08-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 09-08-2026

ਗੋਬਿੰਦਗੜ੍ਹ ਪਬਲਿਕ ਸਕੂਲ ਵਿਚ ਅੰਤਰ-ਹਾਊਸ ਸਾਇੰਸ ਕੁਇਜ਼ ਮੁਕਾਬਲੇ ਕਰਵਾਏ

ਮੰਡੀ ਗੋਬਿੰਦਗੜ੍ਹ, 8 ਅਗਸਤ (ਇਕਬਾਲਦੀਪ ਸੰਧੂ)-ਗੋਬਿੰਦਗੜ੍ਹ ਪਬਲਿਕ ਸਕੂਲ ਵਿਚ ਵਿਦਿਆਰਥੀਆਂ ਵਿਚ ਵਿਗਿਆਨ ਪ੍ਰਤੀ ਰੁਚੀ ਤੇ ਤਰਕਸ਼ੀਲ ਸੋਚ ਨੂੰ ਉਤਸ਼ਾਹਿਤ ਕਰਨ ਦੇ ਉਦੇਸ਼ ਨਾਲ ਅੰਤਰ-ਹਾਊਸ ਸਾਇੰਸ ਕਵਿਜ਼ ਮੁਕਾਬਲੇ ਕਰਵਾਏ ਗਏ। ਮੁਕਾਬਲਿਆਂ ਵਿਚ ਪ੍ਰਾਇਮਰੀ ਤੇ ਮਿਡਲ ਵਿੰਗ ਦੇ ਵਿਦਿਆਰਥੀਆਂ ਨੇ ਉਤਸ਼ਾਹ ਨਾਲ ਭਾਗ ਲਿਆ ਅਤੇ ਆਪਣੀ ਵਿਗਿਆਨਕ ਸਮਝ ਦਾ ਸ਼ਾਨਦਾਰ ਪ੍ਰਦਰਸ਼ਨ ਕੀਤਾ।

