12-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 02-03-2026

ਆਮ ਆਦਮੀ ਪਾਰਟੀ ਬੂਥ ਪੱਧਰ ਤੋਂ ਪੂਰੀ ਤਰ੍ਹਾਂ ਮਜ਼ਬੂਤ-ਜੱਸੀ ਸੋਹੀਆਂ ਵਾਲਾ

Ad Position 21
No active advertisement
ਪਿੰਡ ਲਲੌਡਾ ਵਿਖੇ 'ਆਪ' ਵਲੰਟੀਅਰਾਂ ਤੇ ਪਿੰਡ ਵਾਸੀਆਂ ਨਾਲ ਮੀਟਿੰਗ ਕਰਨ ਸਮੇਂ ਚੇਅਰਮੈਨ ਜੱਸੀ ਸੋਹੀਆਂ ਵਾਲਾ ਨਾਲ ਹਨਦੀਪ ਸਿੰਘ ਖੱਟੜਾ ਤੇ ਸਰਪੰਚ ਕੁਲਵਿੰਦਰ ਸਿੰਘ ਆਦਿ | ਅਜੀਤ ਤਸਵੀਰ <br/> 02-03-2026
ਨਾਭਾ, 1 ਮਾਰਚ (ਕਰਮਜੀਤ ਸਿੰਘ)-ਆਮ ਆਦਮੀ ਪਾਰਟੀ ਪੰਜਾਬ ਦੇ ਵਿਰਾਸਤ ਸੇਵਾ ਸੰਗਠਨ ਦੇ ਸਟੇਟ ਸੈਕਟਰੀ ਅਤੇ ਇੰਪਰੂਵਮੈਂਟ ਟਰੱਸਟ ਨਾਭਾ ਦੇ ਚੇਅਰਮੈਨ ਜੱਸੀ ਸੋਹੀਆਂ ਵਾਲਾ ਨੇ ਪਾਰਟੀ ਵਲੋਂ ਲਾਈ ਗਈ ਜ਼ਿੰਮੇਵਾਰੀ ਤਹਿਤ ਹਲਕਾ ਪਟਿਆਲਾ ਦਿਹਾਤੀ ਦੇ ਪਿੰਡ ਰੋਹਟੀ ਮੌੜਾਂ, ਰੋਹਟੀ ਬਸਤਾ ਸਿੰਘ, ਰੋਹਟੀ ਛੰਨਾ, ਰਾਮਗੜ੍ਹ ਛੰਨਾਂ, ਇੱਛੇਵਾਲ, ਘਮਰੌਦਾ ਅਤੇ ਲਲੌਡਾ ਵਿਖੇ ਪਾਰਟੀ ਨੂੰ ਬੂਥ ਪੱਧਰ ਤੋਂ ਮਜ਼ਬੂਤ ਕਰਨ ਲਈ ਵਲੰਟੀਅਰ ਸਾਥੀਆਂ ਅਤੇ ਪਤਵੰਤੇ ਸੱਜਣਾਂ ਨਾਲ ਮੀਟਿੰਗਾਂ ਕੀਤੀਆਂ | ਇਸ ਮੌਕੇ ਉਨ੍ਹਾਂ ਨੂੰ ਵੱਖ-ਵੱਖ ਪਿੰਡਾਂ ਦੇ ਵਰਕਰਾਂ ਅਤੇ ਪੰਚਾਂ ਸਰਪੰਚਾਂ ਨੇ ਆਪਣੀਆਂ ਸਮੱਸਿਆਵਾਂ ਦੱਸੀਆਂ ਅਤੇ ਸਰਕਾਰ ਵਲੋਂ ਕੀਤੇ ਜਾ ਰਹੇ ਲੋਕਪੱਖੀ ਕੰਮਾਂ ਦੀ ਸ਼ਲਾਘਾ ਕੀਤੀ | ਇਸ ਮੌਕੇ ਗੱਲਬਾਤ ਕਰਦਿਆਂ ਚੇਅਰਮੈਨ ਜੱਸੀ ਸੋਹੀਆਂ ਵਾਲਾ ਨੇ ਕਿਹਾ ਕਿ ਆਮ ਆਦਮੀ ਪਾਰਟੀ ਨੂੰ ਬੂਥ ਪੱਧਰ ਤੋਂ ਮਜ਼ਬੂਤ ਕਰਨ ਲਈ 'ਆਪ' ਦੀਆਂ ਪਿੰਡ/ਵਾਰਡ 'ਚ ਬਣੀਆਂ ਬੂਥ ਕਮੇਟੀਆਂ ਦੇ ਮੈਂਬਰਾਂ ਨਾਲ ਮੀਟਿੰਗਾਂ ਕੀਤੀਆਂ ਜਾ ਰਹੀਆਂ ਹਨ ਤਾਂ ਜੋ ਸਰਕਾਰ ਦੀਆਂ ਲੋਕਪੱਖੀ ਨੀਤੀਆਂ ਅਤੇ ਸਕੀਮਾਂ ਨੂੰ ਘਰ-ਘਰ ਪਹੁੰਚਾਇਆ ਜਾ ਸਕੇ | ਇਸ ਮੌਕੇ ਬਲਾਕ ਪ੍ਰਧਾਨ ਹਨਦੀਪ ਸਿੰਘ ਖੱਟੜਾ ਤੋਂ ਇਲਾਵਾ ਵੱਖ-ਵੱਖ ਪਿੰਡਾਂ ਦੇ ਪੰਚ-ਸਰਪੰਚ, 'ਆਪ' ਵਲੰਟੀਅਰ ਅਤੇ ਪਿੰਡਾਂ ਦੇ ਪਤਵੰਤੇ ਸੱਜਣ ਵੀ ਮੌਜੂਦ ਰਹੇ |
Ad Position 22
No active advertisement
ਪਿਛਲੀ ਖ਼ਬਰ ਪਿੰਡ ਆਕੜ ਦੇ ਸ਼੍ਰੀ ਗੁਰੂ ਤੇਗ ਬਹਾਦਰ ਖ਼ਾਲਸਾ ਕਾਲਜ ਦੀਆਂ ਲੜਕੀਆਂ ਵਲੋਂ ਦੇਹਰਾਦੂਨ ਦਾ ਸਿੱਖਿਆਤਮਕ ਦੌਰਾ ਅਗਲੀ ਖ਼ਬਰ ਬਿਨਾਂ ਨੰਬਰ ਮੋਟਰਸਾਈਕਲ ਸਮੇਤ ਦੋ ਨੌਜਵਾਨ ਕਾਬੂ
Ad Position 24