12-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 02-03-2026

ਘੜਾਮਾਂ ਕਲਾ 'ਚ ਹੋਈ ਭਾਰਤੀ ਕਿਸਾਨ ਮਜ਼ਦੂਰ ਯੂਨੀਅਨ ਦੀ ਮੀਟਿੰਗ

Ad Position 21
No active advertisement
ਅਜੀਤ ਡੈਸਕ 02-03-2026
ਰਾਜਪੁਰਾ, 1 ਮਾਰਚ (ਰਣਜੀਤ ਸਿੰਘ)-ਨੇੜਲੇ ਪਿੰਡ ਘੜਾਮਾਂ ਕਲਾਂ ਵਿਖੇ ਭਾਰਤੀ ਮਜ਼ਦੂਰ ਕਿਸਾਨ ਯੂਨੀਅਨ ਯੂਨੀਅਨ ਦੀ ਮੀਟਿੰਗ ਗੁਰਦੀਪ ਸਿੰਘ ਬਿੱਲੂ ਦੀ ਅਗਵਾਈ 'ਚ ਹੋਈ | ਇਸ 'ਚ ਕਿਸਾਨੀ ਮਸਲਿਆਂ ਅਤੇ ਉਨ੍ਹਾਂ ਦੇ ਹੱਲ ਲਈ ਆਗੂਆਂ ਨੇ ਆਪੋ-ਆਪਣੇ ਵਿਚਾਰ ਪੇਸ਼ ਕੀਤੇ | ਮੀਟਿੰਗ 'ਚ ਵਿਸ਼ੇਸ਼ ਤੌਰ 'ਤੇ ਪੁੱਜੇ ਕੌਮੀ ਪ੍ਰਧਾਨ ਮਨਜੀਤ ਸਿੰਘ ਘੁਮਾਣਾ ਨੇ ਦੱਸਿਆ ਕਿ ਕੇਂਦਰ ਸਰਕਾਰ ਨੇ ਅਮਰੀਕਾ ਸਰਕਾਰ ਨਾਲ ਜੋ ਸਮਝੌਤਾ ਕੀਤਾ ਹੈ ਉਸ ਨਾਲ ਕਿਸਾਨ ਮਜ਼ਦੂਰ, ਛੋਟਾ ਵਪਾਰੀ ਅਤੇ ਦੁਕਾਨਦਾਰ ਬੁਰੀ ਤਰ੍ਹਾਂ ਨਾਲ ਬਰਬਾਦ ਹੋ ਜਾਵੇਗਾ | ਉਨ੍ਹਾਂ ਨੇ ਕਿਹਾ ਕਿ ਇਹ ਸਮਝੌਤਾ ਕਿਸਾਨਾਂ ਦੇ ਹਿਤ 'ਚ ਨਹੀਂ ਹੈ | ਇਸ ਨਾਲ ਕਿਸਾਨਾਂ ਦਾ ਡੇਅਰੀ ਕਾਰੋਬਾਰ ਵਰਗੇ ਸਹਾਇਕ ਧੰਦੇ ਵੀ ਚੋਪਟ ਹੋ ਜਾਣਗੇ | ਇਸ ਦੇ ਨਾਲ ਹੀ ਆਗੂਆਂ ਨੇ ਕਿਹਾ ਕਿ ਸਰਕਾਰ ਕਿਸਾਨਾਂ ਦੇ ਮਸਲਿਆਂ ਦੇ ਹੱਲ ਕਰਨ ਦਾ ਲਾਰਾ ਲਾ ਕੇ ਆਪਣੇ ਬਿਆਨਾਂ ਤੋਂ ਮੁਕਰ ਗਈ ਹੈ | ਸਰਕਾਰ ਕਿਸਾਨਾਂ ਨੂੰ ਉਨ੍ਹਾਂ ਦੀ ਫ਼ਸਲ ਦਾ ਐਮ.ਐੱਸ.ਪੀ. ਮੁੱਲ ਨਹੀਂ ਦੇ ਰਹੀ | ਕਿਸਾਨੀ ਧੰਦਾ ਦਿਨੋਂ-ਦਿਨ ਬਰਬਾਦ ਹੋ ਰਿਹਾ ਹੈ, ਕਿਸਾਨਾਂ ਦੇ ਸਿਰ 'ਤੇ ਕਰਜ਼ੇ ਦੀ ਪੰਡ ਹੋਰ ਵੀ ਭਾਰੀ ਹੁੰਦੀ ਜਾ ਰਹੀ ਹੈ | ਇਸ ਮੌਕੇ 'ਤੇ ਕਿਸਾਨ ਆਗੂ ਘੁਮਾਣਾ ਨੇ ਕਿਸਾਨਾਂ ਨੂੰ ਨਿਯੁਕਤੀ ਪੱਤਰ ਵੀ ਦਿੱਤੇ | ਹੋਰਨਾਂ ਨੇ ਕਿਹਾ ਕਿ ਜੇਕਰ ਸਰਕਾਰ ਨੇ ਕਿਸਾਨੀ ਮੰਗਾਂ ਵੱਲ ਬਣਦਾ ਧਿਆਨ ਨਾ ਦਿੱਤਾ ਤਾਂ ਇਸ ਦੇ ਗੰਭੀਰ ਸਿੱਟੇ ਨਿਕਲਣਗੇ | ਇਸ ਮੌਕੇ 'ਤੇ ਹੋਰਨਾਂ ਸਮੇਤ ਲੱਖਾ ਸਿੰਘ, ਜਗਪਾਲ ਸਿੰਘ, ਗੁਰਮੀਤ ਸਿੰਘ ਅਕਬਰਪੁਰ, ਗੁਰਦੀਪ ਸਿੰਘ ਬਿੱਲੂ, ਪਰਮਦੀਪ ਸਿੰਘ, ਬਲਿਹਾਰ ਸਿੰਘ ਸੂਰਜਗੜ, ਨਿਰਮਲ ਸਿੰਘ, ਹਰਬੰਸ ਸਿੰਘ ਅਤੇ ਹੋਰ ਕਿਸਾਨ ਆਗੂ ਹਾਜ਼ਰ ਸਨ |
Ad Position 22
No active advertisement
ਪਿਛਲੀ ਖ਼ਬਰ ਹੋਲੇ-ਮੁਹੱਲੇ ਮੌਕੇ ਹੋਣ ਵਾਲੀ ਅਕਾਲੀ ਕਾਨਫਰੰਸ 'ਚ ਐਡ. ਰਵਿੰਦਰ ਸਿੰਘ ਸ਼ਾਹਪੁਰ ਵੱਡੇ ਕਾਫ਼ਲੇ ਸਮੇਤ ਕਰਨਗੇ ਸ਼ਿਰਕਤ ਅਗਲੀ ਖ਼ਬਰ ਹਰ ਲੋੜਵੰਦ ਦੀ ਸੇਵਾ ਕਰਨਾ ਤੇ ਖਾਣ-ਪੀਣ ਦਾ ਸਾਮਾਨ ਦੇਣਾ ਸਾਡਾ ਫ਼ਰਜ਼ ਹੈ-ਪ੍ਰਧਾਨ ਹੰਸ
Ad Position 24