Ad Position 21
No active advertisement
ਅਜੀਤ ਡੈਸਕ 09-08-2026
ਮੰਡੀ ਗੋਬਿੰਦਗੜ੍ਹ, 8 ਅਗਸਤ (ਇਕਬਾਲਦੀਪ ਸੰਧੂ)-ਗੋਬਿੰਦਗੜ੍ਹ ਪਬਲਿਕ ਸਕੂਲ ਵਿਚ ਵਿਦਿਆਰਥੀਆਂ ਵਿਚ ਵਿਗਿਆਨ ਪ੍ਰਤੀ ਰੁਚੀ ਤੇ ਤਰਕਸ਼ੀਲ ਸੋਚ ਨੂੰ ਉਤਸ਼ਾਹਿਤ ਕਰਨ ਦੇ ਉਦੇਸ਼ ਨਾਲ ਅੰਤਰ-ਹਾਊਸ ਸਾਇੰਸ ਕਵਿਜ਼ ਮੁਕਾਬਲੇ ਕਰਵਾਏ ਗਏ। ਮੁਕਾਬਲਿਆਂ ਵਿਚ ਪ੍ਰਾਇਮਰੀ ਤੇ ਮਿਡਲ ਵਿੰਗ ਦੇ ਵਿਦਿਆਰਥੀਆਂ ਨੇ ਉਤਸ਼ਾਹ ਨਾਲ ਭਾਗ ਲਿਆ ਅਤੇ ਆਪਣੀ ਵਿਗਿਆਨਕ ਸਮਝ ਦਾ ਸ਼ਾਨਦਾਰ ਪ੍ਰਦਰਸ਼ਨ ਕੀਤਾ। ਇਸ ਮੌਕੇ ਪ੍ਰਾਇਮਰੀ ਵਿੰਗ ਦੇ ਨਤੀਜਿਆਂ ਅਨੁਸਾਰ ਨਹਿਰੂ ਹਾਊਸ ਨੇ ਪਹਿਲਾ, ਪਟੇਲ ਹਾਊਸ ਨੇ ਦੂਜਾ, ਟੈਗੋਰ ਹਾਊਸ ਅਤੇ ਗਾਂਧੀ ਹਾਊਸ ਨੇ ਸਾਂਝੇ ਤੌਰ ’ਤੇ ਤੀਜਾ ਸਥਾਨ ਹਾਸਿਲ ਕੀਤਾ। ਛੇਵੀਂ ਤੋਂ ਅੱਠਵੀਂ ਜਮਾਤ ਦੇ ਅੰਤਰ-ਹਾਊਸ ਸਾਇੰਸ ਕਵਿਜ਼ ਮੁਕਾਬਲੇ ਵਿਚ ਗਾਂਧੀ ਹਾਊਸ ਨੇ ਪਹਿਲਾ, ਨਹਿਰੂ ਹਾਊਸ ਨੇ ਦੂਜਾ ਤੇ ਟੈਗੋਰ ਹਾਊਸ ਨੇ ਤੀਜਾ ਸਥਾਨ ਪ੍ਰਾਪਤ ਕੀਤਾ। ਪ੍ਰਿੰਸੀਪਲ ਡਾ. ਨੀਰੂ ਅਰੋੜਾ ਨੇ ਜੇਤੂ ਹਾਊਸਾਂ ਤੇ ਭਾਗ ਲੈਣ ਵਾਲੇ ਸਾਰੇ ਵਿਦਿਆਰਥੀਆਂ ਨੂੰ ਵਧਾਈ ਦਿੰਦਿਆਂ ਕਿਹਾ ਕਿ ਅਜਿਹੀਆਂ ਗਤੀਵਿਧੀਆਂ ਵਿਦਿਆਰਥੀਆਂ ਵਿਚ ਵਿਗਿਆਨਕ ਸੋਚ, ਤਰਕਸ਼ੀਲਤਾ, ਆਤਮ-ਵਿਸ਼ਵਾਸ ਤੇ ਸਿਹਤਮੰਦ ਮੁਕਾਬਲੇ ਦੀ ਭਾਵਨਾ ਨੂੰ ਵਿਕਸਤ ਕਰਦੀਆਂ ਹਨ। ਉਨ੍ਹਾਂ ਨੇ ਵਿਦਿਆਰਥੀਆਂ ਨੂੰ ਭਵਿੱਖ ਵਿਚ ਵੀ ਇਸੇ ਜੋਸ਼ ਤੇ ਲਗਨ ਨਾਲ ਅਜਿਹੇ ਵਿੱਦਿਅਕ ਮੁਕਾਬਲਿਆਂ ਵਿਚ ਭਾਗ ਲੈਣ ਲਈ ਪ੍ਰੇਰਿਤ ਕੀਤਾ।
Ad Position 22
No active advertisement
ਪਿਛਲੀ ਖ਼ਬਰ ਵਿੱਤ ਵਿਭਾਗ ਦੀਆਂ ਨਕਾਮੀਆਂ ਕਰਕੇ ਸਕੂਲਾਂ ’ਚ ਚੱਲ ਰਹੇ ਵਿਕਾਸ ਦੇ ਕੰਮ ਰੁਕੇ-ਗੌਰਮਿੰਟ ਟੀਚਰਜ਼ ਯੂਨੀਅਨ ਪੰਜਾਬ ਅਗਲੀ ਖ਼ਬਰ ਕੇਸ਼ਵ ਕਪਿਲਾ ਸਰਬਸੰਮਤੀ ਨਾਲ ਸ੍ਰੀ ਰਾਮ ਨਾਟਕ ਐਂਡ ਸੋਸ਼ਲ ਵੈੱਲਫੇਅਰ ਕਲੱਬ ਦੇ ਪ੍ਰਧਾਨ ਬਣੇ
Ad Position 24