ਮਾਨਵ ਸੇਵਾ ਉੱਤਮ ਸੇਵਾ ਸੰਸਥਾ ਵਲੋਂ ਬਿਰਧ ਆਸ਼ਰਮ ’ਚ ਦਿੱਤਾ ਰੋਜ਼ਾਨਾ ਲੋੜੀਂਦਾ ਸਾਮਾਨ
ਨਾਭਾ, 8 ਅਗਸਤ (ਜਗਨਾਰ ਸਿੰਘ ਦੁਲੱਦੀ)-ਰਿਆਸਤੀ ਸ਼ਹਿਰ ਨਾਭਾ ਦੀ ਮਾਨਵ ਸੇਵਾ ਉੱਤਮ ਸੇਵਾ ਸੰਸਥਾ ਵਲੋਂ ਹਮੇਸ਼ਾ ਹੀ ਸਮਾਜ ਭਲਾਈ ਦੇ ਕਾਰਜ ਦਾਨੀ ਸੱਜਣਾ ਦੇ ਸਹਿਯੋਗ ਨਾਲ ਕੀਤੇ ਜਾਂਦੇ ਹਨ ਤੇ ਸੰਸਥਾ ਵਲੋਂ ਹਸਪਤਾਲ ਵਿਖੇ ਜ਼ਰੂਰਤਮੰਦ ਮਰੀਜ਼ਾਂ ਦਾ ਇਲਾਜ ਵੀ ਕਰਵਾਇਆ ਜਾਂਦਾ ਹੈ ਤੇ ਮਰੀਜ਼ਾਂ ਨੂੰ ਦਵਾਈਆਂ ਵੀ ਮੁਫਤ ਦਿੱਤੀਆਂ ਜਾਂਦੀਆਂ ਹਨ। ਇਸੇ ਲੜੀ ਦੇ ਤਹਿਤ ਓਲਡ ਏਜ ਹੋਮ ਪਿੰਡ ਰੌਂਗਲਾ ਪਟਿਆਲਾ ਵਿਚ ਲੋੜਵੰਦ ਬਜ਼ੁਰਗਾਂ ਨੂੰ ਸੰਸਥਾ ਵਲੋਂ ਲੋਕਾਂ ਦੇ ਸਹਿਯੋਗ ਨਾਲ ਰੋਜ਼ਾਨਾ ਵਰਤਣ ਵਾਲਾ ਸਾਮਾਨ ਦਿੱਤਾ ਗਿਆ।
ਨਾਭਾ, 8 ਅਗਸਤ (ਜਗਨਾਰ ਸਿੰਘ ਦੁਲੱਦੀ)-ਰਿਆਸਤੀ ਸ਼ਹਿਰ ਨਾਭਾ ਦੀ ਮਾਨਵ ਸੇਵਾ ਉੱਤਮ ਸੇਵਾ ਸੰਸਥਾ ਵਲੋਂ ਹਮੇਸ਼ਾ ਹੀ ਸਮਾਜ ਭਲਾਈ ਦੇ ਕਾਰਜ ਦਾਨੀ ਸੱਜਣਾ ਦੇ ਸਹਿਯੋਗ ਨਾਲ ਕੀਤੇ ਜਾਂਦੇ ਹਨ ਤੇ ਸੰਸਥਾ ਵਲੋਂ ਹਸਪਤਾਲ ਵਿਖੇ ਜ਼ਰੂਰਤਮੰਦ ਮਰੀਜ਼ਾਂ ਦਾ ਇਲਾਜ ਵੀ ਕਰਵਾਇਆ ਜਾਂਦਾ ਹੈ ਤੇ ਮਰੀਜ਼ਾਂ ਨੂੰ ਦਵਾਈਆਂ ਵੀ ਮੁਫਤ ਦਿੱਤੀਆਂ ਜਾਂਦੀਆਂ ਹਨ। ਇਸੇ ਲੜੀ ਦੇ ਤਹਿਤ ਓਲਡ ਏਜ ਹੋਮ ਪਿੰਡ ਰੌਂਗਲਾ ਪਟਿਆਲਾ ਵਿਚ ਲੋੜਵੰਦ ਬਜ਼ੁਰਗਾਂ ਨੂੰ ਸੰਸਥਾ ਵਲੋਂ ਲੋਕਾਂ ਦੇ ਸਹਿਯੋਗ ਨਾਲ ਰੋਜ਼ਾਨਾ ਵਰਤਣ ਵਾਲਾ ਸਾਮਾਨ ਦਿੱਤਾ ਗਿਆ। ਸੰਸਥਾ ਦੇ ਮੁੱਖ ਅਹੁਦੇਦਾਰ ਵਿਕਾਸ ਮਿੱਤਲ ਨੇ ਸੰਸਥਾ ਵਲੋਂ ਸਾਰੇ ਸਹਿਯੋਗੀ ਦਾ ਧੰਨਵਾਦ ਕਰਦੇ ਹੋਏ ਉਮੀਦ ਕੀਤੀ ਗਈ ਕਿ ਇਸ ਤਰ੍ਹਾਂ ਹੀ ਇਹ ਸਟੇਟ ਐਵਾਰਡੀ ਸੰਸਥਾ ਮਾਨਵ ਸੇਵਾ ਉੱਤਮ ਸੇਵਾ ਵਲੋਂ ਜ਼ਰੂਰਤਮੰਦ ਲੋਕਾਂ ਦੀ ਸੇਵਾ ਕਰਦੀ ਰਹੇਗੀ। ਉਨ੍ਹਾਂ ਕਿਹਾ ਕਿ ਜੇਕਰ ਕਿਸੇ ਲੋੜਵੰਦ ਨੂੰ ਕਿਸੇ ਪ੍ਰਕਾਰ ਦੀ ਕੋਈ ਜ਼ਰੂਰਤ ਹੁੰਦੀ ਹੈ ਤਾਂ ਉਹ ਸਾਡੇ ਨਾਲ ਸਿੱਧੇ ਤੌਰ ’ਤੇ ਸੰਪਰਕ ਕਰ ਸਕਦੇ ਹਨ। ਉਪਰੰਤ ਬਿਰਧ ਆਸ਼ਰਮ ਦੇ ਬਜ਼ੁਰਗਾਂ ਨੇ ਮਾਨਵ ਸੇਵਾ ਉੱਤਮ ਸੇਵਾ ਸੰਸਥਾ ਦੇ ਅਹੁਦੇਦਾਰਾਂ ਦਾ ਧੰਨਵਾਦ ਕਰਦਿਆਂ ਕਿਹਾ ਕਿ ਸਾਡੀ ਮੰਗ ਨੂੰ ਮੁੱਖ ਰੱਖਦਿਆਂ ਸੰਸਥਾ ਵਲੋਂ ਰਾਸ਼ਨ ਤੇ ਰੌਜ਼ਾਨਾ ਜ਼ਰੂਰਤ ਦਾ ਸਾਮਾਨ ਲੈ ਕੇ ਦਿੱਤਾ ਗਿਆ ਹੈ। ਉਨ੍ਹਾਂ ਕਿਹਾ ਕਿ ਅਸੀਂ ਸਾਰੇ ਹੀ ਪਰਮਾਤਮਾ ਅੱਗੇ ਅਰਦਾਸ ਕਰਦੇ ਹਾਂ ਕਿ ਇਹ ਸੰਸਥਾ ਹਮੇਸ਼ਾ ਹੀ ਸਮਾਜ ਭਲਾਈ ਦੇ ਕਾਰਜ ਵੱਧ ਚੜ੍ਹ ਕੇ ਕਰਦੀ ਰਹੇ।