12-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 11-08-2026

ਪਾਤੜਾਂ ਪੁਲਿਸ ਵਲੋਂ 1 ਕਿੱਲੋ ਅਫ਼ੀਮ ਸਮੇਤ ਇਕ ਕਾਬੂ

ਪਾਤੜਾਂ, 10 ਅਗਸਤ (ਜਗਦੀਸ਼ ਸਿੰਘ ਕੰਬੋਜ)-ਪਾਤੜਾਂ ਪੁਲਿਸ ਨੇ ਇਕ ਵਿਅਕਤੀ ਨੂੰ ਕਾਬੂ ਕਰਕੇ ਉਸ ਤੋਂ ਇਕ ਕਿੱਲੋ ਅਫ਼ੀਮ ਬਰਾਮਦ ਕੀਤੀ ਅਤੇ ਇਸ ਦੇ ਖ਼ਿਲਾਫ਼ ਕੇਸ ਦਰਜ ਕਰਕੇ ਮਾਮਲੇ ਦੀ ਪੜਤਾਲ ਸ਼ੁਰੂ ਕਰ ਦਿੱਤੀ ਹੈ। ਇਸ ਬਾਰੇ ਗੁਰਦੀਪ ਸਿੰਘ ਸੰਧੂ ਡੀ.

Ad Position 21
No active advertisement
ਅਜੀਤ ਡੈਸਕ 11-08-2026
ਪਾਤੜਾਂ, 10 ਅਗਸਤ (ਜਗਦੀਸ਼ ਸਿੰਘ ਕੰਬੋਜ)-ਪਾਤੜਾਂ ਪੁਲਿਸ ਨੇ ਇਕ ਵਿਅਕਤੀ ਨੂੰ ਕਾਬੂ ਕਰਕੇ ਉਸ ਤੋਂ ਇਕ ਕਿੱਲੋ ਅਫ਼ੀਮ ਬਰਾਮਦ ਕੀਤੀ ਅਤੇ ਇਸ ਦੇ ਖ਼ਿਲਾਫ਼ ਕੇਸ ਦਰਜ ਕਰਕੇ ਮਾਮਲੇ ਦੀ ਪੜਤਾਲ ਸ਼ੁਰੂ ਕਰ ਦਿੱਤੀ ਹੈ। ਇਸ ਬਾਰੇ ਗੁਰਦੀਪ ਸਿੰਘ ਸੰਧੂ ਡੀ. ਐੱਸ. ਪੀ. ਪਾਤੜਾਂ ਨੇ ਦੱਸਿਆ ਕਿ ਜ਼ਿਲ੍ਹਾ ਪੁਲਿਸ ਮੁਖੀ ਵਰੁਣ ਸ਼ਰਮਾ ਦੇ ਦਿਸ਼ਾ ਨਿਰਦੇਸ਼ਾਂ ਤੇ ਨਸ਼ਾ ਤਸਕਰਾਂ ਦੇ ਖ਼ਿਲਾਫ਼ ਕਰਵਾਈ ਜਾਰੀ ਰੱਖਦਿਆਂ ਪੁਲਿਸ ਚੌਕੀ ਮੁਖੀ ਪਾਤੜਾਂ ਜੱਜਵਿੰਦਰ ਸਿੰਘ ਵਲੋਂ ਗਸ਼ਤ ਦੌਰਾਨ ਨਵਾਂ ਬੱਸ ਅੱਡੇ ਨਜ਼ਦੀਕ ਮੌਜੂਦ ਸੀ। ਇਸ ਦੌਰਾਨ ਇਕ ਵਿਅਕਤੀ ਨੂੰ ਸ਼ੱਕ ਦੇ ਅਧਾਰੇ ’ਤੇ ਰੋਕਿਆ ਗਿਆ ਤਾਂ ਉਸ ਕੋਲੋਂ ਇਕ ਕਿਲੋਂ ਅਫ਼ੀਮ ਬਰਾਮਦ ਕੀਤੀ ਗਈ ਹੈ ਅਤੇ ਕਾਬੂ ਕੀਤੇ ਵਿਅਕਤੀ ਸਾਹਿਬ ਸਿੰਘ ਵਾਸੀ ਵਾਰਡ ਨੰਬਰ 17, ਪਾਤੜਾਂ ਦੇ ਖ਼ਿਲਾਫ਼ ਕੇਸ ਦਰਜ ਕੀਤਾ ਗਿਆ ਹੈ ਅਤੇ ਇਸ ਨੂੰ ਅਦਾਲਤ ਵਿਚ ਪੇਸ਼ ਕਰਕੇ ਰਿਮਾਂਡ ਹਾਸਿਲ ਕਰਨ ਮਗਰੋਂ ਹੋਰ ਬਰੀਕੀ ਨਾਲ ਪੁਛਗਿੱਛ ਕੀਤੀ ਜਾਵੇਗੀ। ਇਸ ਮੌਕੇ ਥਾਣਾ ਮੁਖੀ ਪਾਤੜਾਂ ਗਗਨਦੀਪ ਸਿੰਘ, ਸ਼ਹਿਰੀ ਚੌਂਕੀ ਪਾਤੜਾਂ ਮੁਖੀ ਜੱਜਵਿੰਦਰ ਸਿੰਘ ਤੇ ਹੋਰ ਪੁਲਿਸ ਕਰਮਚਾਰੀ ਮੌਜੂਦ ਸਨ।
Ad Position 22
No active advertisement
ਪਿਛਲੀ ਖ਼ਬਰ ਨਾਭਾ ਹਲਕੇ ਵਿਚ ਸਰਕਾਰ ਵਲੋਂ 10 ਕਰੋੜ ਰੁਪਏ ਦੀ ਲਾਗਤ ਨਾਲ ਬਣਾਏ ਜਾ ਰਹੇ ਹਨ 27 ਨਵੇਂ ਖੇਡ ਗਰਾਊਂਡ-ਜੱਸੀ ਸੋਹੀਆਂ ਵਾਲਾ ਅਗਲੀ ਖ਼ਬਰ ਦੇਵੀਗੜ੍ਹ ਸ਼ਹਿਰ ਵਾਸੀਆਂ ਨੂੰ ਕਿਸੇ ਵੀ ਕਿਸਮ ਦੀ ਮੁਸ਼ਕਿਲ ਨਹੀਂ ਆਉਣ ਦਿੱਤੀ ਜਾਵੇਗੀ-ਲਖਵੀਰ ਸਿੰਘ ਲੱਖੀ
Ad Position 24