08-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 09-08-2026

ਨਗਰ ਕੌਂਸਲ ਸਰਹਿੰਦ ਫ਼ਤਹਿਗੜ੍ਹ ਸਾਹਿਬ ਸ਼ਹਿਰ ਦੇ ਵਿਕਾਸ ਲਈ ਪੂਰੀ ਤਰ੍ਹਾਂ ਵਚਨਬੱਧ-ਪ੍ਰਧਾਨ ਆਸ਼ਾ ਰਾਣੀ ਪ੍ਰਧਾਨ ਆਸ਼ਾ ਰਾਣੀ ਨੇ ਗਰੀਨ ਐਵੇਨਿਊ ਵਿਖੇ 13 ਲੱਖ ਨਾਲ ਬਣਨ ਵਾਲੀ ਗਲੀ ਦੇ ਕੰਮ ਦਾ ਕੀਤਾ ਉਦਘਾਟਨ

ਫ਼ਤਹਿਗੜ੍ਹ ਸਾਹਿਬ, 8 ਅਗਸਤ (ਮਨਪ੍ਰੀਤ ਸਿੰਘ)-ਨਗਰ ਕੌਂਸਲ ਸਰਹਿੰਦ ਫ਼ਤਹਿਗੜ੍ਹ ਸਾਹਿਬ ਦੀ ਪ੍ਰਧਾਨ ਆਸ਼ਾ ਰਾਣੀ ਦੁਆਰਾ ਗਰੀਨ ਐਵੇਨਿਊ, ਗਲੀ ਨੰਬਰ 1 ਵਿਖੇ 13 ਲੱਖ ਰੁਪਏ ਦੀ ਲਾਗਤ ਨਾਲ ਗਲੀ ਦੇ ਨਿਰਮਾਣ ਦਾ ਕੰਮ ਸ਼ੁਰੂ ਕਰਵਾਇਆ। ਇਸ ਮੌਕੇ ਪ੍ਰਧਾਨ ਆਸ਼ਾ ਰਾਣੀ ਨੇ ਕਿਹਾ ਕਿ ਨਗਰ ਕੌਂਸਲ ਦੁਆਰਾ ਸ਼ਹਿਰ ਦੇ ਅਧੂਰੇ ਵਿਕਾਸ ਕਾਰਜਾਂ ਨੂੰ ਪਹਿਲ ਦੇ ਆਧਾਰ ’ਤੇ ਕਰਵਾਇਆ ਜਾ ਰਿਹਾ ਹੈ, ਜਿਸ ਤਹਿਤ ਹੀ ਗਰੀਨ ਐਵੇਨਿਊ ਵਾਸੀਆਂ ਦੀ ਮੰਗ ’ਤੇ ਗਲੀ ਦਾ ਨਿਰਮਾਣ ਦਾ ਕੰਮ ਸ਼ੁਰੂ ਕਰਵਾਇਆ ਗਿਆ ਹੈ।

