13-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 13-08-2026

ਵਿੱਕੀ ਘਨੌਰ ਨੇ ਸ੍ਰੀ ਗੁਰੂ ਤੇਗ ਬਹਾਦਰ ਟੈਕਸੀ ਸਟੈਂਡ ਦੇ ਅਹੁਦੇਦਾਰਾਂ ਨਾਲ ਕੀਤੀ ਮੀਟਿੰਗ

ਘਨੌਰ, 12 ਅਗਸਤ (ਸਰਦਾਰਾ ਸਿੰਘ ਲਾਛੜੂ)- ਸ੍ਰੀ ਗੁਰੂ ਤੇਗ ਬਹਾਦਰ ਟੈਕਸੀ ਸਟੈਂਡ ਘਨੌਰ ਵਿਖੇ ਇਕ ਵਿਸ਼ੇਸ਼ ਤੇ ਪ੍ਰਭਾਵਸ਼ਾਲੀ ਮੀਟਿੰਗ ਦਾ ਆਯੋਜਨ ਕੀਤਾ ਗਿਆ। ਇਸ ਮੌਕੇ ਪੰਜਾਬ ਹੈੱਲਥ ਸਿਸਟਮ ਕਾਰਪੋਰੇਸ਼ਨ ਦੇ ਉਪ ਚੇਅਰਮੈਨ ਤੇ ਆਮ ਆਦਮੀ ਪਾਰਟੀ ਸਪੋਰਟਸ ਵਿੰਗ ਦੇ ਸੂਬਾ ਪ੍ਰਧਾਨ ਨੇ ਵਿਸ਼ੇਸ਼ ਤੌਰ ’ਤੇ ਪਹੁੰਚ ਕੇ ਟੈਕਸੀ ਯੂਨੀਅਨ ਦੇ ਅਹੁਦੇਦਾਰਾਂ ਅਤੇ ਸਮੂਹ ਮੈਂਬਰਾਂ ਨਾਲ ਖੁੱਲ੍ਹੇ ਮਾਹੌਲ ਵਿਚ ਵਿਚਾਰ-ਚਰਚਾ ਕੀਤੀ।

