06-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 06-08-2026

ਫਰੀਡਮ ਫਾਈਟਰਾਂ ਨਾਲ ਸੰਬੰਧਿਤ ਲੰਬਿਤ ਮਾਮਲਿਆਂ ਦੇ ਨਿਪਟਾਰੇ ਲਈ ਮੀਟਿੰਗ ਸਹਾਇਕ ਕਮਿਸ਼ਨਰ ਨੇ ਕੀਤੀ ਸਮੀਖਿਆ, ਵਿਭਾਗਾਂ ਨੂੰ ਜਲਦ ਕਾਰਵਾਈ ਦੇ ਨਿਰਦੇਸ਼

ਪਟਿਆਲਾ, 5 ਅਗਸਤ (ਧਰਮਿੰਦਰ ਸਿੰਘ ਸਿੱਧੂ)-ਪੰਜਾਬ ਸਰਕਾਰ ਵਲੋਂ ਫਰੀਡਮ ਫਾਈਟਰਾਂ ਤੇ ਉਨ੍ਹਾਂ ਦੇ ਆਸ਼ਰਿਤਾਂ ਨਾਲ ਸੰਬੰਧਤ ਲੰਬਿਤ ਮਾਮਲਿਆਂ ਦੇ ਸਮੇਂ ਸਿਰ ਨਿਪਟਾਰੇ ਲਈ ਚਲਾਈ ਜਾ ਰਹੀ ਸਪੈਸ਼ਲ ਗ੍ਰੀਵੈਂਸ ਰੈਡਰੈੱਸਲ ਡਰਾਈਵ ਤਹਿਤ ਸਹਾਇਕ ਕਮਿਸ਼ਨਰ ਹਰਜੋਤ ਕੌਰ ਮਾਵੀ ਦੀ ਅਗਵਾਈ ਹੇਠ ਜ਼ਿਲ੍ਹਾ ਪੱਧਰੀ ਮੀਟਿੰਗ ਕੀਤੀ ਗਈ। ਮੀਟਿੰਗ ਵਿਚ ਜ਼ਿਲ੍ਹੇ ਅੰਦਰ ਵੱਖ-ਵੱਖ ਵਿਭਾਗਾਂ ਵਿਚ ਲੰਬਿਤ ਪਏ ਮਾਮਲਿਆਂ ਦੀ ਵਿਸਥਾਰ ਨਾਲ ਸਮੀਖਿਆ ਕੀਤੀ ਗਈ।

