06-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 07-08-2026

ਨਗਰ ਨਿਗਮ ਦੇ ਵਿਕਾਸ ਕਾਰਜਾਂ ’ਚ ਕੋਈ ਲਾਪ੍ਰਵਾਹੀ ਬਰਦਾਸ਼ਤ ਨਹੀਂ ਹੋਵੇਗੀ-ਮੇਅਰ ਕੁੰਦਨ ਗੋਗੀਆ

ਪਟਿਆਲਾ, 6 ਅਗਸਤ (ਅ. ਸ.

Ad Position 21
No active advertisement
ਅਜੀਤ ਡੈਸਕ 07-08-2026
ਪਟਿਆਲਾ, 6 ਅਗਸਤ (ਅ. ਸ. ਆਹਲੂਵਾਲੀਆ)-ਪਟਿਆਲਾ ਨਗਰ ਨਿਗਮ ਦੇ ਮੇਅਰ ਕੁੰਦਨ ਗੋਗੀਆ ਵਲੋਂ ਸ਼ਹਿਰ ’ਚ ਚੱਲ ਰਹੇ ਵਿਕਾਸ ਕਾਰਜਾਂ ਦਾ ਜਾਇਜ਼ਾ ਲੈਂਦਿਆਂ ਨਗਰ ਨਿਗਮ ਦੀ ਦੂਜੀ ਮੰਜ਼ਿਲ ’ਤੇ ਸਥਿਤ ਇੰਜੀਨੀਅਰਿੰਗ ਬ੍ਰਾਂਚ ਦੇ ਨਵ-ਨਿਰਮਾਣ ਅਧੀਨ ਕੰਮਾਂ ਦੀ ਮੌਕੇ ’ਤੇ ਜਾ ਕੇ ਚੈਕਿੰਗ ਕੀਤੀ ਗਈ। ਇਸ ਦੌਰਾਨ ਉਨ੍ਹਾਂ ਨੇ ਨਿਰਮਾਣ ਕਾਰਜ ਦੀ ਗੁਣਵੱਤਾ, ਵਰਤੀ ਜਾ ਰਹੀ ਸਮੱਗਰੀ ਤੇ ਕੰਮ ਦੀ ਰਫ਼ਤਾਰ ਦਾ ਬਰੀਕੀ ਨਾਲ ਨਿਰੀਖਣ ਕੀਤਾ। ਮੇਅਰ ਕੁੰਦਨ ਗੋਗੀਆ ਨੇ ਕਿਹਾ ਕਿ ਨਗਰ ਨਿਗਮ ਦੀਆਂ ਇਮਾਰਤਾਂ ਨੂੰ ਆਧੁਨਿਕ ਤੇ ਸੁਵਿਧਾਜਨਕ ਬਣਾਉਣਾ ਸਮੇਂ ਦੀ ਲੋੜ ਹੈ ਤੇ ਆਮ ਲੋਕਾਂ ਨੂੰ ਵੀ ਸਰਕਾਰੀ ਸੇਵਾਵਾਂ ਹੋਰ ਸੁਚਾਰੂ ਢੰਗ ਨਾਲ ਪ੍ਰਾਪਤ ਹੋਣ। ਉਨ੍ਹਾਂ ਅਧਿਕਾਰੀਆਂ ਨੂੰ ਸਪੱਸ਼ਟ ਹਦਾਇਤ ਕੀਤੀ ਕਿ ਨਿਰਮਾਣ ਕਾਰਜ ਵਿਚ ਕਿਸੇ ਵੀ ਤਰ੍ਹਾਂ ਦੀ ਲਾਪ੍ਰਵਾਹੀ ਜਾਂ ਘਟੀਆ ਸਮੱਗਰੀ ਦੀ ਵਰਤੋਂ ਬਰਦਾਸ਼ਤ ਨਹੀਂ ਕੀਤੀ ਜਾਵੇਗੀ ਅਤੇ ਕੰਮ ਨਿਰਧਾਰਤ ਸਮੇਂ ਅੰਦਰ ਉੱਚ ਮਿਆਰ ਨਾਲ ਮੁਕੰਮਲ ਕੀਤਾ ਜਾਵੇ। ਇਸ ਤੋਂ ਬਾਅਦ ਮੇਅਰ ਕੁੰਦਨ ਗੋਗੀਆ ਨੇ ਸ਼ਹਿਰ ਵਿਚ ਬਣ ਰਹੇ ਏ. ਬੀ. ਸੀ. (ਐਨੀਮਲ ਬਰਥ ਕੰਟਰੋਲ) ਸੈਂਟਰ ਤੇ ਡੋਗ ਸ਼ੈਲਟਰ ਦੇ ਨਵੇਂ ਨਿਰਮਾਣ ਅਧੀਨ ਪ੍ਰਾਜੈਕਟ ਦਾ ਵੀ ਦੌਰਾ ਕੀਤਾ। ਉਨ੍ਹਾਂ ਨੇ ਉਥੇ ਚੱਲ ਰਹੇ ਕੰਮਾਂ ਦੀ ਸਮੀਖਿਆ ਕਰਦਿਆਂ ਸੰਬੰਧਿਤ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਇਸ ਪ੍ਰਾਜੈਕਟ ਨੂੰ ਤਰਜੀਹ ਦੇ ਆਧਾਰ ’ਤੇ ਪੂਰਾ ਕੀਤਾ ਜਾਵੇ ਤਾਂ ਜੋ ਸ਼ਹਿਰ ਵਿਚ ਲਾਵਾਰਾਸ ਕੁੱਤਿਆਂ ਦੇ ਪ੍ਰਬੰਧਨ ਅਤੇ ਉਨ੍ਹਾਂ ਦੀ ਦੇਖਭਾਲ ਲਈ ਲੋੜੀਂਦੀਆਂ ਸਹੂਲਤਾਂ ਜਲਦ ਉਪਲਬਧ ਕਰਵਾਈਆਂ ਜਾ ਸਕਣ। ਮੇਅਰ ਨੇ ਕਿਹਾ ਕਿ ਸ਼ਹਿਰ ਦੇ ਬੁਨਿਆਦੀ ਢਾਂਚੇ ਨੂੰ ਮਜ਼ਬੂਤ ਕਰਨਾ ਤੇ ਨਾਗਰਿਕਾਂ ਨੂੰ ਬਿਹਤਰ ਸਹੂਲਤਾਂ ਪ੍ਰਦਾਨ ਕਰਨਾ ਨਗਰ ਨਿਗਮ ਦੀ ਪ੍ਰਮੁੱਖ ਤਰਜੀਹ ਹੈ। ਇਸ ਮੌਕੇ ਜੇ. ਈ. ਹਰਭਜਨ ਸਿੰਘ ਅਤੇ ਐਸ. ਸੀ. ਜੇ. ਪੀ. ਵੀ ਮੌਜੂਦ ਰਹੇ।
Ad Position 22
No active advertisement
ਪਿਛਲੀ ਖ਼ਬਰ ਹਡਾਣਾ ਵਲੋਂ ਭੱਟੀਆਂ, ਬਹਿਲ, ਮਹਿਮੂਦਪੁਰ ਜੱਟਾਂ ਤੇ ਬਾਜ਼ੀਗਰ ਬਸਤੀ ’ਚ ਲੋਕ ਮਿਲਣੀਆਂ ਅਗਲੀ ਖ਼ਬਰ ਜਥੇਦਾਰ ਟੌਹੜਾ ਇੰਸਟੀਚਿਊਟ ਬਹਾਦਰਗੜ੍ਹ ਵਿਖੇ ਭਵਿੱਖ ’ਚ ਏ. ਆਈ. ਦੀ ਵਰਤੋਂ’ ਵਿਸ਼ੇ ’ਤੇ ਲੈਕਚਰ ਕਰਵਾਇਆ
Ad Position 24
No active advertisement