ਖੇਡਾਂ ਨੌਜਵਾਨਾਂ ਨੂੰ ਨਸ਼ਿਆਂ ਤੋਂ ਦੂਰ ਰੱਖਣ ਦਾ ਸਭ ਤੋਂ ਵਧੀਆ ਸਾਧਨ-ਰਾਜ ਕੁਮਾਰ ਰਾਣਾ
ਸਨੌਰ, 6 ਅਗਸਤ (ਸੋਖਲ)-ਸਨੌਰ ਦੇ ਅਧੀਨ ਪੈਂਦੇ ਪਿੰਡ ਬੋਸਰ ਕਲਾਂ ’ਚ ਨੌਜਵਾਨਾਂ ਵਲੋਂ ਵਾਲੀਵਾਲ ਟੂਰਨਾਮੈਂਟ ਦਾ ਸ਼ਾਨਦਾਰ ਆਯੋਜਨ ਕੀਤਾ। ਟੂਰਨਾਮੈਂਟ ’ਚ ਇਲਾਕੇ ਦੀਆਂ ਵੱਖ-ਵੱਖ ਟੀਮਾਂ ਨੇ ਭਾਗ ਲੈਂਦਿਆਂ ਆਪਣੀ ਖੇਡ ਪ੍ਰਤਿਭਾ ਦਾ ਸ਼ਾਨਦਾਰ ਪ੍ਰਦਰਸ਼ਨ ਕੀਤਾ।
ਸਨੌਰ, 6 ਅਗਸਤ (ਸੋਖਲ)-ਸਨੌਰ ਦੇ ਅਧੀਨ ਪੈਂਦੇ ਪਿੰਡ ਬੋਸਰ ਕਲਾਂ ’ਚ ਨੌਜਵਾਨਾਂ ਵਲੋਂ ਵਾਲੀਵਾਲ ਟੂਰਨਾਮੈਂਟ ਦਾ ਸ਼ਾਨਦਾਰ ਆਯੋਜਨ ਕੀਤਾ। ਟੂਰਨਾਮੈਂਟ ’ਚ ਇਲਾਕੇ ਦੀਆਂ ਵੱਖ-ਵੱਖ ਟੀਮਾਂ ਨੇ ਭਾਗ ਲੈਂਦਿਆਂ ਆਪਣੀ ਖੇਡ ਪ੍ਰਤਿਭਾ ਦਾ ਸ਼ਾਨਦਾਰ ਪ੍ਰਦਰਸ਼ਨ ਕੀਤਾ। ਇਸ ਮੌਕੇ ਹਲਕਾ ਸਨੌਰ ਦੇ ਸਮਾਜ ਸੇਵੀ ਤੇ ਸੀਨੀਅਰ ਆਗੂ ਰਾਜ ਕੁਮਾਰ ਰਾਣਾ ਨੂੰ ਵਿਸ਼ੇਸ਼ ਤੌਰ ’ਤੇ ਸੱਦਾ ਦਿੱਤਾ, ਜਿਨ੍ਹਾਂ ਨੇ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ। ਇਸ ਮੌਕੇ ਰਾਜ ਕੁਮਾਰ ਰਾਣਾ ਨੇ ਕਿਹਾ ਕਿ ਪਿੰਡਾਂ ’ਚ ਹੋਣ ਵਾਲੇ ਖੇਡ ਟੂਰਨਾਮੈਂਟ ਨੌਜਵਾਨਾਂ ਨੂੰ ਨਸ਼ਿਆਂ ਵਰਗੀਆਂ ਸਮਾਜਿਕ ਬੁਰਾਈਆਂ ਤੋਂ ਦੂਰ ਰੱਖਣ ਵਿਚ ਮਹੱਤਵਪੂਰਨ ਭੂਮਿਕਾ ਨਿਭਾਉਂਦੇ ਹਨ। ਉਨ੍ਹਾਂ ਕਿਹਾ ਕਿ ਖੇਡਾਂ ਨਾ ਸਿਰਫ਼ ਸਰੀਰਕ ਤੰਦਰੁਸਤੀ ਨੂੰ ਮਜ਼ਬੂਤ ਕਰਦੀਆਂ ਹਨ, ਸਗੋਂ ਨੌਜਵਾਨਾਂ ’ਚ ਅਨੁਸ਼ਾਸਨ, ਆਪਸੀ ਭਾਈਚਾਰੇ ਅਤੇ ਟੀਮ ਭਾਵਨਾ ਨੂੰ ਵੀ ਉਤਸ਼ਾਹਿਤ ਕਰਦੀਆਂ ਹਨ। ਉਨ੍ਹਾਂ ਨੌਜਵਾਨਾਂ ਨੂੰ ਵੱਧ ਤੋਂ ਵੱਧ ਖੇਡਾਂ ਨਾਲ ਜੁੜਨ ਅਤੇ ਆਪਣੇ ਪਿੰਡ, ਇਲਾਕੇ ਅਤੇ ਪੰਜਾਬ ਦਾ ਨਾਂਅ ਰੌਸ਼ਨ ਕਰਨ ਦੀ ਅਪੀਲ ਕੀਤੀ। ਰਾਣਾ ਨੇ ਟੂਰਨਾਮੈਂਟ ਕਰਵਾਉਣ ਵਾਲੀ ਪ੍ਰਬੰਧਕ ਕਮੇਟੀ ਦੀ ਭਰਪੂਰ ਸ਼ਲਾਘਾ ਕਰਦਿਆਂ ਕਿਹਾ ਕਿ ਅਜਿਹੇ ਉਪਰਾਲੇ ਸਮਾਜ ਲਈ ਪ੍ਰੇਰਣਾਦਾਇਕ ਹਨ ਤੇ ਇਨ੍ਹਾਂ ਨਾਲ ਨੌਜਵਾਨਾਂ ਨੂੰ ਆਪਣੀ ਪ੍ਰਤਿਭਾ ਦਿਖਾਉਣ ਦਾ ਮੰਚ ਮਿਲਦਾ ਹੈ। ਉਨ੍ਹਾਂ ਭਵਿੱਖ ’ਚ ਵੀ ਅਜਿਹੇ ਖੇਡ ਸਮਾਗਮਾਂ ਨੂੰ ਹਰ ਸੰਭਵ ਸਹਿਯੋਗ ਦੇਣ ਦਾ ਭਰੋਸਾ ਦਿੱਤਾ। ਟੂਰਨਾਮੈਂਟ ’ਚ ਜੇਤੂ ਤੇ ਉਪ-ਜੇਤੂ ਟੀਮਾਂ ਨੂੰ ਸਨਮਾਨਿਤ ਕੀਤਾ। ਪ੍ਰਬੰਧਕਾਂ ਨੇ ਮੁੱਖ ਮਹਿਮਾਨ ਦਾ ਧੰਨਵਾਦ ਕਰਦਿਆਂ ਕਿਹਾ ਕਿ ਉਨ੍ਹਾਂ ਦੀ ਹਾਜ਼ਰੀ ਨਾਲ ਖਿਡਾਰੀਆਂ ਦਾ ਹੌਸਲਾ ਹੋਰ ਵਧਿਆ ਹੈ। ਇਸ ਮੌਕੇ ਸੁਖਵੰਤ ਸਿੰਘ ਸੇਖੋਂ, ਗੁਰਧਿਆਨ ਸਿੰਘ ਗੁਰੂ, ਗੁਰਜੋਤ ਸਿੰਘ, ਰਾਣਾ ਬੀਰ ਪ੍ਰਤਾਪ, ਰਾਣਾ ਵਿਕਰਾਂਤ,ਅਕਾਸ਼ ਮਿਸ਼ਰਾ, ਯੁਵਰਾਜ ਸਿੰਘ ਤੇ ਹੋਰ ਪਿੰਡ ਦੇ ਸਾਥੀ ਮੌਜੂਦ ਹਨ।