Ad Position 21
No active advertisement
ਅਜੀਤ ਡੈਸਕ 06-08-2026
ਪਟਿਆਲਾ, 5 ਅਗਸਤ (ਧਰਮਿੰਦਰ ਸਿੰਘ ਸਿੱਧੂ)-ਪੰਜਾਬ ਸਰਕਾਰ ਵਲੋਂ ਫਰੀਡਮ ਫਾਈਟਰਾਂ ਤੇ ਉਨ੍ਹਾਂ ਦੇ ਆਸ਼ਰਿਤਾਂ ਨਾਲ ਸੰਬੰਧਤ ਲੰਬਿਤ ਮਾਮਲਿਆਂ ਦੇ ਸਮੇਂ ਸਿਰ ਨਿਪਟਾਰੇ ਲਈ ਚਲਾਈ ਜਾ ਰਹੀ ਸਪੈਸ਼ਲ ਗ੍ਰੀਵੈਂਸ ਰੈਡਰੈੱਸਲ ਡਰਾਈਵ ਤਹਿਤ ਸਹਾਇਕ ਕਮਿਸ਼ਨਰ ਹਰਜੋਤ ਕੌਰ ਮਾਵੀ ਦੀ ਅਗਵਾਈ ਹੇਠ ਜ਼ਿਲ੍ਹਾ ਪੱਧਰੀ ਮੀਟਿੰਗ ਕੀਤੀ ਗਈ। ਮੀਟਿੰਗ ਵਿਚ ਜ਼ਿਲ੍ਹੇ ਅੰਦਰ ਵੱਖ-ਵੱਖ ਵਿਭਾਗਾਂ ਵਿਚ ਲੰਬਿਤ ਪਏ ਮਾਮਲਿਆਂ ਦੀ ਵਿਸਥਾਰ ਨਾਲ ਸਮੀਖਿਆ ਕੀਤੀ ਗਈ। ਮੀਟਿੰਗ ਦੌਰਾਨ ਫਰੀਡਮ ਫਾਈਟਰਾਂ ਦੇ ਨਾਂਅ ‘ਤੇ ਸੜਕਾਂ, ਚੌਕਾਂ, ਡਿਸਪੈਂਸਰੀਆਂ, ਸਰਕਾਰੀ ਇਮਾਰਤਾਂ ਤੇ ਹੋਰ ਜਨਤਕ ਥਾਵਾਂ ਦੇ ਨਾਮਕਰਨ ਨਾਲ ਸੰਬੰਧਤ ਲੰਬਿਤ ਪ੍ਰਸਤਾਵਾਂ ‘ਤੇ ਵਿਚਾਰ-ਵਟਾਂਦਰਾ ਕੀਤਾ। ਇਸ ਤੋਂ ਇਲਾਵਾ ਵੱਖ-ਵੱਖ ਵਿਭਾਗਾਂ ਵਿਚ ਪੈਂਡਿੰਗ ਪਏ ਹੋਰ ਮਾਮਲਿਆਂ ਦੀ ਮੌਜੂਦਾ ਸਥਿਤੀ ਦਾ ਜਾਇਜ਼ਾ ਲੈਂਦਿਆਂ ਉਨ੍ਹਾਂ ਦੇ ਜਲਦ ਨਿਪਟਾਰੇ ਲਈ ਲੋੜੀਂਦੇ ਕਦਮ ਚੁੱਕਣ ਬਾਰੇ ਵੀ ਚਰਚਾ ਕੀਤੀ ਗਈ। ਸਹਾਇਕ ਕਮਿਸ਼ਨਰ ਹਰਜੋਤ ਕੌਰ ਮਾਵੀ ਨੇ ਸੰਬੰਧਤ ਵਿਭਾਗਾਂ ਦੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਉਹ ਆਪਣੇ-ਆਪਣੇ ਵਿਭਾਗ ਨਾਲ ਸੰਬੰਧਤ ਲੰਬਿਤ ਮਾਮਲਿਆਂ ਦੀ ਤਾਜ਼ਾ ਸਥਿਤੀ ਪੇਸ਼ ਕਰਨ ਤੇ ਨਿਯਮਾਂ ਅਨੁਸਾਰ ਉਨ੍ਹਾਂ ਦਾ ਨਿਪਟਾਰਾ ਪਹਿਲ ਦੇ ਆਧਾਰ ‘ਤੇ ਯਕੀਨੀ ਬਣਾਉਣ। ਉਨ੍ਹਾਂ ਕਿਹਾ ਕਿ ਸਾਰੇ ਵਿਭਾਗ ਆਪਸੀ ਤਾਲਮੇਲ ਨਾਲ ਕੰਮ ਕਰਨ ਤਾਂ ਜੋ ਬੇਲੋੜੀ ਦੇਰੀ ਤੋਂ ਬਚਿਆ ਜਾ ਸਕੇ। ਮੀਟਿੰਗ ਵਿਚ ਇਹ ਵੀ ਕਿਹਾ ਗਿਆ ਕਿ ਫਰੀਡਮ ਫਾਈਟਰਾਂ ਦੇ ਸਨਮਾਨ ਨਾਲ ਜੁੜੇ ਮਾਮਲਿਆਂ ਨੂੰ ਪੂਰੀ ਗੰਭੀਰਤਾ ਨਾਲ ਲਿਆ ਜਾਵੇ ਅਤੇ ਜਿੱਥੇ ਵੀ ਪ੍ਰਸ਼ਾਸਨਿਕ ਜਾਂ ਤਕਨੀਕੀ ਪ੍ਰਵਾਨਗੀਆਂ ਦੀ ਲੋੜ ਹੋਵੇ, ਉਨ੍ਹਾਂ ਨੂੰ ਤੁਰੰਤ ਪੂਰਾ ਕੀਤਾ ਜਾਵੇ। ਇਸ ਮੌਕੇ ਲੰਬਿਤ ਮਾਮਲਿਆਂ ਦੀ ਨਿਯਮਤ ਸਮੀਖਿਆ ਕਰਨ ਤੇ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਦੇ ਨਿਰਦੇਸ਼ ਵੀ ਦਿੱਤੇ ਗਏ। ਮੀਟਿੰਗ ਵਿਚ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨੇ ਸ਼ਮੂਲੀਅਤ ਕਰਦਿਆਂ ਆਪਣੇ ਵਿਭਾਗਾਂ ਨਾਲ ਸੰਬੰਧਤ ਮਾਮਲਿਆਂ ਦੀ ਪ੍ਰਗਤੀ ਰਿਪੋਰਟ ਪੇਸ਼ ਕੀਤੀ।
Ad Position 22
No active advertisement
ਪਿਛਲੀ ਖ਼ਬਰ ਨਿਵੇਸ਼ ਕਰਨ ਦਾ ਝਾਂਸਾ ਦੇ ਕੇ ਠੱਗੇ 15 ਲੱਖ ਅਗਲੀ ਖ਼ਬਰ 2027 ’ ਚ ਪੰਜਾਬ ਦੀ ਖੁਸ਼ਹਾਲੀ ਲਈ ਭਾਜਪਾ ਸਰਕਾਰ ਬਣਾਉਣਾ ਜ਼ਰੂਰੀ-ਪ੍ਰਨੀਤ ਕੌਰ ਵਿਕਸਿਤ ਭਾਰਤ ਨਾਲ ਹੀ ਬਣੇਗਾ ਵਿਕਸਿਤ...
Ad Position 24
No active advertisement