Ad Position 21
No active advertisement
ਅਜੀਤ ਡੈਸਕ 13-08-2026
ਘਨੌਰ, 12 ਅਗਸਤ (ਸਰਦਾਰਾ ਸਿੰਘ ਲਾਛੜੂ)- ਸ੍ਰੀ ਗੁਰੂ ਤੇਗ ਬਹਾਦਰ ਟੈਕਸੀ ਸਟੈਂਡ ਘਨੌਰ ਵਿਖੇ ਇਕ ਵਿਸ਼ੇਸ਼ ਤੇ ਪ੍ਰਭਾਵਸ਼ਾਲੀ ਮੀਟਿੰਗ ਦਾ ਆਯੋਜਨ ਕੀਤਾ ਗਿਆ। ਇਸ ਮੌਕੇ ਪੰਜਾਬ ਹੈੱਲਥ ਸਿਸਟਮ ਕਾਰਪੋਰੇਸ਼ਨ ਦੇ ਉਪ ਚੇਅਰਮੈਨ ਤੇ ਆਮ ਆਦਮੀ ਪਾਰਟੀ ਸਪੋਰਟਸ ਵਿੰਗ ਦੇ ਸੂਬਾ ਪ੍ਰਧਾਨ ਨੇ ਵਿਸ਼ੇਸ਼ ਤੌਰ ’ਤੇ ਪਹੁੰਚ ਕੇ ਟੈਕਸੀ ਯੂਨੀਅਨ ਦੇ ਅਹੁਦੇਦਾਰਾਂ ਅਤੇ ਸਮੂਹ ਮੈਂਬਰਾਂ ਨਾਲ ਖੁੱਲ੍ਹੇ ਮਾਹੌਲ ਵਿਚ ਵਿਚਾਰ-ਚਰਚਾ ਕੀਤੀ। ਮੀਟਿੰਗ ਦੌਰਾਨ ਯੂਨੀਅਨ ਦੇ ਆਗੂਆਂ ਤੇ ਡਰਾਈਵਰ ਭਰਾਵਾਂ ਵਲੋਂ ਉਨ੍ਹਾਂ ਨੂੰ ਆਪਣੇ ਰੋਜਾਨਾਂ ਦੇ ਕੰਮਕਾਜ ਵਿਚ ਆ ਰਹੀਆਂ ਅਨੇਕਾਂ ਮੁਸ਼ਕਲਾਂ ਅਤੇ ਮੰਗਾਂ ਬਾਰੇ ਵਿਸਥਾਰ ਨਾਲ ਜਾਣੂ ਕਰਵਾਇਆ ਗਿਆ। ਉੱਪ ਚੇਅਰਮੈਨ ਨੇ ਸਾਰੀਆਂ ਸਮੱਸਿਆਵਾਂ ਨੂੰ ਬਹੁਤ ਹੀ ਗੰਭੀਰਤਾ, ਧਿਆਨ ਅਤੇ ਹਮਦਰਦੀ ਨਾਲ ਸੁਣਿਆ। ਉਨ੍ਹਾਂ ਮੌਕੇ ’ਤੇ ਹੀ ਮੌਜੂਦ ਅਧਿਕਾਰੀਆਂ ਤੇ ਸੰਬੰਧਿਤ ਵਿਭਾਗਾਂ ਨਾਲ ਗੱਲਬਾਤ ਕਰਦਿਆਂ ਯਕੀਨ ਦਿਵਾਇਆ ਕਿ ਪੰਜਾਬ ਸਰਕਾਰ ਆਮ ਲੋਕਾਂ, ਕਿਰਤੀ ਵਰਗ ਅਤੇ ਟਰਾਂਸਪੋਰਟ ਨਾਲ ਜੁੜੇ ਹਰ ਮਿਹਨਤਕਸ਼ ਇਨਸਾਨ ਦੀ ਭਲਾਈ ਲਈ ਪੂਰੀ ਤਰ੍ਹਾਂ ਵਚਨਬੱਧ ਹੈ। ਉਨ੍ਹਾਂ ਐਲਾਨ ਕੀਤਾ ਕਿ ਟੈਕਸੀ ਸਟੈਂਡ ਦੀਆਂ ਇਨ੍ਹਾਂ ਜਾਇਜ਼ ਮੰਗਾਂ ਅਤੇ ਸਮੱਸਿਆਵਾਂ ਦਾ ਪਹਿਲ ਦੇ ਆਧਾਰ ’ਤੇ ਜਲਦ ਤੋਂ ਜਲਦ ਪੱਕਾ ਹੱਲ ਕੀਤਾ ਜਾਵੇਗਾ, ਜਿਸ ਨਾਲ ਯੂਨੀਅਨ ਮੈਂਬਰਾਂ ਵਿੱਚ ਖ਼ੁਸ਼ੀ ਦੀ ਲਹਿਰ ਦੇਖਣ ਨੂੰ ਮਿਲੀ। ਇਸ ਮੌਕੇ ਟੈਕਸੀ ਯੂਨੀਅਨ ਦੇ ਪ੍ਰਧਾਨ ਦਲਬੀਰ ਸਿੰਘ ਤੋਂ ਇਲਾਵਾ ਪ੍ਰਦੀਪ ਗੁਰਾਇਆ, ਅੰਗਰੇਜ਼ ਸਿੰਘ, ਪੰਮਾ ਕਾਮੀ ਕਲ੍ਹਾ, ਗਿੰਦਾ ਮਹਿਦੂਦਾਂ ਮਿਸਤਰੀ, ਉਤਮ ਸ਼ਰਮਾ, ਰਿਜਾਕ ਖਾਨ, ਸੁਖਵਿੰਦਰ ਸਿੰਘ, ਗੁਰਪ੍ਰੀਤ ਓਲਾਣਾ ਤੇ ਸਪੋਰਟਸ ਵੇਲਫੇਆਰ ਬੋਰਡ ਘਨੌਰ ਦੇ ਚੇਅਰਮੈਨ ਮਨਵੀਰ ਸਿੰਘ ਸਰਵਾਰਾ ਵਿਸ਼ੇਸ਼ ਤੌਰ ‘ਤੇ ਹਾਜ਼ਰ ਸਨ। ਸਮਾਗਮ ਦੇ ਅੰਤ ਵਿਚ ਯੂਨੀਅਨ ਦੇ ਅਹੁਦੇਦਾਰਾਂ ਵਲੋਂ ਪਹੁੰਚੀਆਂ ਪ੍ਰਮੁੱਖ ਸ਼ਖ਼ਸੀਅਤਾਂ ਦਾ ਤਹਿ ਦਿਲੋਂ ਧੰਨਵਾਦ ਕੀਤਾ ਗਿਆ ਅਤੇ ਉਮੀਦ ਜਤਾਈ ਗਈ ਕਿ ਸਰਕਾਰ ਦੇ ਇਸ ਸਹਿਯੋਗੀ ਰਵੱਈਏ ਨਾਲ ਇਲਾਕੇ ਦੇ ਟਰਾਂਸਪੋਰਟ ਕਿਰਤੀਆਂ ਨੂੰ ਵੱਡੀ ਰਾਹਤ ਮਿਲੇਗੀ।
Ad Position 22
No active advertisement
ਪਿਛਲੀ ਖ਼ਬਰ ਸ਼੍ਰੋਮਣੀ ਅਕਾਲੀ ਦਲ (ਬ) ਵਲੋਂ ਹਲਕਾ ਪਟਿਆਲਾ ਦਿਹਾਤੀ ਦੇ ਆਗੂਆਂ ਨੂੰ ਅਹਿਮ ਜ਼ਿੰਮੇਵਾਰੀਆਂ ਸੌਂਪੀਆਂ ਅਗਲੀ ਖ਼ਬਰ ਖ਼ਾਲਸਾ ਕਾਲਜ ਵਲੋਂ ਵਿਸ਼ੇਸ਼ ਸਫ਼ਾਈ ਮੁਹਿੰਮ, ਵਿਦਿਆਰਥੀਆਂ ਨੇ ਦਿੱਤਾ ਸਫ਼ਾਈ ਦਾ ਸੁਨੇਹਾ
Ad Position 24