12-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 02-03-2026

ਦਿੱਤੇ ਪੈਸੇ ਮੰਗਣ 'ਤੇ ਬੁਲਾ ਕੇ ਸੜਕ 'ਤੇ ਕੀਤੀ ਕੁੱਟਮਾਰ, ਪਤੀ-ਪਤਨੀ ਤੇ ਪੁੱਤਰ ਨਾਮਜ਼ਦ

Ad Position 21
No active advertisement
ਅਜੀਤ ਡੈਸਕ 02-03-2026
ਰਾਜਪੁਰਾ, 1 ਮਾਰਚ (ਜੀ.ਪੀ. ਸਿੰਘ)-ਥਾਣਾ ਖੇੜੀ ਗੰਡਿਆਂ ਦੀ ਪੁਲਿਸ ਨੇ ਉਧਾਰ ਦਿੱਤੇ ਪੈਸੇ ਮੰਗਣ 'ਤੇ ਘਰ ਬੁਲਾ ਕੇ ਸੜਕ 'ਤੇ ਕੁੱਟਮਾਰ ਕਰਨ ਦੇ ਮਾਮਲੇ 'ਚ ਪਤੀ-ਪਤਨੀ ਅਤੇ ਪੁੱਤਰ ਖ਼ਿਲਾਫ਼ ਕੇਸ ਦਰਜ ਕਰਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ | ਜਾਣਕਾਰੀ ਅਨੁਸਾਰ ਕਪੂਰ ਸਿੰਘ ਵਾਸੀ ਪਿੰਡ ਹਰਪਾਲਪੁਰ ਨੇ ਸ਼ਿਕਾਇਤ ਦਰਜ ਕਰਵਾਈ ਹੈ ਕਿ ਉਸ ਨੇ ਬਿਕਰਮਜੀਤ ਦਾਸ ਤੋਂ ਪੈਸੇ ਲੈਣੇ ਸਨ ਤਾਂ ਲੰਘੀ ਦਿਨੀਂ ਬਿਕਰਮਜੀਤ ਦਾਸ ਨੇ ਉਸ ਨੂੰ ਫ਼ੋਨ ਕਰਕੇ ਪੈਸੇ ਦੇਣ ਦੇ ਬਹਾਨੇ ਬੁਲਾਇਆ ਅਤੇ ਸੜਕ ਤੇ ਹੀ ਬਿਕਰਮਜੀਤ ਦਾਸ, ਉਸ ਦੀ ਪਤਨੀ ਰਣਜੀਤ ਕੌਰ ਅਤੇ ਪੁੱਤਰ ਮਨਪ੍ਰੀਤ ਬਾਵਾ ਨੇ ਸੜਕ ਤੇ ਹੀ ਉਸ ਦੀ ਕੁੱਟਮਾਰ ਕੀਤੀ ਅਤੇ ਜਾਨ ਤੋਂ ਮਾਰਨ ਦੀਆਂ ਧਮਕੀਆਂ ਵੀ ਦਿੱਤੀਆਂ | ਥਾਣਾ ਖੇੜੀ ਗੰਡਿਆਂ ਦੀ ਪੁਲਿਸ ਨੇ ਪੜਤਾਲ ਕਰਕੇ ਉਕਤ ਪਤੀ-ਪਤਨੀ ਅਤੇ ਉਨ੍ਹਾਂ ਦੇ ਪੁੱਤਰ ਖ਼ਿਲਾਫ਼ ਕੇਸ ਦਰਜ ਕਰਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ |
Ad Position 22
No active advertisement
ਪਿਛਲੀ ਖ਼ਬਰ ਚੋਰੀ ਦੇ ਮੋਟਰਸਾਈਕਲ ਸਮੇਤ ਇਕ ਵਿਅਕਤੀ ਗਿ੍ਫ਼ਤਾਰ ਅਗਲੀ ਖ਼ਬਰ ਲੜਕੀ ਨੂੰ ਤਸਵੀਰਾਂ ਰਾਹੀਂ ਬਲੈਕਮੇਲ ਕਰਨ ਵਾਲੇ ਖ਼ਿਲਾਫ਼ ਕੇਸ ਦਰਜ
Ad Position 24