09-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 09-08-2026

ਆਰਮੀ ਰਿਕਰੂਟਮੈਂਟ ਦਫ਼ਤਰ ਪਟਿਆਲਾ ਵਲੋਂ ਜ਼ੋਨਲ ਰਿਕਰੂਟਮੈਂਟ ਦਫ਼ਤਰ ਜਲੰਧਰ ਦੀ ਅਗਵਾਈ ਹੇਠ 10 ਦਿਨਾ ਅਗਨੀਵੀਰ ਭਰਤੀ ਰੈਲੀ ਸਮਾਪਤ ਲਗਭਗ 11 ਹਜ਼ਾਰ ਉਮੀਦਵਾਰਾਂ ਨੇ ਲਿਆ ਭਾਗ

ਪਟਿਆਲਾ, 8 ਅਗਸਤ (ਗੁਰਪ੍ਰੀਤ ਸਿੰਘ ਚੱਠਾ)-ਪਟਿਆਲਾ ਵਿਖੇ ਭਾਰਤੀ ਫ਼ੌਜ ਵਲੋਂ ਕਰਵਾਈ 10 ਰੋਜ਼ਾ ਅਗਨੀਵੀਰ ਭਰਤੀ ਰੈਲੀ ਸਫ਼ਲਤਾਪੂਰਵਕ ਸਮਾਪਤ ਹੋ ਗਈ ਹੈ। ਡਿਪਟੀ ਕਮਿਸ਼ਨਰ ਡਾ.

Ad Position 21
No active advertisement
ਏ. ਡੀ. ਸੀ. (ਜ) ਅਨੁਪ੍ਰਿਤਾ ਜੌਹਲ ਅਗਨੀਵੀਰ ਦੀ ਭਰਤੀ ਪ੍ਰਕ੍ਰਿਆ ਦਾ ਜਾਇਜ਼ਾ ਲੈਂਦੇ ਹੋਏ। ਅਜੀਤ ਤਸਵੀਰ 09-08-2026
ਪਟਿਆਲਾ, 8 ਅਗਸਤ (ਗੁਰਪ੍ਰੀਤ ਸਿੰਘ ਚੱਠਾ)-ਪਟਿਆਲਾ ਵਿਖੇ ਭਾਰਤੀ ਫ਼ੌਜ ਵਲੋਂ ਕਰਵਾਈ 10 ਰੋਜ਼ਾ ਅਗਨੀਵੀਰ ਭਰਤੀ ਰੈਲੀ ਸਫ਼ਲਤਾਪੂਰਵਕ ਸਮਾਪਤ ਹੋ ਗਈ ਹੈ। ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਏ. ਡੀ. ਸੀ. (ਜ) ਅਨੁਪ੍ਰਿਤਾ ਜੌਹਲ ਤੇ ਸਹਾਇਕ ਕਮਿਸ਼ਨਰ (ਜ) ਹਰਜੋਤ ਕੌਰ ਦੀ ਅਗਵਾਈ ਹੇਠ ਜ਼ਿਲ੍ਹਾ ਪ੍ਰਸ਼ਾਸਨ ਤੇ ਆਰਮੀ ਭਰਤੀ ਦਫ਼ਤਰ ਪਟਿਆਲਾ ਤੇ ਏਅਰਾਵਤ ਡਿਵੀਜ਼ਨ ਦੇ ਸਥਾਨਕ ਮਿਲਟਰੀ ਅਧਿਕਾਰੀਆਂ ਦਰਮਿਆਨ ਨਜ਼ਦੀਕੀ ਤਾਲਮੇਲ ਸਦਕਾ ਭਰਤੀ ਰੈਲੀ ਸੁਚੱਜੇ ਢੰਗ ਨਾਲ ਨੇਪਰੇ ਚੜ੍ਹੀ। ਆਰਮੀ ਰਿਕਰੂਟਮੈਂਟ ਦਫ਼ਤਰ ਪਟਿਆਲਾ ਵਲੋਂ ਜ਼ੋਨਲ ਰਿਕਰੂਟਮੈਂਟ ਦਫ਼ਤਰ ਜਲੰਧਰ ਦੀ ਅਗਵਾਈ ਹੇਠ ਇਥੇ ਰਾਜਾ ਭਲਿੰਦਰ ਸਿੰਘ ਸਪੋਰਟਸ ਕੰਪਲੈਕਸ ਪੋਲੋ ਗਰਾਊਂਡ ਵਿਖੇ 30 ਜੁਲਾਈ ਤੋਂ 8 ਅਗਸਤ 2026 ਤੱਕ ਇਸ 10 ਰੋਜ਼ਾ ਅਗਨੀਵੀਰ ਭਰਤੀ ਰੈਲੀ ਨੂੰ ਇੱਕ ਮਾਡਲ ਭਰਤੀ ਰੈਲੀ ਵਜੋਂ ਸਰਾਹਿਆ ਗਿਆ ਹੈ। ਇਸ ਦੌਰਾਨ ਲਗਪਗ 11 ਹਜ਼ਾਰ ਸੰਭਾਵੀ ਅਗਨੀਵੀਰ ਉਮੀਦਵਾਰਾਂ ਨੇ ਭਾਗ ਲਿਆ। ਰੈਲੀ ਵਿਚ ਪਟਿਆਲਾ, ਫਤਹਿਗੜ੍ਹ ਸਾਹਿਬ, ਸੰਗਰੂਰ, ਮਾਨਸਾ, ਬਰਨਾਲਾ ਤੇ ਮਲੇਰਕੋਟਲਾ ਜ਼ਿਲ੍ਹਿਆਂ ਦੇ 1 ਤੋਂ 10 ਜੂਨ 2026 ਤੱਕ ਹੋਈ ਲਿਖਤੀ ਪ੍ਰੀਖਿਆ ਪਾਸ ਕਰਨ ਵਾਲੇ ਉਤਸ਼ਾਹੀ ਨੌਜਵਾਨਾਂ ਨੇ ਦੋ ਪੜਾਵਾਂ ਵਿਚ ਹਿੱਸਾ ਲਿਆ। ਪਹਿਲੇ ਪੜਾਅ ਵਿਚ ਸਰੀਰਕ ਟੈਸਟ। ਇਸ ਤੋਂ ਬਾਅਦ ਅਗਲੇ ਦਿਨ ਮੈਡੀਕਲ ਫਿਟਨੈੱਸ ਟੈਸਟ ਕਰਵਾਇਆ। ਸਰੀਰਕ ਟੈਸਟ ਵਿਚ ਸਫ਼ਲ ਹੋਣ ਵਾਲੇ ਉਮੀਦਵਾਰਾਂ ਦੀ ਦਰ ਪਿਛਲੇ ਸਾਲਾਂ ਦੇ ਮੁਕਾਬਲੇ ਕਾਫ਼ੀ ਬਿਹਤਰ ਰਹੀ, ਜੋ ਨੌਜਵਾਨਾਂ ਦੀ ਵਧ ਰਹੀ ਤਿਆਰੀ ਤੇ ਉਤਸ਼ਾਹ ਨੂੰ ਦਰਸਾਉਂਦਾ ਇਕ ਸਕਾਰਾਤਮਕ ਰੁਝਾਨ ਹੈ। ਏ. ਡੀ. ਸੀ. ਅਨੁਪ੍ਰਿਤਾ ਜੌਹਲ ਨੇ ਦੱਸਿਆ ਕਿ ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ ਦੀ ਅਗਵਾਈ ਹੇਠ ਸੰਪੰਨ ਹੋਈ ਇਸ ਭਰਤੀ ਰੈਲੀ ਦਾ ਏਅਰਾਵਤ ਡਿਵੀਜ਼ਨ ਤੇ ਜ਼ਿਲ੍ਹਾ ਪ੍ਰਸ਼ਾਸਨ ਦੇ ਸੀਨੀਅਰ ਅਧਿਕਾਰੀਆਂ ਵਲੋਂ ਦੌਰਾ ਵੀ ਕੀਤਾ। ਏ. ਡੀ. ਸੀ. ਨੇ ਦੱਸਿਆ ਕਿ ਰੈਲੀ ਦੌਰਾਨ ਪਟਿਆਲਾ ਜ਼ਿਲ੍ਹਾ ਪ੍ਰਸ਼ਾਸਨ ਤੇ ਸਥਾਨਕ ਮਿਲਟਰੀ ਅਧਿਕਾਰੀਆਂ ਵਲੋਂ ਨੌਜਵਾਨਾਂ ਨੂੰ ਬਿਹਤਰੀਨ ਸਹੂਲਤਾਂ ਮੁਹੱਈਆ ਕਰਵਾਈਆਂ ਗਈਆਂ। ਫੌਜ ਦੇ ਅਧਿਕਾਰੀਆਂ ਨੇ ਦੱਸਿਆ ਕਿ ਏ. ਡੀ. ਸੀ. ਅਨੁਪ੍ਰਿਤਾ ਜੌਹਲ ਤੇ ਸਹਾਇਕ ਕਮਿਸ਼ਨਰ ਨਵਜੋਤ ਕੌਰ ਮਾਵੀ ਜ਼ਿਲ੍ਹਾ ਪ੍ਰਸ਼ਾਸ਼ਨ ਵਲੋਂ ਰੈਲੀ ਦੀ ਯੋਜਨਾਬੰਦੀ ਤੋਂ ਲੈ ਕੇ ਇਸ ਨੂੰ ਅਮਲੀ ਰੂਪ ਦੇਣ ਤੱਕ ਪੂਰੀ ਤਰ੍ਹਾਂ ਸਰਗਰਮ ਰਹੇ। ਆਰਮੀ ਰਿਕਰੂਟਮੈਂਟ ਦਫ਼ਤਰ ਪਟਿਆਲਾ ਨਾਲ ਲਗਾਤਾਰ ਤਾਲਮੇਲ ਕਰਦਿਆਂ ਰੈਲੀ ਦੀਆਂ ਲੌਜਿਸਟਿਕਸ ਅਤੇ ਪ੍ਰਸ਼ਾਸਨਿਕ ਪ੍ਰਬੰਧਾਂ ਦੀ 24 ਘੰਟੇ ਨਿਗਰਾਨੀ ਯਕੀਨੀ ਬਣਾਈ ਗਈ। ਇਸੇ ਦੌਰਾਨ ਅਨੁਪ੍ਰਿਤਾ ਜੌਹਲ ਨੇ ਕਿਹਾ ਕਿ ਇਸ ਭਰਤੀ ਰੈਲੀ ਦੀ ਸ਼ਾਨਦਾਰ ਸਫ਼ਲਤਾ ਦਾ ਸਿਹਰਾ ਭਾਰਤੀ ਫੌਜ ਦੀ ਪਾਰਦਰਸ਼ੀ ਤੇ ਪੇਸ਼ੇਵਰ ਕਾਰਜਸ਼ੈਲੀ ਦੇ ਨਾਲ-ਨਾਲ ਫੌਜ ਅਤੇ ਸਿਵਲ ਪ੍ਰਸ਼ਾਸਨ ਵਲੋਂ ਦਿਖਾਈ ਗਈ ਸਾਂਝੀ ਕਾਰਜਸ਼ੀਲਤਾ ਅਤੇ ਬਿਹਤਰੀਨ ਤਾਲਮੇਲ ਨੂੰ ਜਾਂਦਾ ਹੈ।
Ad Position 22
No active advertisement
ਪਿਛਲੀ ਖ਼ਬਰ ਭਾਜਪਾ ਦੀ ਸਰਕਾਰ ਬਣਨ ’ਤੇ ਹਲਕਾ ਘਨੌਰ ਨੂੰ ਨਸ਼ਾ ਮੁਕਤ ਬਣਾਵਾਂਗੇ-ਵਿਕਾਸ ਸ਼ਰਮਾ ਪਿੰਡ ਹਰਪਾਲਾਂ ਤੋਂ ਆਮ ਆਦਮੀ ਪਾਰਟੀ... ਅਗਲੀ ਖ਼ਬਰ ਸਰਕਾਰੀ ਮਹਿੰਦਰਾ ਕਾਲਜ ਪਟਿਆਲਾ ਵਿਚ ਗੈਸਟ ਫੈਕਲਟੀ ਦਾ ਧਰਨਾ ਜਾਰੀ ਕਾਲਜ ਗੇਟ ਅੱਗੇ ਕਾਲੇ ਝੰਡੇ ਲਗਾ ਕੇ ਨਾਅਰੇਬਾਜ਼ੀ
Ad Position 24