29-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 02-04-2026

ਕਣਕ ਖ਼ਰੀਦ ਲਈ ਸਰਕਾਰ ਤਿਆਰ, ਆੜ੍ਹਤੀਆ ਵਫ਼ਦ ਨਾਲ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਹਿਮ ਮੀਟਿੰਗ <br/>

Ad Position 21
No active advertisement
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨਾਲ ਮੁਲਾਕਾਤ ਉਪਰੰਤ ਮੰਗ ਪੱਤਰ ਸੌਂਪਦੇ ਹੋਏ ਜਸਵਿੰਦਰ ਸਿੰਘ ਰਾਣਾ ਪ੍ਰਧਾਨ ਅਤੇ ਐਸੋਸੀਏਸ਼ਨ ਦੇ ਹੋਰ ਅਹੁਦੇਦਾਰ | ਅਜੀਤ ਤਸਵੀਰ <br/> 02-04-2026
ਭੁੱਨਰਹੇੜੀ, 1 ਅਪ੍ਰੈਲ (ਧਨਵੰਤ ਸਿੰਘ)-ਕਣਕ ਦੀ ਖ਼ਰੀਦ ਨੂੰ ਲੈ ਕੇ ਸਰਕਾਰ ਨੇ ਤਿਆਰੀਆਂ ਤੇਜ਼ ਕਰ ਦਿੱਤੀਆਂ ਹਨ | ਇਸ ਸੰਬੰਧੀ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨਾਲ ਆੜ੍ਹਤੀਆ ਐਸੋਸੀਏਸ਼ਨ ਦੇ ਵਫ਼ਦ ਦੀ ਅਹਿਮ ਮੀਟਿੰਗ ਹੋਈ | ਜਿਸ 'ਚ ਫ਼ਸਲ ਖ਼ਰੀਦ ਦੇ ਪ੍ਰਬੰਧਾਂ ਨਾਲ ਨਾਲ ਆੜ੍ਹਤੀਆ ਵਰਗ ਦੀਆਂ ਮੰਗਾਂ ਅਤੇ ਸਮੱਸਿਆਵਾਂ 'ਤੇ ਵੀ ਵਿਸਥਾਰ ਨਾਲ ਚਰਚਾ ਕੀਤੀ ਗਈ | ਆੜ੍ਹਤੀਆ ਐਸੋਸੀਏਸ਼ਨ ਦੇ ਪ੍ਰਧਾਨ ਜਸਵਿੰਦਰ ਸਿੰਘ ਰਾਣਾ ਨੇ ਦੱਸਿਆ ਕਿ ਮੁੱਖ ਮੰਤਰੀ ਵਲੋਂ ਆੜ੍ਹਤੀਆ ਵਰਗ ਨੂੰ ਪੂਰਾ ਵਿਸ਼ਵਾਸ ਦਿਵਾਇਆ ਗਿਆ ਕਿ ਮੇਰੇ ਅਤੇ ਅਫ਼ਸਰਾਂ ਦੇ ਦਰਵਾਜੇ ਹਮੇਸ਼ਾ ਖੁੱਲ੍ਹੇ ਹਨ, ਤੁਸੀਂ ਜਦੋਂ ਵੀ ਚਾਹੋ ਆਪਣੇ ਮਸਲੇ ਰੱਖ ਸਕਦੇ ਹੋ ਅਤੇ ਉਨ੍ਹਾਂ ਦਾ ਯੋਗ ਹੱਲ ਕੀਤਾ ਜਾਵੇਗਾ | ਵਫ਼ਦ ਵਲੋਂ ਮੁੱਖ ਤੌਰ 'ਤੇ ਕਮਿਸ਼ਨ 'ਚ ਵਾਧਾ, ਬਿਜਲੀ ਕਨੈੱਕਸ਼ਨਾਂ ਨੂੰ ਪੁਰਾਣੇ ਅਧਾਰ 'ਤੇ ਜਾਰੀ ਰੱਖਣਾ, ਈ.