14-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 14-08-2026

ਸੁਖਬੀਰ ’ਤੇ ਹੋਏ ਹਮਲੇ ਦੀ ਕੇਂਦਰੀ ਏਜੰਸੀਆਂ ਜਾਂਚ ਕਰਨ-ਕ੍ਰਿਸ਼ਨ ਸਿੰਘ ਸਨੌਰ

ਸਨੌਰ, 13 ਅਗਸਤ (ਮੋਹਣ ਸਿੰਘ ਭੱਟੀ)-ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਅਤੇ ਪੰਜਾਬ ਦੇ ਸਾਬਕਾ ਉਪ ਮੁੱਖ ਮੰਤਰੀ ਸ. ਸੁਖਬੀਰ ਸਿੰਘ ਬਾਦਲ ’ਤੇ ਨਾਂਦੇੜ ਸਾਹਿਬ ਵਿਖੇ ਹੋਏ ਜਾਨਲੇਵਾ ਹਮਲੇ ਦੀ ਸਖ਼ਤ ਸ਼ਬਦਾਂ ਵਿਚ ਨਿਖੇਧੀ ਕਰਦਿਆਂ ਸ਼੍ਰੋਮਣੀ ਅਕਾਲੀ ਦਲ ਦੇ ਕੌਮੀ ਮੀਤ ਪ੍ਰਧਾਨ ਕ੍ਰਿਸ਼ਨ ਸਿੰਘ ਸਨੌਰ ਨੇ ਇਸ ਨੂੰ ਪੰਜਾਬੀਅਤ, ਭਾਈਚਾਰਕ ਸਾਂਝ ਤੇ ਸੂਬੇ ਦੀ ਅਮਨ-ਸ਼ਾਂਤੀ `ਤੇ ਕੀਤਾ ਗਿਆ ਇਕ ਬਹੁਤ ਹੀ ਖ਼ਤਰਨਾਕ ਅਤੇ ਕਾਇਰਾਨਾ ਵਾਰ ਕਰਾਰ ਦਿੱਤਾ ਹੈ।

