ਪੰਜਾਬ ਵਿਚ ਹੋਏ ਪੇਪਰ ਲੀਕ ਦੇ ਵਿਰੋਧ ’ਚ ਪੰਜਾਬੀ ਯੂਨੀਵਰਸਿਟੀ ਪਟਿਆਲਾ ਤੋਂ ਸ਼੍ਰੋਮਣੀ ਅਕਾਲੀ ਦਲ ਦਾ ਐਸ.ਓ.ਆਈ ਵਿੰਗ ਅੱਜ ਸ਼ੁਰੂ ਕਰੇਗਾ ‘ਭਵਿੱਖ ਬਚਾਉ ਮੋਰਚਾ’
* ਐਸ.ਓ.ਆਈ. ਦੇ ਕੌਮੀ ਪ੍ਰਧਾਨ ਕੌਮੀ ਪ੍ਰਧਾਨ ਰਣਵੀਰ ਸਿੰਘ ਢਿੱਲੋਂ ਅਤੇ ਜ਼ਿਲ੍ਹਾ ਪ੍ਰਧਾਨ ਅਮਿਤ ਸਿੰਘ ਰਾਠੀ ਨੇ ਲਿਆ ਧਰਨੇ ਵਾਲੀ ਥਾਂ ਦਾ ਜਾਇਜ਼ਾ * ਪ੍ਰਧਾਨ ਸੁਖਬੀਰ ਸਿੰਘ ਬਾਦਲ ਕਰਨਗੇ ਵਿਸ਼ੇਸ਼ ਤੌਰ ’ਤੇ ਸ਼ਿਰਕਤ
ਪਟਿਆਲਾ, 5 ਅਗਸਤ (ਕੁਲਵੀਰ ਸਿੰਘ ਧਾਲੀਵਾਲ)-ਪੰਜਾਬ ਵਿਚ ਲੀਕ ਹੋਏ ਪੇਪਰ ਦੇ ਵਿਰੋਧ ਵਿਚ ਸ਼੍ਰੋਮਣੀ ਅਕਾਲੀ ਦਲ ਦੇ ਐਸ. ਓ.
ਪਟਿਆਲਾ, 5 ਅਗਸਤ (ਕੁਲਵੀਰ ਸਿੰਘ ਧਾਲੀਵਾਲ)-ਪੰਜਾਬ ਵਿਚ ਲੀਕ ਹੋਏ ਪੇਪਰ ਦੇ ਵਿਰੋਧ ਵਿਚ ਸ਼੍ਰੋਮਣੀ ਅਕਾਲੀ ਦਲ ਦੇ ਐਸ.ਓ.ਆਈ. ਵਿੰਗ ਵੱਲੌਂ ਪੰਜਾਬੀ ਯੂਨੀਵਰਸਿਟਰੀ ਤੋਂ ‘ਭਵਿੱਖ ਬਚਾਉ ਮੋਰਚਾ’ ਦੀ ਭਲਕੇ 6 ਜੁਲਾਈ ਵੀਰਵਾਰ ਨੂੰ ਪੰਜਾਬੀ ਯੂਨੀਵਰਸਿਟੀ ਪਟਿਆਲਾ ਤੋਂ ਸ਼ੁਰੂਆਤ ਕੀਤੀ ਜਾ ਰਹੀ ਹੈ। ਇਸ ਨੂੰ ਲੈ ਕੇ ਪੰਜਾਬੀ ਯੂਨੀਵਰਸਿਟੀ ਦੇ ਗੇਟ ’ਤੇ ਪ੍ਰਦਰਸ਼ਨ ਕੀਤਾ ਜਾਵੇਗਾ। ਜਿਸ ਵਿਚ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਵਿਸ਼ੇਸ ਤੌਰ ’ਤੇ ਪਹੁੰਚ ਰਹੇ ਹਨ। ਅੱਜ ਐਸ.ਓ.