12-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 02-03-2026

ਅਦਾਲਤ ਨੇ ਫ਼ਰਜ਼ੀ ਸ਼ਰਾਬ ਘੁਟਾਲੇ 'ਚ ਕੇਜਰੀਵਾਲ ਤੇ ਸਿਸੋਦੀਆ ਨੂੰ ਬਰੀ ਕਰਕੇ ਸੱਚ ਲੋਕਾਂ ਸਾਹਮਣੇ ਲਿਆਂਦਾ-ਜੱਸੀ ਸੋਹੀਆਂ ਵਾਲਾ

Ad Position 21
No active advertisement
ਅਜੀਤ ਡੈਸਕ 02-03-2026
ਨਾਭਾ, 1 ਮਾਰਚ (ਕਰਮਜੀਤ ਸਿੰਘ)-ਅਦਾਲਤ ਵਲੋਂ ਅੱਜ ਆਮ ਆਦਮੀ ਪਾਰਟੀ ਦੇ ਸੁਪਰੀਮੋ ਅਰਵਿੰਦ ਕੇਜਰੀਵਾਲ, ਪੰਜਾਬ ਇੰਚਾਰਜ ਮਨੀਸ਼ ਸਿਸੋਦੀਆ ਸਮੇਤ ਉਨ੍ਹਾਂ ਦੇ ਸਾਥੀਆਂ ਨੂੰ ਇਕ ਫ਼ਰਜ਼ੀ ਸ਼ਰਾਬ ਘੁਟਾਲੇ ਵਿਚੋਂ ਬਰੀ ਕਰਨ ਦੀ ਖੁਸ਼ੀ 'ਚ ਅੱਜ ਵਿਧਾਨ ਸਭਾ ਹਲਕਾ ਨਾਭਾ ਦੇ ਆਗੂ ਅਤੇ ਇੰਪਰੂਵਮੈਂਟ ਟਰੱਸਟ ਦੇ ਚੇਅਰਮੈਨ ਜੱਸੀ ਸੋਹੀਆਂ ਵਾਲਾ ਦੀ ਅਗਵਾਈ ਹੇਠ ਆਪ ਵਲੰਟੀਅਰਾਂ ਨੇ ਲੱਡੂ ਵੰਡੇ ਅਤੇ ਆਪਣੇ ਆਗੂਆਂ ਦੇ ਬਰੀ ਹੋਣ 'ਤੇ ਖੁਸ਼ੀ ਦਾ ਇਜ਼ਹਾਰ ਕੀਤਾ | ਇਸ ਮੌਕੇ ਗੱਲਬਾਤ ਕਰਦਿਆਂ ਚੇਅਰਮੈਨ ਜੱਸੀ ਸੋਹੀਆਂ ਵਾਲਾ ਨੇ ਕਿਹਾ ਕਿ ਮਾਨਯੋਗ ਅਦਾਲਤ ਵਲੋਂ ਆਮ ਆਦਮੀ ਪਾਰਟੀ ਦੇ ਸੁਪਰੀਮੋ ਅਰਵਿੰਦ ਕੇਜਰੀਵਾਲ ਸਾਬਕਾ ਮੁੱਖ ਮੰਤਰੀ ਦਿੱਲੀ ਅਤੇ ਪੰਜਾਬ ਦੇ ਇੰਚਾਰਜ ਮਨੀਸ਼ ਸਿਸੋਦੀਆ ਸਾਬਕਾ ਡਿਪਟੀ ਮੁੱਖ ਮੰਤਰੀ ਅਤੇ ਉਨ੍ਹਾਂ ਦੇ ਸਾਥੀਆਂ ਨੂੰ ਭਾਜਪਾ ਵਲੋਂ ਬਣਾਏ ਗਏ ਇਕ ਫ਼ਰਜ਼ੀ ਸ਼ਰਾਬ ਘੁਟਾਲੇ 'ਚ ਬਦਨਾਮ ਕਰਨ ਲਈ ਦਰਜ ਕੀਤੇ ਗਏ ਕੇਸਾਂ 'ਚੋਂ ਬਰੀ ਕਰਕੇ ਅਦਾਲਤ ਦੇ ਫ਼ੈਸਲੇ ਨੇ ਸਾਰੇ ਦੇਸ ਦੇ ਸਾਹਮਣੇ ਸਾਬਤ ਕਰ ਦਿੱਤਾ ਕਿ ਆਮ ਆਦਮੀ ਪਾਰਟੀ ਕੱਟੜ ਇਮਾਨਦਾਰ ਪਾਰਟੀ ਹੈ | ਇਸ ਮੌਕੇ ਹੋਰਨਾਂ ਤੋਂ ਇਲਾਵਾ 'ਆਪ' ਆਗੂ ਸੁੱਖ ਘੁੰਮਣ ਚਾਸਵਾਲ, ਗੋਪੀ ਫੈਜਗੜ੍ਹ, ਗਿਆਨ ਸਿੰਘ ਖਨੌੜਾ, ਜਸਪ੍ਰੀਤ ਸਿੰਘ ਰਾਇਮਲਮਾਜਰੀ, ਜਸਕਰਨਵੀਰ ਸਿੰਘ ਤੇਜੇ, ਜਤਿੰਦਰ ਸਿੰਘ ਕਕਰਾਲਾ, ਧੀਰਜ ਠਾਕੁਰ, ਹੈਪੀ ਅਰੋੜਾ, ਨੀਟੂ ਸ਼ਰਮਾ ਜੱਸੋਮਜਾਰਾ, ਬਾਵਾ ਸਿੰਘ ਕਕਰਾਲਾ, ਗੁਰਜੰਟ ਸਿੰਘ ਅੱਚਲ, ਅਕਾਸ਼ ਕੁਮਾਰ ਗੋਲੂ ਪ੍ਰਧਾਨ, ਗੁਰਧਿਆਨ ਸਿੰਘ ਬਿੱਟੂ, ਕੁਲਦੀਪ ਸਿੰਘ ਹੈਪੀ, ਬੱਗਾ ਕਕਰਾਲਾ, ਧਰਮਵੀਰ ਸਿੰਘ ਆਦਿ ਵੀ ਮੌਜੂਦ ਸਨ |
Ad Position 22
No active advertisement
ਪਿਛਲੀ ਖ਼ਬਰ ਰੋਜ਼ਾਨਾ ਹੋ ਰਹੀਆਂ ਹੱਤਿਆਵਾਂ ਨੇ ਸੂਬੇ ਨੂੰ ਦਹਿਸ਼ਤ ਦੇ ਸਾਏ ਹੇਠ ਲਿਆਂਦਾ -ਕਿ੍ਸ਼ਨ ਸਿੰਘ ਸਨੌਰ ਅਗਲੀ ਖ਼ਬਰ ਹੋਲੇ-ਮੁਹੱਲੇ ਮੌਕੇ ਹੋਣ ਵਾਲੀ ਅਕਾਲੀ ਕਾਨਫਰੰਸ 'ਚ ਐਡ. ਰਵਿੰਦਰ ਸਿੰਘ ਸ਼ਾਹਪੁਰ ਵੱਡੇ ਕਾਫ਼ਲੇ ਸਮੇਤ ਕਰਨਗੇ ਸ਼ਿਰਕਤ
Ad Position 24