14-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 14-08-2026

ਮਨਜੀਤ ਸਿੰਘ ਬਾਵਾ (ਸ਼ੇਰਗੜ੍ਹ) ਯੂਥ ਅਕਾਲੀ ਦਲ ਦੇ ਕੌਮੀ ਮੀਤ ਪ੍ਰਧਾਨ ਨਿਯੁਕਤ

ਪਾਤੜਾਂ, 13 ਅਗਸਤ (ਗੁਰਇਕਬਾਲ ਸਿੰਘ ਖਾਲਸਾ)-ਯੂਥ ਅਕਾਲੀ ਦਲ ਦੀ ਵਰਕਿੰਗ ਕਮੇਟੀ ਦੇ ਮੈਂਬਰ ਮਨਜੀਤ ਸਿੰਘ ਬਾਵਾ (ਸ਼ੇਰਗੜ੍ਹ) ਨੂੰ ਯੂਥ ਅਕਾਲੀ ਦਲ ਦਾ ਕੌਮੀ ਮੀਤ ਪ੍ਰਧਾਨ ਨਿਯੁਕਤ ਕੀਤਾ ਗਿਆ ਹੈ। ਜਿਸ ਉਪਰੰਤ ਹਲਕਾ ਸ਼ੁਤਰਾਣਾ ਅੰਦਰ ਉਨ੍ਹਾਂ ਦੇ ਸਮਰਥਕਾਂ ਅੰਦਰ ਭਾਰੀ ਖੁਸ਼ੀ ਪਾਈ ਜਾ ਰਹੀ ਹੈ।

Ad Position 21
No active advertisement
ਅਜੀਤ ਡੈਸਕ 14-08-2026
ਪਾਤੜਾਂ, 13 ਅਗਸਤ (ਗੁਰਇਕਬਾਲ ਸਿੰਘ ਖਾਲਸਾ)-ਯੂਥ ਅਕਾਲੀ ਦਲ ਦੀ ਵਰਕਿੰਗ ਕਮੇਟੀ ਦੇ ਮੈਂਬਰ ਮਨਜੀਤ ਸਿੰਘ ਬਾਵਾ (ਸ਼ੇਰਗੜ੍ਹ) ਨੂੰ ਯੂਥ ਅਕਾਲੀ ਦਲ ਦਾ ਕੌਮੀ ਮੀਤ ਪ੍ਰਧਾਨ ਨਿਯੁਕਤ ਕੀਤਾ ਗਿਆ ਹੈ। ਜਿਸ ਉਪਰੰਤ ਹਲਕਾ ਸ਼ੁਤਰਾਣਾ ਅੰਦਰ ਉਨ੍ਹਾਂ ਦੇ ਸਮਰਥਕਾਂ ਅੰਦਰ ਭਾਰੀ ਖੁਸ਼ੀ ਪਾਈ ਜਾ ਰਹੀ ਹੈ। ਇਸ ਨਿਯੁਕਤੀ ਸੰਬੰਧੀ ਜਾਣਕਾਰੀ ਦਿੰਦਿਆਂ ਨਵ ਨਿਯੁਕਤ ਮੀਤ ਪ੍ਰਧਾਨ ਮਨਜੀਤ ਸਿੰਘ ਬਾਵਾ ਸ਼ੇਰਗੜ੍ਹ ਨੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ, ਯੂਥ ਅਕਾਲੀ ਦਲ ਦੇ ਪ੍ਰਧਾਨ ਸਰਬਜੀਤ ਸਿੰਘ ਝਿੰਜਰ, ਸ਼੍ਰੋਮਣੀ ਅਕਾਲੀ ਦਲ ਜ਼ਿਲ੍ਹਾ ਪਟਿਆਲਾ ਦਿਹਾਤੀ ਦੇ ਪ੍ਰਧਾਨ ਜਗਮੀਤ ਸਿੰਘ ਹਰਿਆਊ, ਸ਼੍ਰੋਮਣੀ ਅਕਾਲੀ ਦਲ ਦੇ ਹਲਕਾ ਸ਼ੁਤਰਾਣਾ ਦੇ ਇਨਚਾਰਜ ਬਾਬੂ ਕਬੀਰ ਦਾਸ ਦਾ ਧੰਨਵਾਦ ਕਰਦਿਆਂ ਕਿਹਾ ਕਿ ਪਾਰਟੀ ਪ੍ਰਤੀ ਉਨ੍ਹਾਂ ਵਲੋਂ ਕੀਤੀਆਂ ਜਾ ਰਹੀਆਂ ਸੇਵਾਵਾਂ ਨੂੰ ਦੇਖਦਿਆਂ ਪਾਰਟੀ ਹਾਈ ਕਮਾਂਡ ਵਲੋਂ ਜੋ ਜ਼ਿੰਮੇਵਾਰੀ ਉਨ੍ਹਾਂ ਨੂੰ ਸੌਂਪੀ ਗਈ ਹੈ ਉਹ ਉਸ ਨੂੰ ਪੂਰੀ ਤਨਦੇਹੀ ਤੇ ਇਮਾਨਦਾਰੀ ਨਾਲ ਨਿਭਾਉਣਗੇ। ਉਨ੍ਹਾਂ ਕਿਹਾ ਕਿ ਉਹ ਪਹਿਲਾਂ ਵੀ ਸ਼੍ਰੋਮਣੀ ਅਕਾਲੀ ਦਲ ਦੀ ਚੜ੍ਹਦੀ ਕਲਾ ਲਈ ਸਖਤ ਮਿਹਨਤ ਕਰ ਰਹੇ ਹਨ ਅਤੇ ਹੁਣ ਵੀ ਸ਼੍ਰੋਮਣੀ ਅਕਾਲੀ ਦਲ ਦੀ ਚੜ੍ਹਦੀ ਕਲਾ ਲਈ ਜਿਥੇ ਹਲਕਾ ਸ਼ੁਤਰਾਣਾ ਅੰਦਰ ਸਖਤ ਮਿਹਨਤ ਕਰਨਗੇ ਉੱਥੇ ਹੀ ਸਮੁੱਚੇ ਜ਼ਿਲ੍ਹੇ ਅੰਦਰ ਵੀ ਸ਼੍ਰੋਮਣੀ ਅਕਾਲੀ ਦਲ ਦੀ ਚੜ੍ਹਦੀ ਕਲਾ ਲਈ ਮਿਹਨਤ ਕਰਨਗੇ। ਇਸ ਮੌਕੇ ਇਨ੍ਹਾਂ ਨਾਲ ਵੱਖ-ਵੱਖ ਯੂਥ ਅਕਾਲੀ ਵਰਕਰ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਪੀ. ਐਸ. ਪੀ. ਸੀ. ਐਲ. ਦੇ ਆਫ਼ਿਸਰ ਕਲੱਬ ਵਿਖੇ ਤੀਆਂ ਦਾ ਤਿਉਹਾਰ ਮਨਾਇਆ ਅਗਲੀ ਖ਼ਬਰ ਹਲਕਾ ਇੰਚਾਰਜ ਰਣਜੋਧ ਸਿੰਘ ਹਡਾਣਾ ਵਲੋਂ ਚਮਾਰਹੇੜੀ, ਮਿੱਠੂਮਾਜਰਾ ਤੇ ਭੱਠਲਾਂ ’ਚ ਵਿਕਾਸ ਕਾਰਜਾਂ ਦੇ ਉਦਘਾਟਨ
Ad Position 24