ਆਈ. ਦੇ ਕੌਮੀ ਪ੍ਰਧਾਨ ਰਣਵੀਰ ਸਿੰਘ ਢਿੱਲੋਂ ਅਤੇ ਜ਼ਿਲ੍ਹਾ ਪ੍ਰਧਾਨ ਅਮਿਤ ਸਿੰਘ ਰਾਠੀ ਨੇ ਧਰਨੇ ਵਾਲੀ ਥਾਂ ਦਾ ਜਾਇਜ਼ਾ ਲਿਆ। ਇਥੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਰਣਵੀਰ ਸਿੰਘ ਢਿੱਲੋਂ ਅਤੇ ਅਮਿਤ ਸਿੰਘ ਰਾਠੀ ਨੇ ਕਿਹਾ ਕਿ ਪੰਜਾਬ ਸਰਕਾਰ ਨੌਜਵਾਨਾਂ ਦੇ ਭਵਿੱਖ ਨਾਲ ਖਿਲਵਾੜ ਕਰ ਰਹੀ ਹੈ ਅਤੇ ਅਕਾਲੀ ਦਲ ਇਹ ਖਿਲਵਾੜ ਕਿਸੇ ਵੀ ਕੀਮਤ ’ਤੇ ਨਹੀਂ ਹੋਣ ਦੇਵੇਗਾ। ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਦਾ ਦੋਗਲਾ ਚਿਹਰਾ ਨੰਗਾ ਹੋ ਗਿਆ ਹੈ। ਦਿੱਲੀ ਵਿਚ ਪੇਪਰ ਲੀਕ ਦਾ ਵਿਰੋਧ ਕਰ ਰਹੇ ਸਨ, ਪਰ ਪੰਜਾਬ ਵਿਚ ਪੇਪਰ ਲੀਕ ’ਤੇ ਕੋਈ ਐਕਸ਼ਨ ਨਹੀਂ ਲਿਆ ਜਾ ਰਿਹਾ, ਸਗੋਂ ਉਸ ਨੂੰ ਨਕਲ ਦਾ ਕੇਸ ਕਰਾਰ ਦੇ ਕੇ ਉਸ ’ਤੇ ਐਕਸ਼ਨ ਲੈਣ ਤੋਂ ਭੱਜ ਰਹੀ ਹੈ। ਉਨ੍ਹਾਂ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਇਹ ਕਦੇ ਵੀ ਨਹੀਂ ਹੋਣ ਦੇਵੇਗੀ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਨੌਜਵਾਨਾਂ ਦੇ ਭਵਿੱਖ ਦੀ ਰੱਖਿਆ ਕਰਨ ਵਿਚ ਪੂਰੀ ਤਰ੍ਹਾਂ ਨਾਕਾਮ ਸਾਬਤ ਹੋਈ ਹੈ। ਉਨ੍ਹਾਂ ਕਿਹਾ ਕਿ ਪੇਪਰ ਲੀਕ ਹੋਣ ਕਾਰਨ ਮਿਹਨਤ ਕਰਨ ਵਾਲੇ ਵਿਦਿਆਰਥੀਆਂ ਦਾ ਮਨੋਬਲ ਟੁੱਟ ਰਿਹਾ ਹੈ ਤੇ ਸਰਕਾਰ ਦੀ ਕਾਰਗੁਜ਼ਾਰੀ ’ਤੇ ਗੰਭੀਰ ਸਵਾਲ ਖੜ੍ਹੇ ਹੋ ਰਹੇ ਹਨ। ਉਨ੍ਹਾਂ ਕਿਹਾ ਕਿ ਅਕਾਲੀ ਦਲ ਨੌਜਵਾਨਾਂ ਦੇ ਹੱਕਾਂ ਦੀ ਲੜਾਈ ਹਰ ਪੱਧਰ ’ਤੇ ਲੜੇਗਾ ਅਤੇ ਸਰਕਾਰ ਨੂੰ ਇਸ ਦੀ ਜ਼ਿੰਮੇਵਾਰੀ ਤੋਂ ਭੱਜਣ ਨਹੀਂ ਦਿੱਤਾ ਜਾਵੇਗਾ। ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਨੇ ਸੱਤਾ ਵਿਚ ਆਉਣ ਤੋਂ ਪਹਿਲਾਂ ਪਾਰਦਰਸ਼ੀ ਭਰਤੀ ਤੇ ਭ੍ਰਿਸ਼ਟਾਚਾਰ ਮੁਕਤ ਪ੍ਰਸ਼ਾਸਨ ਦੇ ਵਾਅਦੇ ਕੀਤੇ ਸਨ ਪਰ ਅੱਜ ਪੇਪਰ ਲੀਕ ਦੀਆਂ ਘਟਨਾਵਾਂ ਨੇ ਉਨ੍ਹਾਂ ਦਾਅਵਿਆਂ ਦੀ ਪੋਲ ਖੋਲ੍ਹ ਦਿੱਤੀ ਹੈ। ਉਨ੍ਹਾਂ ਐਲਾਨ ਕੀਤਾ ਕਿ ਇਸ ਪ੍ਰਦਰਸ਼ਨ ਵਿਚ ਵੱਡੀ ਗਿਣਤੀ ਵਿਚ ਵਿਦਿਆਰਥੀ ਭਾਗ ਲੈਣਗੇ। ਇਸ ਮੌਕੇ ਅਮਿਤ ਸਿੰਘ ਰਾਠੀ ਜ਼ਿਲ੍ਹਾ ਪ੍ਰਧਾਨ ਪਟਿਆਲਾ ਸ਼ੋ੍ਮਣੀ ਅਕਾਲੀ ਦਲ, ਐਡ. ਇਕਬਾਲਦੀਪ ਬਦੇਸ਼ਾ ਸੂਬਾ ਜਨਰਲ ਸਕੱਤਰ, ਐਸ.ਓ.ਆਈ. ਦੇ ਕੌਮੀ ਪ੍ਰਧਾਨ ਰਣਵੀਰ ਸਿੰਘ ਢਿੱਲੋਂ, ਐਸ.ਓ.ਆਈ. ਦੇ ਮਾਲਵਾ ਜ਼ੋਨ 3 ਪ੍ਰਧਾਨ ਕੁਲਦੀਪ ਸਿੰਘ ਝਿੰਜਰ, ਐਸ.ਓ.ਆਈ. ਸੂਬਾ ਸਕੱਤਰ ਜਰਨਲ ਮਨਵਿੰਦਰ ਸਿੰਘ ਵੜੈਚ, ਐਸ.ਓ.ਆਈ. ਪੰਜਾਬੀ ਯੂਨੀਵਰਸਿਟੀ ਕੈਂਪਸ ਦੇ ਪ੍ਰਧਾਨ ਹੁਸਨਦੀਪ ਸਿੰਘ, ਕਰਨਵੀਰ ਸਿੰਘ ਸਾਹਨੀ ਪ੍ਰਧਾਨ ਯੂਥ ਅਕਾਲੀ ਦਲ ਪਟਿਆਲਾ ਸ਼ਹਿਰੀ, ਅੰਮ੍ਰਿਤਪਾਲ ਸਿੰਘ ਲੰਗ ਯੂਥ ਪ੍ਰਧਾਨ ਪਟਿਆਲਾ ਦਿਹਾਤੀ, ਵਰਿੰਦਰ ਸਿੰਘ ਨਾਭਾ ਐਸ.ਓ.ਆਈ. ਜ਼ਿਲ੍ਹਾ ਪ੍ਰਧਾਨ ਪਟਿਆਲਾ (ਦਿਹਾਤੀ) ਸਹਿਜ ਸਾਹਨੀ ਐਸ.ਓ.ਆਈ. ਜ਼ਿਲ੍ਹਾ ਪ੍ਰਧਾਨ ਪਟਿਆਲਾ (ਸ਼ਹਿਰੀ) ਵਿਸ਼ੇਸ਼ ਤੌਰ ’ਤੇ ਸ਼ਾਮਲ ਸਨ।