11-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 11-08-2026

‘ ਆਪ’ ਦੀਆਂ ਲੋਕ-ਪੱਖੀ ਨੀਤੀਆਂ ਨੂੰ ਘਰ-ਘਰ ਪਹੁੰਚਾਉਣ ਲਈ ਸੂਬਾ ਸਰਕਾਰ ਵਚਨਬੱਧ-ਗੋਪੀ, ਸ਼ਰਮਾ

ਨਾਭਾ, 10 ਅਗਸਤ (ਵਰਿੰਦਰ ਵਰਮਾ)-ਆਮ ਆਦਮੀ ਪਾਰਟੀ ਦੀ ਮਜ਼ਬੂਤੀ ਲਈ ਸਮੂਹ ਵਰਕਰ ਤੇ ਆਗੂ ਪੂਰੀ ਇਕਜੁੱਟਤਾ ਅਤੇ ਤਨਦੇਹੀ ਨਾਲ ਕੰਮ ਕਰ ਰਹੇ ਹਨ। ਪਾਰਟੀ ਦਾ ਮੁੱਖ ਮਕਸਦ ਲੋਕਾਂ ਨਾਲ ਜੁੜ ਕੇ ਉਨ੍ਹਾਂ ਦੀਆਂ ਸਮੱਸਿਆਵਾਂ ਨੂੰ ਸਮਝਣਾ ਅਤੇ ਉਨ੍ਹਾਂ ਦੇ ਹੱਲ ਲਈ ਇਮਾਨਦਾਰੀ ਨਾਲ ਯਤਨ ਕਰਨਾ ਹੈ।

Ad Position 21
No active advertisement
ਅਜੀਤ ਡੈਸਕ 11-08-2026
ਨਾਭਾ, 10 ਅਗਸਤ (ਵਰਿੰਦਰ ਵਰਮਾ)-ਆਮ ਆਦਮੀ ਪਾਰਟੀ ਦੀ ਮਜ਼ਬੂਤੀ ਲਈ ਸਮੂਹ ਵਰਕਰ ਤੇ ਆਗੂ ਪੂਰੀ ਇਕਜੁੱਟਤਾ ਅਤੇ ਤਨਦੇਹੀ ਨਾਲ ਕੰਮ ਕਰ ਰਹੇ ਹਨ। ਪਾਰਟੀ ਦਾ ਮੁੱਖ ਮਕਸਦ ਲੋਕਾਂ ਨਾਲ ਜੁੜ ਕੇ ਉਨ੍ਹਾਂ ਦੀਆਂ ਸਮੱਸਿਆਵਾਂ ਨੂੰ ਸਮਝਣਾ ਅਤੇ ਉਨ੍ਹਾਂ ਦੇ ਹੱਲ ਲਈ ਇਮਾਨਦਾਰੀ ਨਾਲ ਯਤਨ ਕਰਨਾ ਹੈ। ਇਹ ਪ੍ਰਗਟਾਵਾ ਹਲਕਾ ਨਾਭਾ ਤੋਂ ਆਮ ਆਦਮੀ ਪਾਰਟੀ ਯੂਥ ਵਿੰਗ ਦੇ ਜੁਆਇੰਟ ਸਕੱਤਰ ਪੰਜਾਬ ਤੇ ਇੰਪਰੂਵਮੈਂਟ ਟਰੱਸਟ ਦੇ ਮੈਂਬਰ ਗੁਰਪ੍ਰੀਤ ਸਿੰਘ ਗੋਪੀ ਫੈਜਗੜ੍ਹ ਅਤੇ ‘ਆਪ’ ਸ਼ਹਿਰੀ ਬਲਾਕ ਪ੍ਰਧਾਨ ਸੰਦੀਪ ਸ਼ਰਮਾ ਨੇ ਚੋਣਵੇਂ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕੀਤਾ। ਉਨ੍ਹਾਂ ਕਿਹਾ ਕਿ ਪਾਰਟੀ ਦੀਆਂ ਲੋਕ-ਪੱਖੀ ਨੀਤੀਆਂ ਅਤੇ ਵਿਕਾਸਮੁਖੀ ਸੋਚ ਨੂੰ ਪਿੰਡ-ਪਿੰਡ ਅਤੇ ਵਾਰਡ ਦੇ ਘਰ-ਘਰ ਤੱਕ ਪਹੁੰਚਾਉਣ ਲਈ ਪਾਰਟੀ ਆਗੂ ਅਤੇ ਵਰਕਰ ਲਗਾਤਾਰ ਲੋਕਾਂ ਵਿਚ ਵਿਚਰ ਰਹੇ ਹਨ। ਗੁਰਪ੍ਰੀਤ ਸਿੰਘ ਗੋਪੀ ਤੇ ਸੰਦੀਪ ਸ਼ਰਮਾ ਨੇ ਪਾਰਟੀ ਦੇ ਸਮੂਹ ਆਗੂਆਂ ਅਤੇ ਵਰਕਰਾਂ ਨੂੰ ਅਪੀਲ ਕੀਤੀ ਕਿ ਉਹ ਆਪਸੀ ਤਾਲਮੇਲ ਤੇ ਇਕਜੁੱਟਤਾ ਨਾਲ ਕੰਮ ਕਰਦੇ ਹੋਏ ਲੋਕਾਂ ਦੀ ਆਵਾਜ਼ ਬਣਨ। ਉਨ੍ਹਾਂ ਦਾਅਵਾ ਕੀਤਾ ਕਿ ਆਉਣ ਵਾਲੀਆਂ 2027 ਦੀਆਂ ਵਿਧਾਨ ਸਭਾ ਚੋਣਾਂ ਵਿਚ ਆਮ ਆਦਮੀ ਪਾਰਟੀ ਮੁੜ ਤੋਂ ਪੰਜਾਬ ਵਿਚ ਸਰਕਾਰ ਬਣਾਵੇਗੀ ਅਤੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਹੋਣਗੇ।
Ad Position 22
No active advertisement
ਪਿਛਲੀ ਖ਼ਬਰ ਪੰਜਾਬੀ ਸਾਹਿਤ ਸਭਾ ਪਟਿਆਲਾ ਵਲੋਂ ਗੁਰਬਾਜ਼ ਸਿੰਘ ਦੀ ਪੁਸਤਕ ‘ਹੁਣ ਉਹ ਗੱਲਾਂ ਕਿੱਥੇ’ ਦਾ ਲੋਕ-ਅਰਪਣ ਲਗਪਗ ਇਕ ਸਦੀ ਦੀ... ਅਗਲੀ ਖ਼ਬਰ ਸ਼ਾਨ ਇੰਸਟੀਚਿਊਟ ਆਫ਼ ਮੈਡੀਕਲ ਸਟੱਡੀਜ਼ ਸਨੌਰ ਨੇ ਮੈਡੀਕਲ ਨਿਰੀਖਣ ਕੈਂਪ ਲਗਾਇਆ
Ad Position 24