11-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 11-08-2026

ਹਰਦਿਆਲ ਸਿੰਘ ਭੱਟੀ ਨੇ ਵਿੱਤ ਮੰਤਰੀ ਵਲੋਂ ਦਿੱਤੇ ਬਿਆਨ ਦੀ ਕੀਤੀ ਨਿੰਦਾ

ਪਟਿਆਲਾ, 10 ਅਗਸਤ (ਗੁਰਪ੍ਰੀਤ ਸਿੰਘ ਚੱਠਾ)-ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਤੇ ਕਾਫੀ ਲੰਬਾ ਸਮਾਂ ਮੁਲਾਜ਼ਮ ਆਗੂ ਰਹੇ ਜਥੇਦਾਰ ਹਰਦਿਆਲ ਸਿੰਘ ਭੱਟੀ ਨੇ ਪੰਜਾਬ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵਲੋਂ ਮੁਲਾਜ਼ਮ ਜਥੇਬੰਦੀਆਂ ਨੂੰ ‘ਐਂਟੀ ਸਟੇਟ’ ਕਹਿਣ ਦੀ ਸਖ਼ਤ ਨਿੰਦਾ ਕਰਦਿਆਂ ਕਿਹਾ ਕਿ ਆਪਣੇ ਹੱਕਾਂ ਲਈ ਸੰਘਰਸ਼ ਕਰ ਰਹੇ ਮੁਲਾਜ਼ਮਾਂ ਨੂੰ ਦੇਸ਼ ਵਿਰੋਧੀ ਕਰਾਰ ਦੇਣਾ ਨਾ ਸਿਰਫ਼ ਗੈਰ-ਜ਼ਿੰਮੇਵਾਰਾਨਾ ਬਿਆਨ ਹੈ, ਸਗੋਂ ਲੋਕਤੰਤਰਿਕ ਕਦਰਾਂ-ਕੀਮਤਾਂ ਅਤੇ ਮੁਲਾਜ਼ਮਾਂ ਦੇ ਸੰਵਿਧਾਨਕ ਹੱਕਾਂ ਦਾ ਵੀ ਅਪਮਾਨ ਹੈ। ਜਥੇਦਾਰ ਭੱਟੀ ਨੇ ਕਿਹਾ ਕਿ ਜਿਹੜੇ ਮੁਲਾਜ਼ਮ ਆਪਣੀਆਂ ਜਾਇਜ਼ ਮੰਗਾਂ ਲਈ ਸੰਘਰਸ਼ ਕਰ ਰਹੇ ਹਨ, ਉਨ੍ਹਾਂ ਨੂੰ ਹੁਣ ਆਪਣੇ ਹੱਕਾਂ ਦੀ ਲੜਾਈ ਲੜਨ ਦੇ ਨਾਲ-ਨਾਲ ਆਪਣੀ ਦੇਸ਼ਭਗਤੀ ਸਾਬਤ ਕਰਨ ਲਈ ਰਾਸ਼ਟਰੀ ਝੰਡੇ ਚੁੱਕਣ ਲਈ ਮਜਬੂਰ ਹੋਣਾ ਪੈ ਰਿਹਾ ਹੈ।

