09-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 09-08-2026

ਪੰਜਾਬ ਸਰਕਾਰ ਹਾਈ ਕੋਰਟ ਦੇ ਫ਼ੈਸਲੇ ਦਾ ਸਵਾਗਤ ਕਰਦਿਆਂ ਮੁਲਾਜ਼ਮਾਂ ਤੇ ਪੈਨਸ਼ਨਰਾਂ ਦਾ ਏਰੀਅਰ ਤੇ ਡੀ. ਏ. ਤੁਰੰਤ ਜਾਰੀ ਕਰੇ-ਡਾ. ਤੇਜਾ

ਸਨੌਰ, 8 ਅਗਸਤ (ਮੋਹਣ ਸਿੰਘ ਭੱਟੀ)-ਪੰਜਾਬ ਸਰਕਾਰ ਵਲੋਂ ਮੁਲਾਜ਼ਮਾਂ ਤੇ ਪੈਨਸ਼ਨਰਾਂ ਦੇ ਹੱਕਾਂ ਨੂੰ ਲਗਾਤਾਰ ਅੱਖੋਂ-ਪਰੋਖੇ ਕੀਤੇ ਜਾਣ ਦੀ ਸਖ਼ਤ ਆਲੋਚਨਾ ਕਰਦਿਆਂ ਭਾਜਪਾ ਜ਼ਿਲ੍ਹਾ ਪਟਿਆਲਾ ਦਿਹਾਤੀ ਦੇ ਮੀਤ ਪ੍ਰਧਾਨ ਪ੍ਰਿੰਸੀਪਲ ਡਾ. ਹਰਦੀਪ ਸਿੰਘ ਤੇਜਾ ਨੇ ਮੰਗ ਕੀਤੀ ਹੈ ਕਿ ਸਰਕਾਰ ਪੰਜਾਬ ਤੇ ਹਰਿਆਣਾ ਹਾਈ ਕੋਰਟ ਦੇ ਫ਼ੈਸਲੇ ਦਾ ਸਨਮਾਨ ਕਰਦੇ ਹੋਏ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਦਾ ਬਕਾਇਆ ਏਰੀਅਰ ਤੇ ਮਹਿੰਗਾਈ ਭੱਤਾ (ਡੀ.

