09-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 09-08-2026

ਹਲਕਾ ਸਮਾਣਾ ਤੋਂ ਤੀਰਥ ਅਸਥਾਨਾਂ ਦੀ ਯਾਤਰਾ ਲਈ ਬੱਸਾਂ ਰਵਾਨਾ, ਸੁਰਜੀਤ ਸਿੰਘ ਰੱਖੜਾ ਨੇ ਦਿੱਤੀ ਹਰੀ ਝੰਡੀ

ਸਮਾਣਾ, 8 ਅਗਸਤ (ਹਰਵਿੰਦਰ ਸਿੰਘ ਟੋਨੀ)-ਸਾਬਕਾ ਕੈਬਨਿਟ ਮੰਤਰੀ ਤੇ ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਸੁਰਜੀਤ ਸਿੰਘ ਰੱਖੜਾ ਵਲੋਂ ਹਲਕਾ ਸਮਾਣਾ ਦੇ ਪਿੰਡ ਚੱਕ ਅੰਮ੍ਰਿਤਸਰੀਆ, ਗਾਜੇਵਾਸ ਅਤੇ ਸਮਾਣਾ ਸ਼ਹਿਰ ਤੋਂ ‘ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ’ ਤਹਿਤ ਸ਼ਰਧਾਲੂਆਂ ਦੀਆਂ ਬੱਸਾਂ ਨੂੰ ਅਰਦਾਸ ਉਪਰੰਤ ਹਰੀ ਝੰਡੀ ਦੇ ਕੇ ਪਵਿੱਤਰ ਧਾਰਮਿਕ ਅਸਥਾਨਾਂ ਦੇ ਦਰਸ਼ਨਾਂ ਲਈ ਰਵਾਨਾ ਕੀਤਾ। ਇਸ ਮੌਕੇ ਸੁਰਜੀਤ ਸਿੰਘ ਰੱਖੜਾ ਨੇ ਕਿਹਾ ਕਿ ਮੁੱਖ ਮੰਤਰੀ ਸ.

Ad Position 21
No active advertisement
ਅਜੀਤ ਡੈਸਕ 09-08-2026
ਸਮਾਣਾ, 8 ਅਗਸਤ (ਹਰਵਿੰਦਰ ਸਿੰਘ ਟੋਨੀ)-ਸਾਬਕਾ ਕੈਬਨਿਟ ਮੰਤਰੀ ਤੇ ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਸੁਰਜੀਤ ਸਿੰਘ ਰੱਖੜਾ ਵਲੋਂ ਹਲਕਾ ਸਮਾਣਾ ਦੇ ਪਿੰਡ ਚੱਕ ਅੰਮ੍ਰਿਤਸਰੀਆ, ਗਾਜੇਵਾਸ ਅਤੇ ਸਮਾਣਾ ਸ਼ਹਿਰ ਤੋਂ ‘ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ’ ਤਹਿਤ ਸ਼ਰਧਾਲੂਆਂ ਦੀਆਂ ਬੱਸਾਂ ਨੂੰ ਅਰਦਾਸ ਉਪਰੰਤ ਹਰੀ ਝੰਡੀ ਦੇ ਕੇ ਪਵਿੱਤਰ ਧਾਰਮਿਕ ਅਸਥਾਨਾਂ ਦੇ ਦਰਸ਼ਨਾਂ ਲਈ ਰਵਾਨਾ ਕੀਤਾ। ਇਸ ਮੌਕੇ ਸੁਰਜੀਤ ਸਿੰਘ ਰੱਖੜਾ ਨੇ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਮਾਨ ਦੀ ਅਗਵਾਈ ਵਾਲੀ ਸਰਕਾਰ ਵਲੋਂ ਸ਼ੁਰੂ ਕੀਤੀ ਇਹ ਯੋਜਨਾ ਸੰਗਤ ਨੂੰ ਧਾਰਮਿਕ ਅਸਥਾਨਾਂ ਦੇ ਦਰਸ਼ਨਾਂ ਲਈ ਸੁਖਦ ਤੇ ਮੁਫ਼ਤ ਯਾਤਰਾ ਦੀ ਸਹੂਲਤ ਪ੍ਰਦਾਨ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਹਰ ਵਿਅਕਤੀ ਦੀ ਆਪਣੇ ਧਾਰਮਿਕ ਅਸਥਾਨਾਂ ਦੇ ਦਰਸ਼ਨ ਕਰਨ ਦੀ ਤਾਂਘ ਹੁੰਦੀ ਹੈ ਅਤੇ ਸਰਕਾਰ ਵਲੋਂ ਇਸ ਤਾਂਘ ਨੂੰ ਪੂਰਾ ਕਰਨ ਲਈ ਕੀਤੀ ਗਈ ਇਹ ਪਹਿਲਕਦਮੀ ਸ਼ਲਾਘਾਯੋਗ ਹੈ। ਰੱਖੜਾ ਨੇ ਕਿਹਾ ਕਿ ਅੱਜ ਰਵਾਨਾ ਹੋ ਰਹੀਆਂ ਬੱਸਾਂ ਵਿਚ ਸੰਗਤ ਦਾ ਉਤਸ਼ਾਹ ਤੇ ਸ਼ਰਧਾ ਇਸ ਗੱਲ ਦਾ ਪ੍ਰਗਟਾਵਾ ਹੈ ਕਿ ਲੋਕ ਇਸ ਸਹੂਲਤ ਨੂੰ ਦਿਲੋਂ ਪਸੰਦ ਕਰ ਰਹੇ ਹਨ ਤੇ ਅਜਿਹੇ ਉਪਰਾਲੇ ਲੋਕਾਂ ਨੂੰ ਆਪਣੀ ਆਸਥਾ ਅਤੇ ਵਿਰਾਸਤ ਨਾਲ ਹੋਰ ਗਹਿਰਾਈ ਨਾਲ ਜੋੜਨ ਦੀ ਭਾਵਨਾ ਨੂੰ ਵੀ ਮਜ਼ਬੂਤ ਕਰਦੇ ਹਨ। ਇਸ ਸਮੇਂ ਸ਼ਰਧਾਲੂਆਂ ਨੇ ਖੁਸ਼ੀ ਪ੍ਰਗਟ ਕਰਦਿਆਂ ਮਾਨ ਸਰਕਾਰ ਤੇ ਸੁਰਜੀਤ ਸਿੰਘ ਰੱਖੜਾ ਦਾ ਧੰਨਵਾਦ ਕੀਤਾ। ਇਸ ਮੌਕੇ ਸਾਬਕਾ ਚੇਅਰਮੈਨ ਅਸ਼ੋਕ ਮੋਦਗਿੱਲ, ਨਗਰ ਕੌਂਸਲ ਸਮਾਣਾ ਦੇ ਸੀਨੀਅਰ ਵਾਈਸ ਪ੍ਰਧਾਨ ਪਾਰਸ ਸ਼ਰਮਾ, ਕੌਂਸਲਰ ਮਨਜਿੰਦਰ ਸਿੰਘ ਰਾਣਾ ਸੇਖੋਂ, ਕੌਂਸਲਰ ਕੋਮਲ ਮਹੰਤ, ਲਾਡੀ ਮਿਆਲਾਂ, ਪ੍ਰਧਾਨ ਗੁਰਦੀਪ ਸਿੰਘ ਗਾਜੇਵਾਸ, ਸਰਪੰਚ ਸਰਬਜੀਤ ਸਿੰਘ, ਸਰਪੰਚ ਗੁਰਨਾਮ ਸਿੰਘ ਗਿੱਲ ਚੱਕ ਅੰਮ੍ਰਿਤਸਰੀਆ ਤੇ ਹੋਰ ‘ਆਪ’ ਪਾਰਟੀ ਵਰਕਰ ਤੇ ਵੱਡੀ ਗਿਣਤੀ ਸ਼ਰਧਾਲੂ ਮੌਜੂਦ ਸਨ।
Ad Position 22
No active advertisement
ਪਿਛਲੀ ਖ਼ਬਰ 47 ਲੱਖ ਦੀ ਮਾਰੀ ਠੱਗੀ ਅਗਲੀ ਖ਼ਬਰ ਸੰਤ ਬਾਬਾ ਈਸ਼ਰ ਸਿੰਘ ਰਾੜਾ ਸਾਹਿਬ ਵਾਲਿਆ ਦੇ ਜਨਮ ਦਿਹਾੜੇ ਮੌਕੇ ਤਿੰਨ ਦਿਨਾਂ ਸਮਾਗਮ ਕਰਵਾਇਆ ਸਿੱਖੀ ਦੇ ਪ੍ਰਚਾਰ ਚ ਸੰਤ...
Ad Position 24