Ad Position 21
No active advertisement
ਅਜੀਤ ਡੈਸਕ 11-08-2026
ਪਟਿਆਲਾ, 10 ਅਗਸਤ (ਗੁਰਪ੍ਰੀਤ ਸਿੰਘ ਚੱਠਾ)-ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਤੇ ਕਾਫੀ ਲੰਬਾ ਸਮਾਂ ਮੁਲਾਜ਼ਮ ਆਗੂ ਰਹੇ ਜਥੇਦਾਰ ਹਰਦਿਆਲ ਸਿੰਘ ਭੱਟੀ ਨੇ ਪੰਜਾਬ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵਲੋਂ ਮੁਲਾਜ਼ਮ ਜਥੇਬੰਦੀਆਂ ਨੂੰ ‘ਐਂਟੀ ਸਟੇਟ’ ਕਹਿਣ ਦੀ ਸਖ਼ਤ ਨਿੰਦਾ ਕਰਦਿਆਂ ਕਿਹਾ ਕਿ ਆਪਣੇ ਹੱਕਾਂ ਲਈ ਸੰਘਰਸ਼ ਕਰ ਰਹੇ ਮੁਲਾਜ਼ਮਾਂ ਨੂੰ ਦੇਸ਼ ਵਿਰੋਧੀ ਕਰਾਰ ਦੇਣਾ ਨਾ ਸਿਰਫ਼ ਗੈਰ-ਜ਼ਿੰਮੇਵਾਰਾਨਾ ਬਿਆਨ ਹੈ, ਸਗੋਂ ਲੋਕਤੰਤਰਿਕ ਕਦਰਾਂ-ਕੀਮਤਾਂ ਅਤੇ ਮੁਲਾਜ਼ਮਾਂ ਦੇ ਸੰਵਿਧਾਨਕ ਹੱਕਾਂ ਦਾ ਵੀ ਅਪਮਾਨ ਹੈ। ਜਥੇਦਾਰ ਭੱਟੀ ਨੇ ਕਿਹਾ ਕਿ ਜਿਹੜੇ ਮੁਲਾਜ਼ਮ ਆਪਣੀਆਂ ਜਾਇਜ਼ ਮੰਗਾਂ ਲਈ ਸੰਘਰਸ਼ ਕਰ ਰਹੇ ਹਨ, ਉਨ੍ਹਾਂ ਨੂੰ ਹੁਣ ਆਪਣੇ ਹੱਕਾਂ ਦੀ ਲੜਾਈ ਲੜਨ ਦੇ ਨਾਲ-ਨਾਲ ਆਪਣੀ ਦੇਸ਼ਭਗਤੀ ਸਾਬਤ ਕਰਨ ਲਈ ਰਾਸ਼ਟਰੀ ਝੰਡੇ ਚੁੱਕਣ ਲਈ ਮਜਬੂਰ ਹੋਣਾ ਪੈ ਰਿਹਾ ਹੈ। ਪੰਜਾਬ ਸਰਕਾਰ ਨੂੰ ਵਿੱਤ ਮੰਤਰੀ ਦੇ ਇਸ ਵਿਵਾਦਤ ਬਿਆਨ ’ਤੇ ਮੁੜ ਗੌਰ ਕਰਨਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਮੁਲਾਜ਼ਮ ਸੂਬੇ ਦੀ ਸਰਕਾਰੀ ਮਸ਼ੀਨਰੀ ਦੀ ਰੀੜ੍ਹ ਦੀ ਹੱਡੀ ਹਨ ਅਤੇ ਉਹ ਆਪਣੇ ਫਰਜ਼ ਨਿਭਾਉਂਦੇ ਹੋਏ ਸਰਕਾਰ ਦੀਆਂ ਨੀਤੀਆਂ ਨੂੰ ਜ਼ਮੀਨੀ ਪੱਧਰ ’ਤੇ ਲਾਗੂ ਕਰਦੇ ਹਨ। ਇਸ ਲਈ ਆਪਣੇ ਹੱਕਾਂ ਦੀ ਮੰਗ ਕਰਨਾ ਕਿਸੇ ਵੀ ਤਰ੍ਹਾਂ ‘ਐਂਟੀ ਸਟੇਟ’ ਹੋਣਾ ਨਹੀਂ। ਜਥੇਦਾਰ ਭੱਟੀ ਨੇ ਬਤੌਰ ਸਾਬਕਾ ਮੁਲਾਜ਼ਮ ਆਗੂ ਮੰਗ ਕੀਤੀ ਕਿ ਆਜ਼ਾਦੀ ਦੇ ਸ਼ੁਭ ਸਮਾਗਮ ਤੇ ਟਕਰਾ ਦੀ ਨੀਤੀ ਨੂੰ ਛੱਡਦੇ ਹੋਏ ਪੰਜਾਬ ਸਰਕਾਰ ਸਾਰੇ ਗਿਲੇ ਸ਼ਿਕਵੇ ਭੁਲਾ ਕੇ 15 ਅਗਸਤ ਵਾਲੇ ਦਿਨ ਪੰਜਾਬ ਤੇ ਹਰਿਆਣਾ ਹਾਈ ਕੋਰਟ ਦੇ ਮਹਿੰਗਾਈ ਭੱਤੇ (ਡੀ.ਏ.) ਸੰਬੰਧੀ ਇਤਿਹਾਸਿਕ ਫੈਸਲੇ ਨੂੰ ਲਾਗੂ ਕਰਕੇ ਮੁਲਾਜ਼ਮਾਂ ਨੂੰ ਬਣਦਾ ਡੀ. ਏ. ਜਾਰੀ ਕਰੇ ।
Ad Position 22
No active advertisement
ਪਿਛਲੀ ਖ਼ਬਰ ਗੁਰਦੁਆਰਾ ਨੂਰਪੁਰਾ ਵਿਖੇ ਛੋਟੇ ਬੱਚਿਆਂ ਦੇ ਕਰਵਾਏ ਗੁਰਬਾਣੀ ਕੰਠ ਮੁਕਾਬਲੇ ਅਗਲੀ ਖ਼ਬਰ ਕਾਂਗਰਸ ’ਚ ਘਰ ਵਾਪਸੀ ਕਰਨ ਵਾਲੇ ਆਗੂਆਂ ਨੂੰ ਬਣਦਾ ਸਤਿਕਾਰ ਦਿੱਤਾ ਜਾਵੇਗਾ-ਗੁਰਸ਼ਰਨ ਕੌਰ ਰੰਧਾਵਾ
Ad Position 24