14-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 14-08-2026

ਪੀ. ਐਸ. ਪੀ. ਸੀ. ਐਲ. ਦੇ ਆਫ਼ਿਸਰ ਕਲੱਬ ਵਿਖੇ ਤੀਆਂ ਦਾ ਤਿਉਹਾਰ ਮਨਾਇਆ

ਪਟਿਆਲਾ, 13 ਅਗਸਤ (ਧਰਮਿੰਦਰ ਸਿੰਘ ਸਿੱਧੂ)-ਪੀ. ਐਸ.

Ad Position 21
No active advertisement
ਅਜੀਤ ਡੈਸਕ 14-08-2026
ਪਟਿਆਲਾ, 13 ਅਗਸਤ (ਧਰਮਿੰਦਰ ਸਿੰਘ ਸਿੱਧੂ)-ਪੀ. ਐਸ. ਪੀ. ਸੀ. ਐਲ. ਦੇ ਪਟਿਆਲਾ ਦੀ ਪਾਵਰ ਕਾਲੋਨੀ ਦੇ ਆਫ਼ਿਸਰ ਕਲੱਬ ਵਿਖੇ ਵਿਭਾਗ ਦੀਆਂ ਮਹਿਲਾ ਅਧਿਕਾਰੀਆਂ ਸਮੇਤ ਵਿਭਾਗ ਦੇ ਅਧਿਕਾਰੀਆਂ ਦੀਆਂ ਪਤਨੀਆਂ ਵਲੋਂ ਤੀਆਂ ਦਾ ਤਿਉਹਾਰ ਮਨਾਇਆ ਗਿਆ। ਇਸ ਮੌਕੇ ਔਰਤਾਂ ਨੇ ਪੰਜਾਬੀ ਸਭਿਆਚਾਰ ਅਤੇ ਰਵਾਇਤੀ ਰੰਗਾਂ ਨਾਲ ਤੀਆਂ ਦੀਆਂ ਖੁਸ਼ੀਆਂ ਸਾਂਝੀਆਂ ਕੀਤੀਆਂ। ਸਮਾਗਮ ਦੌਰਾਨ ਮਹਿਲਾਵਾਂ ਨੇ ਪੰਜਾਬੀ ਲੋਕ ਗੀਤਾਂ, ਗਿੱਧੇ ਅਤੇ ਹੋਰ ਮਨੋਰੰਜਕ ਗਤੀਵਿਧੀਆਂ ਦਾ ਆਨੰਦ ਮਾਣਿਆ। ਤੀਆਂ ਦੇ ਰਵਾਇਤੀ ਪਹਿਰਾਵਿਆਂ ਤੇ ਸਜਾਵਟ ਨੇ ਸਮਾਗਮ ਨੂੰ ਹੋਰ ਵੀ ਰੰਗੀਨ ਬਣਾ ਦਿੱਤਾ। ਔਰਤਾਂ ਨੇ ਆਪਸੀ ਮਿਲਵਰਤਣ, ਭਾਈਚਾਰਕ ਸਾਂਝ ਤੇ ਪੰਜਾਬੀ ਵਿਰਸੇ ਨਾਲ ਜੁੜੀਆਂ ਯਾਦਾਂ ਨੂੰ ਤਾਜ਼ਾ ਕੀਤਾ। ਇਸ ਮੌਕੇ ਆਪਣੀ ਖੁਸ਼ੀ ਸਾਂਝੀ ਕਰਦਿਆਂ ਬਲਜੀਤ ਕੌਰ, ਹਰਲੀਨ ਕੌਰ ਬਰਾੜ ਤੇ ਪੂਨਮ ਸੂਦ ਨੇ ਕਿਹਾ ਕਿ ਤੀਆਂ ਪੰਜਾਬੀ ਸੱਭਿਆਚਾਰ ਦਾ ਅਹਿਮ ਤਿਉਹਾਰ ਹੈ, ਜੋ ਔਰਤਾਂ ਨੂੰ ਇਕੱਠੇ ਹੋ ਕੇ ਖੁਸ਼ੀਆਂ ਮਨਾਉਣ ਤੇ ਆਪਣੀ ਅਮੀਰ ਸੱਭਿਆਚਾਰਕ ਵਿਰਾਸਤ ਨਾਲ ਜੁੜਨ ਦਾ ਮੌਕਾ ਪ੍ਰਦਾਨ ਕਰਦਾ ਹੈ। ਉਨ੍ਹਾਂ ਸਮਾਗਮ ਦੇ ਅੰਤ ਵਿਚ ਸਾਰਿਆਂ ਵਲੋਂ ਤੀਆਂ ਦੇ ਤਿਉਹਾਰ ਦੀਆਂ ਖੁਸ਼ੀਆਂ ਸਾਂਝੀਆਂ ਕਰਦਿਆਂ ਪੰਜਾਬੀ ਸੱਭਿਆਚਾਰ ਅਤੇ ਵਿਰਸੇ ਨੂੰ ਸੰਭਾਲਣ ਦਾ ਸੰਦੇਸ਼ ਦਿੱਤਾ।
Ad Position 22
No active advertisement
ਪਿਛਲੀ ਖ਼ਬਰ ਕੌਮੀ ਸੇਵਾ ਯੋਜਨਾ ਦੇ ਤਹਿਤ ਮਦਰ ਇੰਡੀਆ ਪਬਲਿਕ ਸਕੂਲ ਪਾਤੜਾਂ ਵਿਖੇ ਵਣ ਮਹਾਂਉਤਸਵ ਮਨਾਇਆ ਅਗਲੀ ਖ਼ਬਰ ਮਨਜੀਤ ਸਿੰਘ ਬਾਵਾ (ਸ਼ੇਰਗੜ੍ਹ) ਯੂਥ ਅਕਾਲੀ ਦਲ ਦੇ ਕੌਮੀ ਮੀਤ ਪ੍ਰਧਾਨ ਨਿਯੁਕਤ
Ad Position 24