28-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 24-06-2026

ਗੁਰਦਿਤ ਸੇਠ ਬਣੇ ਯੂਥ ਕਾਂਗਰਸ ਦੇ ਹਲਕਾ ਪ੍ਰਧਾਨ, ਪਾਰਟੀ ਵਰਕਰਾਂ ਵਿਚ ਖੁਸ਼ੀ ਦਾ ਆਲਮ

Ad Position 21
No active advertisement
ਅਜੀਤ ਡੈਸਕ 24-06-2026
ਨਾਭਾ, 23 ਜੂਨ (ਜਗਨਾਰ ਸਿੰਘ ਦੁਲੱਦੀ)-ਪਿਛਲੇ ਦਿਨੀ ਹੋਈਆਂ ਯੂਥ ਕਾਂਗਰਸ ਦੀਆਂ ਚੋਣਾਂ ਦੇ ਨਤੀਜੇ ਆ ਗਏ ਹਨ, ਜਿਸ ਤਹਿਤ ਗੁਰਦਿੱਤ ਸੇਠ ਰਿਜ਼ਰਵ ਹਲਕਾ ਨਾਭਾ ਦੇ ਯੂਥ ਕਾਂਗਰਸ ਦੇ ਪ੍ਰਧਾਨ ਬਣ ਗਏ ਹਨ। ਗੁਰਦਿਤ ਸੇਠ ਨੂੰ ਯੂਥ ਕਾਂਗਰਸ ਦਾ ਹਲਕਾ ਪ੍ਰਧਾਨ ਬਣਨ ’ਤੇ ਜਿੱਥੇ ਪਾਰਟੀ ਵਰਕਰਾਂ ਵਿਚ ਖੁਸ਼ੀ ਦਾ ਆਲਮ ਵੇਖਣ ਨੂੰ ਮਿਲ ਰਿਹਾ ਹੈ ਉਥੇ ਹੀ ਸੇਠ ਨੂੰ ਵਧਾਈਆਂ ਦੇਣ ਵਾਲਿਆਂ ਦਾ ਵੀ ਤਾਂਤਾ ਲੱਗਿਆ ਹੋਇਆ ਹੈ। ਨਵ ਨਿਯੁਕਤ ਹਲਕਾ ਪ੍ਰਧਾਨ ਯੂਥ ਕਾਂਗਰਸ ਗੁਰਦਿੱਤ ਸੇਠ ਨੇ ਪਾਰਟੀ ਵਰਕਰਾਂ ਦਾ ਧੰਨਵਾਦ ਕਰਦੇ ਹੋਏ ਕਿਹਾ ਕਿ ਉਹ ਕਾਂਗਰਸ ਦੀਆਂ ਲੋਕ ਪੱਖੀ ਨੀਤੀਆਂ ਨੂੰ ਘਰ ਘਰ ਪਹੁੰਚਾਉਣ ਵਿਚ ਕੋਈ ਵੀ ਕਸਰ ਬਾਕੀ ਨਹੀਂ ਛੱਡਣਗੇ। ਉਨ੍ਹਾਂ ਕਿਹਾ ਕਿ ਪਾਰਟੀ ਹਾਈ ਕਮਾਨ ਅਤੇ ਸਾਬਕਾ ਮੰਤਰੀ ਸਾਧੂ ਸਿੰਘ ਧਰਮਸੋਤ ਨੂੰ ਵਿਸ਼ਵਾਸ ਦਵਾਉਂਦੇ ਹਨ ਕਿ ਉਹ ਕਾਂਗਰਸ ਪਾਰਟੀ ਦੀ ਤਰੱਕੀ ਲਈ ਦਿਨ ਰਾਤ ਮਿਹਨਤ ਕਰਨਗੇ।
Ad Position 22
No active advertisement
ਪਿਛਲੀ ਖ਼ਬਰ ਜਮਹੂਰੀਅਤ ਨੂੰ ਦਰਪੇਸ਼ ਚੁਣੌਤੀਆਂ ਦੇ ਟਾਕਰੇ ਲਈ ਸਮੂਹ ਧਰਮ ਨਿਰਪੱਖ ਤੇ ਇਨਸਾਫ਼ ਪਸੰਦ ਤਾਕਤਾਂ ਨੂੰ ਇਕਜੁੱਟ ਹੋ ਕੇ ਆਵਾਜ਼... ਅਗਲੀ ਖ਼ਬਰ ਗੁਰਦੁਆਰਾ ਰੋੜੇਵਾਲ ਸਾਹਿਬ ਵਿਖੇ ਸੰਤ ਬਾਬਾ ਬਲਵੰਤ ਸਿੰਘ ਸਿਹੋੜੇ ਵਾਲਿਆਂ ਦੀ ਬਰਸੀ ਦੇ ਦੂਜੇ ਦਿਨ ਦੇ ਸਮਾਗਮ ਜਾਰੀ
Ad Position 24