29-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 02-04-2026

ਡਿਪਟੀ ਡਾਇਰੈਕਟਰ ਪੰਚਾਇਤੀ ਰਾਜ ਅਤੇ ਏ.ਡੀ.ਸੀ. ਸਮੇਤ 16 ਦੇ ਖ਼ਿਲਾਫ਼ ਵਿਜੀਲੈਂਸ ਨੇ ਕੀਤਾ ਕੇਸ ਦਰਜ <br/>

Ad Position 21
No active advertisement
ਅਜੀਤ ਡੈਸਕ 02-04-2026
ਮਾਮਲਾ ਪਿੰਡ ਹਰਿਆਊ ਖ਼ੁਰਦ ਦੇ ਸ਼ਾਮਲਾਟ ਜ਼ਮੀਨ ਦੀ ਬੋਲੀ ਨਾ ਕਰਨ ਦਾ

ਪਟਿਆਲਾ, 1 ਅਪ੍ਰੈਲ (ਮਨਦੀਪ ਸਿੰਘ ਖਰੌੜ)-ਪਿੰਡ ਹਰਿਆਊ ਖ਼ੁਰਦ ਦੀ ਸ਼ਾਮਲਾਟ ਜ਼ਮੀਨ ਦੀ ਬੋਲੀ ਕਰਨ ਦੇ ਮਾਮਲੇ ਵਿਚ ਵਿਜੀਲੈਂਸ ਵਲੋਂ ਡਿਪਟੀ ਡਾਇਰੈਕਟਰ ਵਿਨੋਦ ਗਾਗਟ ਅਤੇ ਏ.ਡੀ.ਸੀ. ਵਿਕਾਸ ਸੁਰਿੰਦਰ ਸਿੰਘ ਢਿੱਲੋਂ ਦੇ ਖ਼ਿਲਾਫ਼ ਕੇਸ ਦਰਜ ਕਰਕੇ ਉਨ੍ਹਾਂ ਨੂੰ ਗਿ੍ਫ਼ਤਾਰ ਕਰਨ ਦੇ ਨਾਲ-ਨਾਲ ਇਸ ਮਾਮਲੇ ਵਿਚ ਕੁੱਲ 16 ਵਿਅਕਤੀਆਂ ਨੂੰ ਨਾਮਜ਼ਦ ਕੀਤਾ ਗਿਆ ਹੈ, ਜਿਨ੍ਹਾਂ ਵਿਚ ਤਿੰਨ ਸੇਵਾਮੁਕਤ ਬੀ.ਡੀ.ਪੀ.ਓ. ਸ਼ਾਮਿਲ ਹਨ ਜਿਹੜੇ ਸਾਲ 2011 ਤੋਂ ਲੈ ਕੇ ਸਾਲ 2018 ਤੱਕ ਪਾਤੜਾਂ ਵਿਖੇ ਤੈਨਾਤ ਰਹੇ ਹਨ | ਦੂਜੇ ਪਾਸੇ ਡਿਪਟੀ ਡਾਇਰੈਕਟਰ ਅਤੇ ਏ.ਡੀ.ਸੀ. ਨੂੰ ਅੱਜ ਇਕ ਦਿਨ ਦਾ ਪੁਲਿਸ ਰਿਮਾਂਡ ਖ਼ਤਮ ਹੋਣ ਤੋਂ ਬਾਅਦ ਮੁੜ ਤੋਂ ਅਦਾਲਤ ਵਿਚ ਪੇਸ਼ ਕੀਤਾ ਗਿਆ ਜਿੱਥੇ ਅਦਾਲਤ ਨੇ ਉਨ੍ਹਾਂ ਦੇ ਪੁਲਿਸ ਰਿਮਾਂਡ ਵਿਚ ਇਕ ਦਿਨ ਦਾ ਹੋਰ ਵਾਧਾ ਕਰ ਦਿੱਤਾ ਹੈ | ਪਟਿਆਲਾ ਵਿਜੀਲੈਂਸ ਵਲੋਂ ਇਸ ਮਾਮਲੇ ਵਿਚ ਵੱਖ-ਵੱਖ ਥਾਵਾਂ 'ਤੇ ਛਾਪੇਮਾਰੀ ਕੀਤੀ ਜਾ ਰਹੀ ਹੈ ਜਿਹੜੇ ਵਿਅਕਤੀ ਅਧਿਕਾਰੀ ਇਸ ਕੇਸ ਵਿਚ ਨਾਮਜ਼ਦ ਕੀਤੇ ਗਏ ਹਨ ਉਹ ਸਾਰੇ ਅੰਡਰਗਰਾਊਾਡ ਹੋ ਗਏ ਹਨ | ਸਾਰਿਆਂ ਦੇ ਮੋਬਾਈਲ ਫ਼ੋਨ ਬੰਦ ਆ ਰਹੇ ਹਨ ਪਰ ਵਿਜੀਲੈਂਸ ਵਲੋਂ ਲਗਾਤਾਰ ਉਨ੍ਹਾਂ ਦੇ ਟਿਕਾਣਿਆਂ 'ਤੇ ਛਾਪੇਮਾਰੀ ਕੀਤੀ ਜਾ ਰਹੀ ਹੈ | ਇੱਥੇ ਇਹ ਵੀ ਦੱਸਣਯੋਗ ਹੈ ਕੀ ਪਿੰਡ ਹਰਿਆਊ ਖ਼ੁਰਦ ਦੀ ਸੈਂਕੜੇ ਏਕੜ ਜ਼ਮੀਨ ਦੀ ਬੋਲੀ ਨਾ ਕਰਨ ਦੇ ਮਾਮਲੇ ਵਿਚ ਪੰਜਾਬ ਸਰਕਾਰ ਵਲੋਂ ਤਿੰਨ ਮੈਂਬਰੀ ਕਮੇਟੀ ਬਣਾਈ ਗਈ ਸੀ ਜਿਸ ਕਮੇਟੀ ਦੀ ਰਿਪੋਰਟ ਦੇ ਆਧਾਰ 'ਤੇ ਇਹ ਕੇਸ ਦਰਜ ਕੀਤਾ ਗਿਆ ਹੈ |
Ad Position 22
No active advertisement
ਪਿਛਲੀ ਖ਼ਬਰ ਚੇਅਰਮੈਨ ਤੇਜਿੰਦਰ ਮਹਿਤਾ ਨੇ ਤੀਰਥ ਯਾਤਰਾ ਬੱਸ ਨੂੰ ਝੰਡੀ ਦਿਖਾ ਕੇ ਕੀਤਾ ਰਵਾਨਾ <br/> ਅਗਲੀ ਖ਼ਬਰ ਸਾਬਕਾ ਚੇਅਰਮੈਨ ਮਹਿੰਦਰ ਸਿੰਘ ਲਾਲਵਾ ਦੇ ਭਰਾ ਦੇ ਦਿਹਾਂਤ 'ਤੇ ਵੱਖ-ਵੱਖ ਆਗੂਆਂ ਵਲੋਂ ਲਾਲਵਾ ਪਰਿਵਾਰ ਨਾਲ ਦੁੱਖ ਦਾ ਪ੍...
Ad Position 24