29-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 02-04-2026

ਆਮ ਆਦਮੀ ਪਾਰਟੀ ਦੇ 4 ਸਾਲ ਪੂਰੇ ਹੋਣ 'ਤੇ ਵਾਰਡ ਨੰਬਰ 30 ਵਿਚ 'ਸੰਵਾਦ ਪ੍ਰੋਗਰਾਮ' <br/>

Ad Position 21
No active advertisement
ਅਜੀਤ ਡੈਸਕ 02-04-2026
ਪਟਿਆਲਾ, 1 ਅਪ੍ਰੈਲ (ਅ.ਸ. ਆਹਲੂਵਾਲੀਆ)-ਪਟਿਆਲਾ ਦੇ ਮੇਅਰ ਕੁੰਦਨ ਗੋਗੀਆ ਦੇ ਖ਼ੁਦ ਦੇ ਵਾਰਡ ਨੰਬਰ 30 ਵਿਚ ਆਮ ਆਦਮੀ ਪਾਰਟੀ ਦੀ ਸਰਕਾਰ ਦੇ 4 ਸਾਲ ਪੂਰੇ ਹੋਣ ਦੀ ਖ਼ੁਸ਼ੀ ਵਿਚ ਇਕ ਵਿਸ਼ੇਸ਼ 'ਸੰਵਾਦ ਪ੍ਰੋਗਰਾਮ' ਕਰਵਾਇਆ ਗਿਆ | ਇਸ ਪ੍ਰੋਗਰਾਮ ਵਿਚ ਪਟਿਆਲਾ ਸ਼ਹਿਰੀ ਦੇ ਮੇਅਰ ਕੁੰਦਨ ਗੋਗੀਆ ਅਤੇ ਵਿਧਾਇਕ ਅਜੀਤਪਾਲ ਸਿੰਘ ਕੋਹਲੀ ਨੇ ਵਿਸ਼ੇਸ਼ ਤੌਰ 'ਤੇ ਸ਼ਿਰਕਤ ਕੀਤੀ ਅਤੇ ਇਲਾਕਾ ਨਿਵਾਸੀਆਂ ਨਾਲ ਸਿੱਧਾ ਰਾਬਤਾ ਕਾਇਮ ਕੀਤਾ | ਇਸ ਸੰਵਾਦ ਪ੍ਰੋਗਰਾਮ ਦੌਰਾਨ ਵਾਰਡ ਨੰਬਰ 30 ਅਤੇ ਆਸ-ਪਾਸ ਦੇ ਇਲਾਕਿਆਂ ਤੋਂ ਸੈਂਕੜਿਆਂ ਦੀ ਗਿਣਤੀ ਵਿਚ ਲੋਕਾਂ ਨੇ ਸ਼ਮੂਲੀਅਤ ਕੀਤੀ | ਵਿਧਾਇਕ ਅਤੇ ਮੇਅਰ ਨੇ ਸਾਂਝੇ ਰੂਪ ਵਿਚ ਨੂੰ ਸੰਬੋਧਨ ਕਰਦਿਆਂ ਪਿਛਲੇ 4 ਸਾਲਾਂ ਦੌਰਾਨ ਸਿੱਖਿਆ, ਸਿਹਤ ਅਤੇ ਬਿਜਲੀ ਦੇ ਖੇਤਰ ਵਿਚ ਕੀਤੇ ਗਏ ਇਤਿਹਾਸਕ ਕਾਰਜਾਂ ਦਾ ਵੇਰਵਾ ਸਾਂਝਾ ਕੀਤਾ | ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਆਮ ਲੋਕਾਂ ਦੀ ਆਪਣੀ ਸਰਕਾਰ ਹੈ ਅਤੇ ਹਰ ਫ਼ੈਸਲਾ ਜਨਤਾ ਦੀ ਸਹੂਲਤ ਨੂੰ ਮੁੱਖ ਰੱਖ ਕੇ ਲਿਆ ਜਾ ਰਿਹਾ ਹੈ | ਇਸ ਮੌਕੇ ਸ਼ਹਿਰ ਵਿਚ ਚੱਲ ਰਹੇ ਵਿਕਾਸ ਕਾਰਜਾਂ ਬਾਰੇ ਜਾਣਕਾਰੀ ਦਿੰਦਿਆਂ ਕਿਹਾ ਕਿ ਵਾਰਡ ਪੱਧਰ 'ਤੇ ਲੋਕਾਂ ਦੀਆਂ ਸਮੱਸਿਆਵਾਂ ਸੁਣ ਕੇ ਉਨ੍ਹਾਂ ਦਾ ਤੁਰੰਤ ਹੱਲ ਕਰਨਾ ਨਗਰ ਨਿਗਮ ਦੀ ਪਹਿਲ ਹੈ | ਉਨ੍ਹਾਂ ਭਰੋਸਾ ਦਿੱਤਾ ਕਿ ਵਾਰਡ ਨੰਬਰ 30 ਦੀਆਂ ਪਾਣੀ, ਸੀਵਰੇਜ ਅਤੇ ਸੜਕਾਂ ਨਾਲ ਸੰਬੰਧਿਤ ਰਹਿੰਦੀਆਂ ਮੁਸ਼ਕਲਾਂ ਨੂੰ ਪਹਿਲ ਦੇ ਆਧਾਰ 'ਤੇ ਹੱਲ ਕੀਤਾ ਜਾਵੇਗਾ ਤਾਂ ਜੋ ਇਲਾਕਾ ਨਿਵਾਸੀਆਂ ਨੂੰ ਕਿਸੇ ਤਰ੍ਹਾਂ ਦੀ ਪ੍ਰੇਸ਼ਾਨੀ ਨਾ ਹੋਵੇ | ਸੰਵਾਦ ਦੌਰਾਨ ਇਲਾਕਾ ਨਿਵਾਸੀਆਂ ਨੇ ਵੀ ਖੁੱਲ੍ਹ ਕੇ ਆਪਣੇ ਵਿਚਾਰ ਰੱਖੇ ਅਤੇ ਮੌਕੇ 'ਤੇ ਹੀ ਕਈ ਸਮੱਸਿਆਵਾਂ ਦੇ ਹੱਲ ਲਈ ਮੇਅਰ ਅਤੇ ਵਿਧਾਇਕ ਵਲੋਂ ਸੰਬੰਧਿਤ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਗਏ | ਮੇਅਰ ਕੁੰਦਨ ਗੋਗੀਆ ਨੇ ਦੁਹਰਾਇਆ ਕਿ ਉਹ ਪਟਿਆਲਾ ਵਾਸੀਆਂ ਦੀ ਸੇਵਾ ਲਈ 24 ਘੰਟੇ ਹਾਜ਼ਰ ਹਨ ਅਤੇ ਅਜਿਹੇ ਪ੍ਰੋਗਰਾਮ ਭਵਿੱਖ ਵਿਚ ਵੀ ਜਾਰੀ ਰਹਿਣਗੇ ਤਾਂ ਜੋ ਪ੍ਰਸ਼ਾਸਨ ਅਤੇ ਜਨਤਾ ਦੇ ਵਿਚਕਾਰ ਸਿੱਧਾ ਸੰਪਰਕ ਬਣਿਆ ਰਹੇ |

Ad Position 22
No active advertisement
ਪਿਛਲੀ ਖ਼ਬਰ ਪੀ.ਆਰ.ਟੀ.ਸੀ. ਮੁਲਾਜ਼ਮਾਂ ਦੇ ਇਲਾਜ ਲਈ ਸਿਹਤ ਯੋਜਨਾ ਦਾ ਆਗਾਜ਼ <br/> ਅਗਲੀ ਖ਼ਬਰ ਕਣਕ ਖ਼ਰੀਦ ਲਈ ਸਰਕਾਰ ਤਿਆਰ, ਆੜ੍ਹਤੀਆ ਵਫ਼ਦ ਨਾਲ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਹਿਮ ਮੀਟਿੰਗ <br/>
Ad Position 24