28-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 24-06-2026

ਮੁੱਖ ਮੰਤਰੀ ਭਗਵੰਤ ਮਾਨ ਨੇ ਸਾਰੇ ਵਾਅਦੇ ਪੂਰੇ ਕਰਕੇ ਸੂਬੇ ਦੇ ਲੋਕਾਂ ਦਾ ਜਿੱਤਿਆ ਦਿਲ-ਜੱਸੀ ਸੋਹੀਆਂ ਵਾਲਾ

Ad Position 21
No active advertisement
ਅਜੀਤ ਡੈਸਕ 24-06-2026
ਨਾਭਾ, 23 ਜੂਨ (ਜਗਨਾਰ ਸਿੰਘ ਦੁਲੱਦੀ)-ਆਮ ਆਦਮੀ ਪਾਰਟੀ ਹਲਕਾ ਨਾਭਾ ਦੇ ਨੌਜਵਾਨ ਆਗੂ ਅਤੇ ਇੰਪਰੂਵਮੈਂਟ ਟਰੱਸਟ ਦੇ ਚੇਅਰਮੈਨ ਜੱਸੀ ਸੋਹੀਆਂ ਵਾਲਾ ਨੇ ਸਥਾਨਕ ਕਰਤਾਰ ਕਾਲੋਨੀ ਵਿਖੇ ਪਹੁੰਚਕੇ ਲੋਕਾਂ ਦੀਆਂ ਸਮੱਸਿਆਂਵਾਂ ਸੁਣੀਆਂ ਅਤੇ ਸਰਕਾਰ ਦੀਆਂ ਪ੍ਰਾਪਤੀਆਂ ਬਾਰੇ ਚਾਨਣਾ ਪਾਇਆ। ਇਸ ਮੌਕੇ ਇਕੱਤਰ ਲੋਕਾਂ ਨੂੰ ਸੰਬੋਧਨ ਕਰਦਿਆਂ ਚੇਅਰਮੈਨ ਜੱਸੀ ਸੋਹੀਆਂ ਵਾਲਾ ਨੇ ਕਿਹਾ ਕਿ ਸੂਬੇ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਸਾਰੇ ਵਾਅਦੇ ਪੂਰੇ ਕਰਕੇ ਲੋਕਾਂ ਦਾ ਦਿਲ ਜਿੱਤਿਆ ਹੈ ਅਤੇ ਲੋਕਾਂ ਦਾ ਵਿਸ਼ਵਾਸ ਸਰਕਾਰ ਪ੍ਰਤੀ ਮਜ਼ਬੂਤ ਕੀਤਾ ਹੈ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਵਲੋਂ ਮੁਫ਼ਤ ਬਿਜਲੀ ਤੇ ਔਰਤਾਂ ਲਈ ਬੱਸ ਸਫ਼ਰ, ਚੰਗੀ ਸਿਖਿਆ ਅਤੇ ਵਧੀਆ ਸਿਹਤ ਸਹੂਲਤਾਂ ਦਿੱਤੀਆਂ ਜਾ ਰਹੀਆਂ ਹਨ। ਉਨ੍ਹਾਂ ਇਹ ਵੀ ਕਿਹਾ ਕਿ ਸੂਬੇ ਦੇ ਲੋਕ ਪੰਜਾਬ ਸਰਕਾਰ ਦੇ ਕੀਤੇ ਕੰਮਾਂ ਤੋਂ ਬੇਹੱਦ ਖੁਸ਼ ਹਨ। ਇਸ ਮੌਕੇ ਗੌਰਵ ਵਰਮਾ, ਮਨਜੀਤ ਸਿੰਘ, ਸਾਬਕਾ ਸਰਪੰਚ ਛੋਟਾ ਸਿੰਘ, ਹਰਪਾਲ ਸਿੰਘ ਰਿਟਾ. ਏ.ਐਸ.ਆਈ., ਹਰਕੇਵਲ ਸਿੰਘ ਅਤੇ ਰਾਜੀਵ ਕੁਮਾਰ ਨੇ ਚੇਅਰਮੈਨ ਜੱਸੀ ਸੋਹੀਆਂ ਵਾਲਾ ਦਾ ਵਿਸ਼ੇਸ਼ ਤੌਰ ਤੇ ਸਨਮਾਨ ਕੀਤਾ। ਇਸ ਮੌਕੇ ਯੂਥ ਆਗੂ ਲਾਲੀ ਫਤਿਹਪੁਰ, ਟਰੱਸਟੀ ਗੋਪੀ ਫੈਜਗੜ੍ਹ ਅਤੇ ਜਸਕਰਨਵੀਰ ਸਿੰਘ ਤੇਜੇ ਆਦਿ ਮੌਜੂਦ ਸਨ।
Ad Position 22
No active advertisement
ਪਿਛਲੀ ਖ਼ਬਰ ਫਰਜ਼ੀ ਕਾਪੀ ਰਾਹੀਂ ਗੱਡੀ ਵੇਚਣ ਵਾਲੇ ’ਤੇ ਕੇਸ ਦਰਜ ਅਗਲੀ ਖ਼ਬਰ ਭਾਜਪਾ ਆਗੂ ਕਰਨ ਕੌੜਾ ਦੇ ਬਿਆਨ ਨੂੰ ਲੈ ਕੇ ਮੁਸਲਿਮ ਭਾਈਚਾਰੇ ’ਚ ਕਰਨ ਕੌੜਾ ਦਾ ਭਾਜਪਾ ਨਾਲ ਕੋਈ ਲੈਣਾ ਦੇਣਾ ਨਹੀਂ-ਵਿਜੇ...
Ad Position 24