ਪੀ.ਐਫ. ਸੰਬੰਧੀ ਮਸਲੇ, ਨੋਟੀਫ਼ਿਕੇਸ਼ਨ 'ਚ ਗ਼ਲਤੀਆਂ ਦੀ ਸੋਧ ਅਤੇ ਖ਼ਰੀਦ ਪ੍ਰਕਿਰਿਆ ਦੌਰਾਨ ਆ ਰਹੀਆਂ ਤਕਨੀਕੀ ਤੇ ਪ੍ਰਸ਼ਾਸਕੀ ਦਿੱਕਤਾਂ ਬਾਰੇ ਮੰਗਾਂ ਰੱਖੀਆਂ ਗਈਆਂ | ਮੁੱਖ ਮੰਤਰੀ ਨੇ ਭਰੋਸਾ ਦਿਵਾਇਆ ਕਿ ਕਣਕ ਦੀ ਖ਼ਰੀਦ ਸਮੇਂ ਸਿਰ ਸ਼ੁਰੂ ਕੀਤੀ ਜਾਵੇਗੀ ਅਤੇ ਕਿਸਾਨਾਂ ਨੂੰ ਕਿਸੇ ਵੀ ਤਰ੍ਹਾਂ ਦੀ ਪਰੇਸ਼ਾਨੀ ਨਹੀਂ ਆਉਣ ਦਿੱਤੀ ਜਾਵੇਗੀ | ਉਨ੍ਹਾਂ ਕਿਹਾ ਕਿ ਆੜ੍ਹਤੀਆ ਵਰਗ ਦੀਆਂ ਸਾਰੀਆਂ ਮੰਗਾਂ ਨੂੰ ਗੰਭੀਰਤਾ ਨਾਲ ਵਿਚਾਰ ਕੇ ਜਲਦੀ ਹੱਲ ਕੀਤਾ ਜਾਵੇਗਾ | ਮੀਟਿੰਗ 'ਚ ਪੰਜਾਬ ਸਰਕਾਰ ਦੇ ਉੱਚ ਅਧਿਕਾਰੀ ਵੀ ਮੌਜੂਦ ਰਹੇ | ਆੜ੍ਹਤੀਆ ਐਸੋਸੀਏਸ਼ਨ ਵਲੋਂ ਸੂਬਾ ਪ੍ਰਧਾਨ ਜਸਵਿੰਦਰ ਸਿੰਘ ਰਾਣਾ, ਰਜਿੰਦਰ ਕੁਮਾਰ, ਪਨੀਤ ਜੈਨ, ਗੌਰਵ ਥਮਣ, ਪਰਦੀਪ ਕੁਮਾਰ ਅਤੇ ਭੁਪਿੰਦਰ ਸਿੰਘ ਨੇ ਹਿਸਾ ਲਿਆ | ਵਫ਼ਦ ਨੇ ਉਮੀਦ ਜਤਾਈ ਕਿ ਸਰਕਾਰ ਦੇ ਇਹ ਕਦਮ ਕਿਸਾਨਾਂ ਅਤੇ ਆੜ੍ਹਤੀਆ ਵਰਗ ਲਈ ਲਾਭਦਾਇਕ ਸਾਬਤ ਹੋਣਗੇ ਅਤੇ ਖ਼ਰੀਦ ਪ੍ਰਕਿਰਿਆ ਸੁਚੱਜੇ ਢੰਗ ਨਾਲ ਚੱਲੇਗੀ |

Ad Position 22
No active advertisement
ਪਿਛਲੀ ਖ਼ਬਰ ਆਮ ਆਦਮੀ ਪਾਰਟੀ ਦੇ 4 ਸਾਲ ਪੂਰੇ ਹੋਣ 'ਤੇ ਵਾਰਡ ਨੰਬਰ 30 ਵਿਚ 'ਸੰਵਾਦ ਪ੍ਰੋਗਰਾਮ' <br/> ਅਗਲੀ ਖ਼ਬਰ ਸ਼ੋ੍ਰਮਣੀ ਅਕਾਲੀ ਦਲ ਦੀ 4 ਨੂੰ ਹੋ ਰਹੀ ਰੈਲੀ ਨੂੰ ਲੈ ਕੇ ਹਲਕਾ ਵਾਸੀਆਂ 'ਚ ਭਾਰੀ ਉਤਸ਼ਾਹ ਹੈ-ਮੱਖਣ ਸਿੰਘ ਲਾਲਕਾ...
Ad Position 24