28-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 02-04-2026

ਜ਼ਿਲੇ੍ਹ ਦੇ 80 ਸਾਲ ਤੋਂ ਉੱਤੇ ਉਮਰ ਵਾਲੇ ਪੈਨਸ਼ਨਰਾਂ ਨੂੰ ਸਨਮਾਨਿਤ ਕੀਤੇ ਜਾਣ ਦੀ ਕੀਤੀ ਸ਼ਲਾਘਾ <br/>

Ad Position 21
No active advertisement
ਅਜੀਤ ਡੈਸਕ 02-04-2026
ਖਮਾਣੋਂ, 1 ਅਪ੍ਰੈਲ (ਜੋਗਿੰਦਰ ਪਾਲ)-ਪੈਨਸ਼ਨਰਜ਼ ਐਸੋਸੀਏਸ਼ਨ ਸਹਿਕਾਰੀ ਖੇਤੀਬਾੜੀ ਵਿਕਾਸ ਫ਼ਤਹਿਗੜ੍ਹ ਸਾਹਿਬ ਦੇ ਪੈਨਸ਼ਨਰਾਂ ਵਲੋਂ ਜ਼ਿਲ੍ਹੇ ਦੇ 80 ਸਾਲ ਦੀ ਉਮਰ ਪੂਰੀ ਕਰਨ ਵਾਲੇ ਪੈਨਸ਼ਨਰਾਂ ਨੂੰ ਯਾਦਗਾਰੀ ਚਿੰਨ੍ਹ ਅਤੇ ਸਿਰੋਪਾਉ ਦੇਣ ਦੇ ਫ਼ੈਸਲੇ ਦੀ ਸ਼ਲਾਘਾ ਕੀਤੀ ਗਈ | ਜਾਣਕਾਰੀ ਦਿੰਦਿਆਂ ਸੀਨੀਅਰ ਸਿਟੀਜ਼ਨ (ਸੇਵਾ ਮੁਕਤ) ਵੈੱਲਫੇਅਰ ਐਸੋਸੀਏਸ਼ਨ ਖਮਾਣੋਂ ਦੇ ਪੈੱ੍ਰਸ ਸਕੱਤਰ ਜਸਵੰਤ ਸਿੰਘ ਚੜ੍ਹੀ ਨੇ ਦੱਸਿਆ ਕਿ ਇਸ ਦੌਰਾਨ ਭਾਗ ਸਿੰਘ ਸਾਨੀਪੁਰ, ਬਲਦੇਵ ਸਿੰਘ ਧੀਰਪੁਰ, ਜਗਦੀਸ਼ ਸਿੰਘ ਮਾਜਰੀ ਅਤੇ ਬਲਵੀਰ ਸਿੰਘ ਧੀਰਪੁਰ ਨੂੰ ਕਰਵਾਏ ਸਮਾਗਮ ਦੌਰਾਨ ਸਨਮਾਨਿਤ ਕੀਤਾ ਗਿਆ ਹੈ | ਉਨ੍ਹਾਂ ਦੱਸਿਆ ਕਿ ਇਸ ਮੌਕੇ ਸਵਰਨ ਸਿੰਘ ਸੁਹਾਗਹੇੜੀ, ਗੁਰਦੀਪ ਸਿੰਘ ਬਧੌਛੀ, ਤਾਰਾ ਸਿੰਘ ਤੇ ਕੁਲਵੰਤ ਸਿੰਘ ਖਮਾਣੋਂ, ਕੁਲਜੀਤ ਸਿੰਘ ਪਟਿਆਲਾ, ਦਰਸ਼ਨ ਸਿੰਘ ਅਨਾਇਤਪੁਰਾ, ਦਰਸ਼ਨ ਸਿੰਘ ਸਰਹਿੰਦ, ਹਰਬੰਸ ਸਿੰਘ ਪਟਿਆਲਾ, ਬਲਵੀਰ ਸਿੰਘ ਢੀਂਡਸਾ ਸਾਬਕਾ ਐਡੀਟਰ ਵੀ ਹਾਜ਼ਰ ਸਨ |

Ad Position 22
No active advertisement
ਪਿਛਲੀ ਖ਼ਬਰ ਐਨ.ਆਰ.ਆਈਜ਼. ਨੇ ਲਖਣਪੁਰ ਸਕੂਲ ਨੂੰ ਵਾਟਰ ਕੂਲਰ ਕੀਤਾ ਦਾਨ <br/> ਅਗਲੀ ਖ਼ਬਰ ਵੁੱਡਬਰੀ ਵਰਲਡ ਸਕੂਲ ਵਿਚ ਨਵੀਆਂ ਉਮੀਦਾਂ 'ਤੇ ਨਵੀਂ ਊਰਜਾ ਨਾਲ ਹੋਈ ਨਵੇਂ ਸੈਸ਼ਨ ਦੀ ਸ਼ੁਰੂਆਤ
Ad Position 24