Ad Position 21
No active advertisement
ਅਜਹਾਨ, ਪਿਤਾ : ਇਮਰਾਨ, ਮਾਤਾ : ਨਾਜ਼, ਪਿੰਡ : ਟੌਹੜਾ 09-08-2026
ਫ਼ਤਹਿਗੜ੍ਹ ਸਾਹਿਬ, 8 ਅਗਸਤ (ਮਨਪ੍ਰੀਤ ਸਿੰਘ)-ਨਗਰ ਕੌਂਸਲ ਸਰਹਿੰਦ ਫ਼ਤਹਿਗੜ੍ਹ ਸਾਹਿਬ ਦੀ ਪ੍ਰਧਾਨ ਆਸ਼ਾ ਰਾਣੀ ਦੁਆਰਾ ਗਰੀਨ ਐਵੇਨਿਊ, ਗਲੀ ਨੰਬਰ 1 ਵਿਖੇ 13 ਲੱਖ ਰੁਪਏ ਦੀ ਲਾਗਤ ਨਾਲ ਗਲੀ ਦੇ ਨਿਰਮਾਣ ਦਾ ਕੰਮ ਸ਼ੁਰੂ ਕਰਵਾਇਆ। ਇਸ ਮੌਕੇ ਪ੍ਰਧਾਨ ਆਸ਼ਾ ਰਾਣੀ ਨੇ ਕਿਹਾ ਕਿ ਨਗਰ ਕੌਂਸਲ ਦੁਆਰਾ ਸ਼ਹਿਰ ਦੇ ਅਧੂਰੇ ਵਿਕਾਸ ਕਾਰਜਾਂ ਨੂੰ ਪਹਿਲ ਦੇ ਆਧਾਰ ’ਤੇ ਕਰਵਾਇਆ ਜਾ ਰਿਹਾ ਹੈ, ਜਿਸ ਤਹਿਤ ਹੀ ਗਰੀਨ ਐਵੇਨਿਊ ਵਾਸੀਆਂ ਦੀ ਮੰਗ ’ਤੇ ਗਲੀ ਦਾ ਨਿਰਮਾਣ ਦਾ ਕੰਮ ਸ਼ੁਰੂ ਕਰਵਾਇਆ ਗਿਆ ਹੈ। ਉਨ੍ਹਾਂ ਕਿਹਾ ਕਿ ਨਗਰ ਕੌਂਸਲ ਦੁਆਰਾ ਪਿਛਲੇ ਦਿਨੀਂ 70 ਤੋਂ ਵੱਧ ਵਿਕਾਸ ਕਾਰਜਾਂ ਦੇ ਮਤੇ ਸਰਬ ਸੰਮਤੀ ਨਾਲ ਪਾਸ ਕੀਤੇ ਗਏ ਸਨ, ਜਿਨ੍ਹਾਂ ਦੇ ਟੈਂਡਰ ਲਗਾ, ਉਨ੍ਹਾਂ ਦੇ ਕੰਮਾਂ ਨੂੰ ਜਲਦੀ ਸ਼ੁਰੂ ਕਰਵਾਇਆ ਜਾ ਰਿਹਾ ਹੈ ਤਾਂ ਜੋ ਲੋਕਾਂ ਨੂੰ ਬਣਦੀਆਂ ਸੁੱਖ ਸਹੂਲਤਾਂ ਮਿਲ ਸਕਣ। ਪ੍ਰਧਾਨ ਆਸ਼ਾ ਰਾਣੀ ਨੇ ਦੱਸਿਆ ਕਿ ਹਲਕਾ ਵਿਧਾਇਕ ਲਖਵੀਰ ਸਿੰਘ ਰਾਏ ਦੀ ਰਹਿਨੁਮਾਈ ਹੇਠ ਨਗਰ ਕੌਂਸਲ ਸ਼ਹਿਰ ਦੇ ਵਿਕਾਸ ਕਾਰਜਾਂ ਲਈ ਵਚਨਬੱਧ ਹੈ। ਜਿਸ ਦੁਆਰਾ ਸ਼ਹੀਦਾਂ ਦੀ ਧਰਤੀ ਦੀ ਨੁਹਾਰ ਬਦਲਣ ਲਈ ਪੂਰੇ ਸਿਰਤੋੜ ਯਤਨ ਕੀਤੇ ਜਾਣਗੇ। ਇਸ ਮੌਕੇ ਬਲਾਕ ਪ੍ਰਧਾਨ ਰਮੇਸ਼ ਕੁਮਾਰ ਸੋਨੂੰ, ਕੌਂਸਲਰ ਰਾਮਪਾਲ, ਬੌਬੀ ਬੱਤਰਾ, ਦਵਿੰਦਰ ਸਿੰਘ, ਮੇਘਨਾਥ, ਅਮਨ ਵਰਮਾ, ਸਾਕਸ਼ੀ ਵਰਮਾ, ਵੰਦਨਾ ਵਰਮਾ ਤੇ ਠੇਕੇਦਾਰ ਅਮਨਜੋਤ ਸਿੰਘ ਵੀ ਹਾਜ਼ਰ ਸਨ ।
Ad Position 22
No active advertisement
ਪਿਛਲੀ ਖ਼ਬਰ ਕੇਸ਼ਵ ਕਪਿਲਾ ਸਰਬਸੰਮਤੀ ਨਾਲ ਸ੍ਰੀ ਰਾਮ ਨਾਟਕ ਐਂਡ ਸੋਸ਼ਲ ਵੈੱਲਫੇਅਰ ਕਲੱਬ ਦੇ ਪ੍ਰਧਾਨ ਬਣੇ ਅਗਲੀ ਖ਼ਬਰ ਅੱਖਾਂ ਦੀ ਜਾਂਚ ਦੇ ਵਿਸ਼ੇਸ਼ ਕੈਂਪਾਂ ਦਾ ਲੋਕ ਵੱਧ ਤੋਂ ਵੱਧ ਲਾਭ ਲੈਣ-ਸਿਵਲ ਸਰਜਨ
Ad Position 24