06-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 07-08-2026

ਨੀਟ 2026 ਕੁਆਲੀਫਾਈਡ ਵਿਦਿਆਰਥੀਆਂ ਤੇ ਉਨ੍ਹਾਂ ਦੇ ਅਧਿਆਪਕਾਂ ਦਾ ਜ਼ਿਲ੍ਹਾ ਸਿੱਖਿਆ ਅਫ਼ਸਰ ਸੈਕੰਡਰੀ ਵਲੋਂ ਸਨਮਾਨ

ਪਟਿਆਲਾ, 6 ਅਗਸਤ (ਧਰਮਿੰਦਰ ਸਿੰਘ ਸਿੱਧੂ)-ਜ਼ਿਲ੍ਹਾ ਸਿੱਖਿਆ ਅਫ਼ਸਰ ਪਟਿਆਲਾ ਸ਼ਾਲੂ ਮਹਿਰਾ ਨੇ ਸਫ਼ਲ ਵਿਦਿਆਰਥੀਆਂ,ਉਨ੍ਹਾਂ ਦੇ ਮਾਪਿਆਂ ਤੇ ਅਧਿਆਪਕਾਂ ਨੂੰ ਵਧਾਈ ਦਿੰਦਿਆਂ ਸਰਟੀਫਿਕੇਟ ਦੇ ਕੇ ਵਿਦਿਆਰਥੀਆਂ ਨੂੰ ਸਨਮਾਨਿਤ ਕੀਤਾ। ਇਨ੍ਹਾਂ ਵਿਦਿਆਰਥੀਆਂ ਦੀ ਤਿਆਰੀ ਤੇ ਮਾਰਗਦਰਸ਼ਨ ਵਿਚ ਸਾਇੰਸ ਪੀ.

Ad Position 21
No active advertisement
ਨੀਟ 2026 ਕੁਆਲੀਫਾਈਡ ਵਿਦਿਆਰਥੀਆਂ ਤੇ ਉਨ੍ਹਾਂ ਦੇ ਅਧਿਆਪਕਾਂ ਦਾ ਜ਼ਿਲ੍ਹਾ ਸਿੱਖਿਆ ਅਫ਼ਸਰ ਸੈਕੰਡਰੀ ਸਨਮਾਨ ਕਰਦੇ ਹੋਏ। ਅਜੀਤ ਤਸਵੀਰ 07-08-2026
ਪਟਿਆਲਾ, 6 ਅਗਸਤ (ਧਰਮਿੰਦਰ ਸਿੰਘ ਸਿੱਧੂ)-ਜ਼ਿਲ੍ਹਾ ਸਿੱਖਿਆ ਅਫ਼ਸਰ ਪਟਿਆਲਾ ਸ਼ਾਲੂ ਮਹਿਰਾ ਨੇ ਸਫ਼ਲ ਵਿਦਿਆਰਥੀਆਂ,ਉਨ੍ਹਾਂ ਦੇ ਮਾਪਿਆਂ ਤੇ ਅਧਿਆਪਕਾਂ ਨੂੰ ਵਧਾਈ ਦਿੰਦਿਆਂ ਸਰਟੀਫਿਕੇਟ ਦੇ ਕੇ ਵਿਦਿਆਰਥੀਆਂ ਨੂੰ ਸਨਮਾਨਿਤ ਕੀਤਾ। ਇਨ੍ਹਾਂ ਵਿਦਿਆਰਥੀਆਂ ਦੀ ਤਿਆਰੀ ਤੇ ਮਾਰਗਦਰਸ਼ਨ ਵਿਚ ਸਾਇੰਸ ਪੀ. ਡੀ. ਐਮ ., ਜਿਲ੍ਹਾ ਨੋਡਲ ਲੈਕਚਰਾਰ, ਸਕੂਲ ਪ੍ਰਿੰਸੀਪਲਾਂ, ਕੀਅ ਰੀਸੋਰਸ ਪਰਸਨ, ਸਾਥੀ ਟੀਮ ਤੇ ਸਾਇਂਸ ਲੈਕਚਰਾਰ ਦਾ ਵਿਸ਼ੇਸ਼ ਯੋਗਦਾਨ ਰਿਹਾ ਹੈ। ਉਨ੍ਹਾਂ ਵਿਸ਼ੇਸ ਤੌਰ ’ਤੇ ਜ਼ਿਲ੍ਹੇ ਦੇ ਪੀ. ਡੀ. ਐਮ. ਸੰਦੀਪ ਕੁਮਾਰ, ਮਨਦੀਪ ਕੌਰ ਅੰਟਾਲ, ਸੁਧੀਰ ਕੁਮਾਰ, ਦੀਪਕ ਕੁਮਾਰ ਅਤੇ ਜ਼ਿਲ੍ਹਾ ਨੋਡਲ ਲੈਕਚਰਾਰ ਦੌਲਤ ਰਾਮ ਨੂੰ ਵੀ ਸਨਮਾਨਿਤ ਕੀਤਾ। ਇਸ ਪ੍ਰੀਖਿਆ ਦੀ ਤਿਆਰੀ ਵਿਚ ਵਿਸ਼ੇਸ਼ ਯੋਗਦਾਨ ਪਾਉਣ ਵਾਲੇ ਦੋ ਕੀਅ ਰੀਸੋਰਸ ਪਰਸਨ ਪ੍ਰਿਆ ਕੋਹਲੀ ਸਨੌਰ ਮੁੰਡੇ, ਰਾਜਦੀਪ ਕੌਰ ਐਨ. ਪੀ. ਸੀ. ਪਟਿਆਲਾ, ਚਾਰ ਐਸ. ਪੀ. ਓ. ਸੀ. ਅਲਪਨਾ ਗੋਇਲ, ਮੰਜੂ ਬਾਲਾ, ਮਨਜੀਤ ਕੌਰ, ਸੰਦੀਪ ਕੌਰ ਅਤੇ ਅੱਠ ਐਸ. ਓ. ਈ. ਸਕੂਲਾਂ ਦੇ ਨੋਡਲ ਲੈਕਚਰਾਰ ਦਾ ਸਨਮਾਨ ਵੀ ਕੀਤਾ। ਉਪ ਜ਼ਿਲ੍ਹਾ ਸਿੱਖਿਆ ਅਫ਼ਸਰ ਸੈਕੰਡਰੀ ਪਟਿਆਲਾ ਡਾ. ਰਵਿੰਦਰਪਾਲ ਸਿੰਘ ਨੇ ਸਫਲ ਵਿਦਿਆਰਥੀਆਂ ਨਾਲ ਗੱਲਬਾਤ ਕਰਦਿਆਂ ਉਨ੍ਹਾਂ ਦੇ ਮੈਰਿਟ ਅੰਕਾਂ ਬਾਰੇ ਜਾਣਕਾਰੀ ਲਈ, ਉਨ੍ਹਾਂ ਅਗਲੇ ਸਾਲ ਐਸ ਗਿਣਤੀ ਨੂੰ 150 ਤੋਂ ਪਾਰ ਹੋਣ ਲਈ ਅਧਿਆਪਕਾਂ ਨੂੰ ਪ੍ਰੇਰਿਤ ਕੀਤਾ। ਪਿਛਲੇ ਸਾਲ ਜ਼ਿਲ੍ਹੇ ਦੇ 71 ਵਿਦਿਆਰਥੀਆਂ ਨੇ ਇਹ ਪ੍ਰੀਖਿਆ ਪਾਸ ਕੀਤੀ ਸੀ, ਜਦਕਿ ਇਸ ਸਾਲ ਇਹ ਗਿਣਤੀ ਵੱਧ ਕੇ 104 ਹੋ ਗਈ ਹੈ। ਉਨ੍ਹਾਂ ਦੱਸਿਆ ਕਿ ਇਨ੍ਹਾਂ ਵਿਚੋਂ 58 ਵਿਦਿਆਰਥੀ ਨਾਨ-ਐੱਸ. ਓ. ਈ. ਸਕੂਲਾਂ ਨਾਲ ਸੰਬੰਧਤ ਹਨ, 24 ਵਿਦਿਆਰਥੀ ਐਸ. ਓ. ਈ. ਤੇ 22 ਵਿਦਿਆਰਥੀ ਮੈਰੀਟੋਰੀਅਸ ਸਕੂਲ਼ ਪਟਿਆਲਾ ਨਾਲ ਸੰਬੰਧਤ ਹਨ। ਸਨਮਾਨਿਤ ਹੋਣ ਵਾਲੇ ਐਸ. ਓ. ਈ. ਅਧਿਆਪਕਾਂ ਵਿਚ ਹਰਦੀਪ ਕੌਰ ਭੁਨਰਹੇੜੀ, ਰਵਦੀਪ ਕੌਰ ਫੀਲਖਾਨਾ ਪਟਿਆਲਾ, ਨੇਤਲਿਆ ਸੂਦ ਬਲਵੇੜਾ, ਅਮਰਦੀਪ ਸਿੰਘ ਵਿਰਕ ਮੰਡੌਰ, ਨਿਸ਼ੂ ਬਾਲਾ ਸਮਾਣਾ, ਦਲਜੀਤ ਕੌਰ ਭਾਦਸੋ, ਐਨੀ ਠਾਕੁਰ ਨਾਭਾ ਮੁੰਡੇ ਤੇ ਸਮਰਿਧੀ ਖੁੱਲਰ ਸ਼ਾਮਿਲ ਹਨ। ਉਪ ਜ਼ਿਲ੍ਹਾ ਸਿੱਖਿਆ ਅਫਸਰ ਡਾ. ਰਾਵਿੰਦਰਪਾਲ ਸ਼ਰਮਾ ਨੇ ਦੱਸਿਆ ਕਿ ਪੂਰੇ ਪੰਜਾਬ ਵਿਚ ਸਰਕਾਰੀ ਸਕੂਲਾਂ ਦੇ ਕੁਲ 881 ਵਿਦਿਆਰਥੀਆਂ ਨੇ ਨੀਟ 2026 ਪ੍ਰੀਖਿਆ ਪਾਸ ਕੀਤੀ ਹੈ, ਜਿਨ੍ਹਾਂ ਵਿਚੋਂ 104 ਵਿਦਿਆਰਥੀ ਇਕੱਲੇ ਪਟਿਆਲਾ ਜ਼ਿਲ੍ਹੇ ਨਾਲ ਸੰਬੰਧਤ ਹਨ। ਉਨ੍ਹਾਂ ਕਿਹਾ ਕਿ ਇਹ ਜ਼ਿਲ੍ਹੇ ਲਈ ਮਾਣ ਵਾਲੀ ਪ੍ਰਾਪਤੀ ਹੈ। ਪੀਡੀਐਮ ਮਨਦੀਪ ਕੌਰ ਨੇ ਜਿਲ੍ਹਾ ਸਿੱਖਿਆ ਅਫ਼ਸਰ ਦਾ ਪਟਿਆਲਾ ਸਾਥੀ ਟੀਮ ਵਲੋਂ ਇਸ ਉਪਰਾਲੇ ਲਈ ਧੰਨਵਾਦ ਕੀਤਾ। ਡਾ. ਰਜਨੀਸ਼ ਕੁਮਾਰ ਪ੍ਰਿੰਸੀਪਲ ਫੀਲਖਾਨਾ ਪਟਿਆਲ਼ਾ ਨੇ ਜ਼ਿਲ੍ਹਾ ਸਿੱਖਿਆ ਅਫਸਰ, ਸਾਥੀ ਟੀਮ, ਵਿਦਿਆਰਥੀਆਂ ਦੇ ਮਾਪੇ ਤੇ ਮੌਜੂਦ ਅਧਿਆਪਕਾਂ ਨਾਲ ਵਿਦਿਆਰਥੀਆਂ ਦੀ ਇਸ ਸ਼ਾਨਦਾਰ ਪ੍ਰਾਪਤੀ ‘ਤੇ ਖੁਸ਼ੀ ਦਾ ਪ੍ਰਗਟਾਵਾ ਕੀਤਾ। ਇਸ ਮੌਕੇ ਪ੍ਰੈੱਸ ਇੰਚਾਰਜ ਜਸਵਿੰਦਰ ਸਿੰਘ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਚੰਡੀਗੜ੍ਹ ਮਹਾਂ ਰੋਸ ਰੈਲੀ ਵਿਚ ਹੋਵੇਗੀ ਵੱਡੀ ਸ਼ਮੂਲੀਅਤ-ਬੀ. ਐੱਡ ਫ਼ਰੰਟ ਅਗਲੀ ਖ਼ਬਰ ਸਮਾਣਾ ’ਚ ਪਈ ਬਰਸਾਤ ਨੇ ਹਰ ਪਾਸੇ ਕੀਤਾ ਜਲ-ਥਲ
Ad Position 24
No active advertisement