07-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 07-08-2026

ਸਰਕਾਰੀ ਹਾਈ ਸਕੂਲ ਵਿਖੇ ਖੋ-ਖੋ ਜ਼ੋਨਲ ਟੂਰਨਾਮੈਂਟ 2026-27 ਦਾ ਆਗਾਜ਼

ਰਾਜਪੁਰਾ, 6 ਅਗਸਤ (ਜੀ. ਪੀ.

Ad Position 21
No active advertisement
ਅਜੀਤ ਡੈਸਕ 07-08-2026
ਰਾਜਪੁਰਾ, 6 ਅਗਸਤ (ਜੀ. ਪੀ. ਸਿੰਘ)-ਸਰਕਾਰੀ ਹਾਈ ਸਕੂਲ ਰਾਜਪੁਰਾ ਟਾਊਨ ਵਿਖੇ ਖੋ-ਖੋ ਜ਼ੋਨਲ ਟੂਰਨਾਮੈਂਟ 2026-27 ਦਾ ਸ਼ਾਨਦਾਰ ਆਗਾਜ਼ ਹੋਇਆ। ਜ਼ਿਲ੍ਹਾ ਸਿੱਖਿਆ ਅਫ਼ਸਰ ਸੈਕੰਡਰੀ ਸਿੱਖਿਆ, ਪਟਿਆਲਾ ਸ਼ਾਲੂ ਮਹਿਰਾ ਦੀ ਅਗਵਾਈ ਹੇਠ ਕਰਵਾਈਆਂ ਜਾ ਰਹੀਆਂ ਇਨ੍ਹਾਂ ਖੇਡਾਂ ਵਿਚ ਵੱਖ-ਵੱਖ ਸਕੂਲਾਂ ਦੇ ਖਿਡਾਰੀਆਂ ਨੇ ਪੂਰੇ ਉਤਸ਼ਾਹ ਨਾਲ ਹਿੱਸਾ ਲਿਆ। ਇਸ ਮੌਕੇ ਸਕੂਲ ਦੀ ਮੁੱਖ ਅਧਿਆਪਕਾ ਵੀਨਾ ਅਰੋੜਾ ਨੇ ਖਿਡਾਰੀਆਂ ਨਾਲ ਮੁਲਾਕਾਤ ਕੀਤੀ ਅਤੇ ਉਨ੍ਹਾਂ ਨੂੰ ਖੇਡ ਭਾਵਨਾ ਨਾਲ ਖੇਡਣ ਲਈ ਪ੍ਰੇਰਿਤ ਕਰਦਿਆਂ ਆਪਣਾ ਆਸ਼ੀਰਵਾਦ ਦਿੱਤਾ। ਇਸ ਮੌਕੇ ਸਹਾਇਕ ਗਵਰਨਰ ਰੋਟਰੀ ਇੰਟਰਨੈਸ਼ਨਲ ਡਿਸਟ੍ਰਿਕਟ 3090 ਤੇ ਸਕੂਲ ਦੇ ਅਧਿਆਪਕ ਰਜਿੰਦਰ ਸਿੰਘ ਚਾਨੀ ਵੀ ਵਿਸ਼ੇਸ਼ ਤੌਰ ’ਤੇ ਹਾਜ਼ਰ ਰਹੇ। ਟੂਰਨਾਮੈਂਟ ਦੇ ਜ਼ੋਨਲ ਸਕੱਤਰ ਰਾਜਿੰਦਰ ਸਿੰਘ ਸੈਣੀ ਅਤੇ ਕਨਵੀਨਰ ਜੋਤੀ ਡੀ. ਪੀ. ਈ. ਘੱਗਰ ਸਰਾਏ ਦੀ ਦੇਖ-ਰੇਖ ਹੇਠ ਮੁਕਾਬਲੇ ਕਰਵਾਏ ਜਾ ਰਹੇ ਹਨ। ਇਸ ਮੌਕੇ ਖੋ-ਖੋ ਕੋਚ ਸੁਖਵਿੰਦਰ ਕੌਰ ਦੇ ਨਾਲ-ਨਾਲ ਗੁਰਪ੍ਰੀਤ ਸਿੰਘ ਪਬਰੀ ਸਕੂਲ, ਪਾਰੁਲ ਅਹੂਜਾ ਪੀ. ਟੀ. ਆਈ. ਖਾਨਪੁਰ ਬੜਿੰਗ ਸਕੂਲ, ਗੁਰਵਿੰਦਰ ਕੌਰ ਸਕਾਲਰ ਫ਼ੀਲਡ ਸਕੂਲ ਅਤੇ ਗੁਰਮੀਤ ਕੌਰ ਚਮਾਰੂ ਸਕੂਲ ਨੇ ਵੀ ਆਪਣੀਆਂ ਸੇਵਾਵਾਂ ਨਿਭਾਈਆਂ। ਖਿਡਾਰੀਆਂ ਨੇ ਪੂਰੇ ਜੋਸ਼ ਅਤੇ ਉਤਸ਼ਾਹ ਨਾਲ ਮੁਕਾਬਲਿਆਂ ਵਿਚ ਹਿੱਸਾ ਲਿਆ। ਪਹਿਲੇ ਮੈਚ ’ਚ ਪੀ. ਐੱਮ. ਸ੍ਰੀ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਐੱਨ. ਟੀ. ਸੀ. ਰਾਜਪੁਰਾ ਨੇ ਸੀਨੀਅਰ ਸੈਕੰਡਰੀ ਸਕੂਲ ਪਬਰੀ ਨੂੰ ਹਰਾ ਕੇ ਆਪਣੇ ਮੁਹਿੰਮ ਦੀ ਸ਼ੁਰੂਆਤ ਕੀਤੀ। ਪ੍ਰਬੰਧਕਾਂ ਨੇ ਵਿਸ਼ਵਾਸ ਪ੍ਰਗਟਾਇਆ ਕਿ ਅਜਿਹੇ ਖੇਡ ਮੁਕਾਬਲੇ ਵਿਦਿਆਰਥੀਆਂ ਦੀ ਪ੍ਰਤਿਭਾ ਨੂੰ ਨਿਖਾਰਨ ਅਤੇ ਉਨ੍ਹਾਂ ਦੇ ਸਰਬਪੱਖੀ ਵਿਕਾਸ ਵਿਚ ਮਹੱਤਵਪੂਰਨ ਭੂਮਿਕਾ ਨਿਭਾਉਣਗੇ।
Ad Position 22
No active advertisement
ਪਿਛਲੀ ਖ਼ਬਰ ਖੇਡਾਂ ਨੌਜਵਾਨਾਂ ਨੂੰ ਨਸ਼ਿਆਂ ਤੋਂ ਦੂਰ ਰੱਖਣ ਦਾ ਸਭ ਤੋਂ ਵਧੀਆ ਸਾਧਨ-ਰਾਜ ਕੁਮਾਰ ਰਾਣਾ ਅਗਲੀ ਖ਼ਬਰ ਸਫ਼ਾਈ ਕਰਮਚਾਰੀਆਂ ਨੂੰ ਪੱਕੇ ਕਰਨ ਦੇ ਐਲਾਨ ’ਤੇ ਸਨੌਰ ’ਚ ਜਸ਼ਨ, ਹਲਕਾ ਇੰਚਾਰਜ ਹਡਾਣਾ ਦਾ ਕੀਤਾ ਧੰਨਵਾਦ
Ad Position 24
No active advertisement