Ad Position 21
No active advertisement
ਅਜੀਤ ਡੈਸਕ 09-08-2026
ਸਨੌਰ, 8 ਅਗਸਤ (ਮੋਹਣ ਸਿੰਘ ਭੱਟੀ)-ਪੰਜਾਬ ਸਰਕਾਰ ਵਲੋਂ ਮੁਲਾਜ਼ਮਾਂ ਤੇ ਪੈਨਸ਼ਨਰਾਂ ਦੇ ਹੱਕਾਂ ਨੂੰ ਲਗਾਤਾਰ ਅੱਖੋਂ-ਪਰੋਖੇ ਕੀਤੇ ਜਾਣ ਦੀ ਸਖ਼ਤ ਆਲੋਚਨਾ ਕਰਦਿਆਂ ਭਾਜਪਾ ਜ਼ਿਲ੍ਹਾ ਪਟਿਆਲਾ ਦਿਹਾਤੀ ਦੇ ਮੀਤ ਪ੍ਰਧਾਨ ਪ੍ਰਿੰਸੀਪਲ ਡਾ. ਹਰਦੀਪ ਸਿੰਘ ਤੇਜਾ ਨੇ ਮੰਗ ਕੀਤੀ ਹੈ ਕਿ ਸਰਕਾਰ ਪੰਜਾਬ ਤੇ ਹਰਿਆਣਾ ਹਾਈ ਕੋਰਟ ਦੇ ਫ਼ੈਸਲੇ ਦਾ ਸਨਮਾਨ ਕਰਦੇ ਹੋਏ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਦਾ ਬਕਾਇਆ ਏਰੀਅਰ ਤੇ ਮਹਿੰਗਾਈ ਭੱਤਾ (ਡੀ. ਏ.) ਤੁਰੰਤ ਜਾਰੀ ਕਰੇ। ਗੱਲਬਾਤ ਕਰਦਿਆਂ ਡਾ. ਤੇਜਾ ਨੇ ਕਿਹਾ ਕਿ ਪਿਛਲੀ ਕਾਂਗਰਸ ਸਰਕਾਰ ਸਮੇਂ ਸਾਲ 2021 ਵਿਚ ਛੇਵਾਂ ਤਨਖਾਹ ਕਮਿਸ਼ਨ ਲਾਗੂ ਕੀਤਾ ਗਿਆ ਸੀ, ਜਿਸ ਦਾ ਏਰੀਅਰ ਮਾਰਚ 2022 ਤੱਕ ਦੇਣਾ ਬਣਦਾ ਸੀ, ਪਰ ਸਰਕਾਰ ਵਲੋਂ ਇਹ ਨਾ ਦੇਣਾ ਮੁਲਾਜ਼ਮਾਂ ਨਾਲ ਵੱਡਾ ਧੋਖਾ ਸੀ। ਇਸ ਤੋਂ ਬਾਅਦ ਆਮ ਆਦਮੀ ਪਾਰਟੀ ਦੀ ਮੌਜੂਦਾ ਸਰਕਾਰ ਨੇ ਰਹਿੰਦੀ-ਖੂੰਹਦੀ ਕਸਰ ਕੱਢਦਿਆਂ ਇਸ ਏਰੀਅਰ ਨੂੰ ਮਾਮੂਲੀ ਕਿਸ਼ਤਾਂ ਵਿਚ ਵੰਡ ਕੇ ਖੁਰਦ-ਬੁਰਦ ਕਰ ਦਿੱਤਾ ਅਤੇ ਡੀ. ਏ. ਦੇਣ ਤੋਂ ਵੀ ਕੋਰੀ ਨਾਂਹ ਕਰ ਦਿੱਤੀ। ਉਨ੍ਹਾਂ ਦੱਸਿਆ ਕਿ ਸਰਕਾਰ ਦੀ ਇਸ ਬੇਰੁਖ਼ੀ ਕਾਰਨ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਨੂੰ ਮਜਬੂਰ ਹੋ ਕੇ ਅਦਾਲਤ ਦਾ ਦਰਵਾਜ਼ਾ ਖੜਕਾਉਣਾ ਪਿਆ। ਹਾਈ ਕੋਰਟ ਦੇ ਸਿੰਗਲ ਬੈਂਚ ਨੇ ਮੁਲਾਜ਼ਮਾਂ ਦੇ ਹੱਕ ਵਿਚ ਫ਼ੈਸਲਾ ਸੁਣਾਇਆ, ਪਰ ਪੰਜਾਬ ਸਰਕਾਰ ਨੇ ਇਸ ਨੂੰ ਲਾਗੂ ਕਰਨ ਦੀ ਬਜਾਏ ਡਬਲ ਬੈਂਚ ਵਿਚ ਐਲ. ਪੀ. ਏ. ਦਾਇਰ ਕਰ ਦਿੱਤੀ। ਹੁਣ ਹਾਈ ਕੋਰਟ ਦੇ ਡਬਲ ਬੈਂਚ ਨੇ ਵੀ ਦੋਵਾਂ ਧਿਰਾਂ ਦੀਆਂ ਦਲੀਲਾਂ ਸੁਣਨ ਤੋਂ ਬਾਅਦ ਮੁਲਾਜ਼ਮਾਂ ਤੇ ਪੈਨਸ਼ਨਰਾਂ ਦੇ ਹੱਕ ਵਿੱਚ ਇਤਿਹਾਸਕ ਫ਼ੈਸਲਾ ਸੁਣਾ ਦਿੱਤਾ ਹੈ।
Ad Position 22
No active advertisement
ਪਿਛਲੀ ਖ਼ਬਰ ਦੁਰਗਾ ਮੰਦਰ ਭਾਦਸੋਂ ਵਿਖੇ 47ਵੇਂ ਲੰਗਰ ਦੀ ਕੀਤੀ ਸ਼ੂਰੁਆਾਤ ਅਗਲੀ ਖ਼ਬਰ ਵਾਈ. ਆਰ. ਐਸ. ਏ. ਨੈਸ਼ਨਲ ਫੈਡਰੇਸ਼ਨ ਕ੍ਰਿਕਟ ਕੱਪ ’ਚ ਮਾਤਾ ਗੁਜਰੀ ਸਕੂਲ ਦੇਵੀਗੜ੍ਹ ਦਾ ਸ਼ਾਨਦਾਰ ਪ੍ਰਦਰਸ਼ਨ
Ad Position 24