29-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 02-04-2026

ਆਰੀਆ ਸਕੂਲ ਦਾ ਨਤੀਜਾ ਰਿਹਾ ਸ਼ਾਨਦਾਰ <br/>

Ad Position 21
No active advertisement
ਅਜੀਤ ਡੈਸਕ 02-04-2026
ਨਾਭਾ, 1 ਅਪ੍ਰੈਲ (ਕਰਮਜੀਤ ਸਿੰਘ)-ਆਰੀਆ ਸਕੂਲ ਦੁਲੱਦੀ ਗੇਟ ਨਾਭਾ ਵਿਖੇ ਨਾਨ ਬੋਰਡ ਕਲਾਸਾਂ +1 ਆਰਟਸ ਅਤੇ ਕਾਮਰਸ ਦੇ ਵਿਦਿਆਰਥੀਆਂ ਦੇ ਨਤੀਜੇ ਘੋਸ਼ਿਤ ਕੀਤੇ ਗਏ, ਜਿਸ ਵਿਚ ਵੱਡੀ ਗਿਣਤੀ ਵਿਚ ਬੱਚਿਆਂ ਦੇ ਮਾਪੇ ਅਤੇ ਮੁੱਖ ਮਹਿਮਾਨ ਵਜੋਂ ਪ੍ਰਸਿੱਧ ਸਮਾਜਸੇਵੀ ਰੀਤ ਇਕਬਾਲ ਸਿੰਘ ਮਝੈਲ ਨੇ ਸ਼ਿਰਕਤ ਕੀਤੀ | ਪਹਿਲੇ ਸਥਾਨ ਹਾਸਲ ਕਰਨ ਵਾਲੇ ਵਿਦਿਆਰਥੀਆਂ 'ਚ ਮਨਜਿੰਦਰ ਕੌਰ, ਜਸਕਰਨ, ਮਹਿਕ ਹਰਮਨਜੋਤ ਸਿੰਘ, ਸਿਮਰਨਜੀਤ ਸਿੰਘ ਨਾਭਾ ਨੂੰ ਸੀਨੀਅਰ ਵਕੀਲ ਅਤੇ ਸਮਾਜ ਸੇਵੀ ਰੀਤ ਇਕਬਾਲ ਸਿੰਘ ਮਝੈਲ ਵਲੋਂ ਸਨਮਾਨਿਤ ਕੀਤਾ ਗਿਆ | ਇਸ ਮੌਕੇ ਉਨ੍ਹਾਂ ਕਿਹਾ ਕਿ ਅੱਜ ਦੇ ਯੁੱਗ 'ਚ ਮਾਪਿਆਂ ਨੂੰ ਅਧਿਆਪਕਾਂ ਦਾ ਸਾਥ ਦੇ ਕੇ ਬੱਚਿਆਂ ਦੇ ਸੁਧਾਰ ਕਰਨ ਵਿਚ ਸਹਾਇਤਾ ਕਰਨੀ ਚਾਹੀਦੀ ਹੈ ਅਤੇ ਵਿਦਿਆਰਥੀਆਂ ਦੀ ਹੌਸਲਾ ਅਫਜਾਈ ਲਈ 5100 ਰੁਪਏ ਵੀ ਦਿੱਤੇ | ਇਸ ਮੌਕੇ ਗੁਰਪ੍ਰੀਤ ਕੌਰ ਵੀ ਬੱਚਿਆਂ ਨੂੰ ਅਸ਼ੀਰਵਾਦ ਦੇਣ ਲਈ ਉਚੇਚੇ ਤੌਰ 'ਤੇ ਪਹੁੰਚੇ | ਪਿ੍ੰਸੀਪਲ ਅਸ਼ਵਨੀ ਮਦਾਨ ਨੇ ਅਤੇ ਹੋਏ ਮਹਿਮਾਨਾਂ ਅਤੇ ਮਾਪਿਆਂ ਦਾ ਧੰਨਵਾਦ ਕੀਤਾ ਅਤੇ ਸਟੇਜ ਦੀ ਭੂਮਿਕਾ ਅਮਰਜੀਤ ਸਿੰਘ ਨੇ ਬਾਖ਼ੂਬੀ ਨਿਭਾਈ | ਇਸ ਮੌਕੇ ਸਕੂਲ ਇੰਚਾਰਜ ਹਰਿੰਦਰਜੀਤ ਸਿੰਘ, ਰਾਕੇਸ਼ ਕੁਮਾਰ, ਨੀਰੂ ਵੋਹਰਾ, ਮਮਤਾ ਰਾਣੀ, ਰਮਨਦੀਪ ਕੌਰ, ਬੰਧਨਾਂ ਰਾਣੀ, ਸੋਨੀ ਕੁਮਾਰ ਅਤੇ ਸਮੂਹ ਅਧਿਆਪਕ, ਮੈਨੇਜਮੈਂਟ ਮੈਂਬਰ ਆਦਿ ਹਾਜ਼ਰ ਸਨ |

Ad Position 22
No active advertisement
ਪਿਛਲੀ ਖ਼ਬਰ ਬਾਬਾ ਫਰੀਦ ਪਬਲਿਕ ਸਕੂਲ ਤੁਰਖੇੜੀ ਨੇ ਸਾਲਾਨਾ ਨਤੀਜਾ ਐਲਾਨਿਆ <br/> ਅਗਲੀ ਖ਼ਬਰ ਭਾਰਤ ਨੂੰ ਸ੍ਰੀ ਗੁਰੂ ਰਵਿਦਾਸ ਜੀ ਦੇ 'ਬੇਗਮਪੁਰਾ' ਸੰਕਲਪ ਵਾਲਾ ਦੇਸ਼ ਬਣਾਉਣ ਲਈ ਨੌਜਵਾਨ ਅੱਗੇ ਆਉਣ-ਮਨੀਸ਼ ਸਿਸੋਦੀਆ...
Ad Position 24