Ad Position 21
No active advertisement
ਅਜੀਤ ਡੈਸਕ 14-08-2026
ਸਨੌਰ, 13 ਅਗਸਤ (ਮੋਹਣ ਸਿੰਘ ਭੱਟੀ)-ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਅਤੇ ਪੰਜਾਬ ਦੇ ਸਾਬਕਾ ਉਪ ਮੁੱਖ ਮੰਤਰੀ ਸ. ਸੁਖਬੀਰ ਸਿੰਘ ਬਾਦਲ ’ਤੇ ਨਾਂਦੇੜ ਸਾਹਿਬ ਵਿਖੇ ਹੋਏ ਜਾਨਲੇਵਾ ਹਮਲੇ ਦੀ ਸਖ਼ਤ ਸ਼ਬਦਾਂ ਵਿਚ ਨਿਖੇਧੀ ਕਰਦਿਆਂ ਸ਼੍ਰੋਮਣੀ ਅਕਾਲੀ ਦਲ ਦੇ ਕੌਮੀ ਮੀਤ ਪ੍ਰਧਾਨ ਕ੍ਰਿਸ਼ਨ ਸਿੰਘ ਸਨੌਰ ਨੇ ਇਸ ਨੂੰ ਪੰਜਾਬੀਅਤ, ਭਾਈਚਾਰਕ ਸਾਂਝ ਤੇ ਸੂਬੇ ਦੀ ਅਮਨ-ਸ਼ਾਂਤੀ `ਤੇ ਕੀਤਾ ਗਿਆ ਇਕ ਬਹੁਤ ਹੀ ਖ਼ਤਰਨਾਕ ਅਤੇ ਕਾਇਰਾਨਾ ਵਾਰ ਕਰਾਰ ਦਿੱਤਾ ਹੈ। ਉਨ੍ਹਾਂ ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਸੀਨੀਅਰ ਅਕਾਲੀ ਆਗੂ ਕ੍ਰਿਸਨ ਸਿੰਘ ਸਨੌਰ ਨੇ ਉਨ੍ਹਾਂ ਦੇ ਕੌਮੀ ਮੀਤ ਪ੍ਰਧਾਨ ਬਨਣ ’ਤੇ ਹਲਕਾ ਸਨੌਰ ਦੇ ਪਿੰਡ ਹਡਾਣਾ ਵਿਖੇ ਨੰਬਰਦਾਰ ਅਮਰੀਕ ਸਿੰਘ ਹਡਾਣਾ ਦੀ ਅਗਵਾਈ ਵਿਚ ਕਰਵਾਏ ਇਕ ਸਨਮਾਨ ਸਮਾਗਮ ਦੌਰਾਨ ਕੀਤਾ। ਗੱਲਬਾਤ ਕਰਦਿਆਂ ਕ੍ਰਿਸ਼ਨ ਸਿੰਘ ਸਨੌਰ ਨੇ ਇਸ ਪੂਰੇ ਘਟਨਾਕ੍ਰਮ ਦੀ ਗੰਭੀਰਤਾ ਨੂੰ ਦੇਖਦਿਆਂ ਮੰਗ ਕੀਤੀ ਕਿ ਇਸ ਹਮਲੇ ਤੇ ਇਸ ਦੇ ਪਿੱਛੇ ਰਚੀ ਗਈ ਡੂੰਘੀ ਸਾਜ਼ਿਸ਼ ਦੀ ਸੱਚਾਈ ਸਾਹਮਣੇ ਲਿਆਉਣ ਲਈ ਬਿਨਾਂ ਕਿਸੇ ਦੇਰੀ ਦੇ ਨਿਰਪੱਖ ਕੇਂਦਰੀ ਏਜੰਸੀਆਂ ਤੋਂ ਉੱਚ ਪੱਧਰੀ ਜਾਂਚ ਕਰਵਾਈ ਜਾਵੇ। ਇਸ ਮੌਕੇ ਅਮਰੀਕ ਸਿੰਘ ਨੰਬਰਦਾਰ ਹਡਾਣਾ, ਗੁਰਦਿਆਲ ਸਿੰਘ ਨੰਬਰਦਾਰ, ਸੁਖਦੇਵ ਸਿੰਘ ਸਾਬਕਾ ਪੰਚਾਇਤ ਮੈਂਬਰ, ਕਾਕਾ ਸਿੰਘ ਨਿਰਮਾਣ, ਪਰਮਜੀਤ ਸਿੰਘ, ਬਲਵਿੰਦਰ ਸਿੰਘ ਮਿੰਟੂ ਪੰਚ, ਅਜੀਤ ਸਿੰਘ ਨਿਰਮਾਣ, ਹਰਪਾਲ ਸਿੰਘ, ਬਹਾਦਰ ਸਿੰਘ, ਰਕੇਸ਼ ਸਿੰਘ ਅੰਟਾਲ, ਤਜਿੰਦਰ ਸਿੰਘ ਅੰਟਾਲ, ਅਜੀਤ ਪਾਲ ਸਿੰਘ, ਰਾਕੇਸ਼ ਕੁਮਾਰ, ਡਿੰਪੀ ਸ਼ਰਮਾ, ਜਨਕ ਰਾਜ, ਸੁਰਿੰਦਰ ਸਿੰਘ ਥਿੰਦ, ਬਲਵਿੰਦਰ ਸਿੰਘ ਥਿੰਦ, ਭੁਪਿੰਦਰ ਸਿੰਘ ਥਿੰਦ, ਕਸ਼ਮੀਰ ਸਿੰਘ ਥਿੰਦ, ਦਰਸ਼ਨ ਸ਼ਰਮਾ, ਬਨਸਾ ਸ਼ਰਮਾ, ਸੰਜੀਵ ਕੁਮਾਰ ਅਹਿਰੂ ਕਲਾਂ, ਰਜਿੰਦਰ ਸਿੰਘ ਪੰਮੀ, ਲਖਵਿੰਦਰ ਸਿੰਘ ਪ੍ਰਧਾਨ ਆਲ ਸਕੂਲ ਟਰਾਂਸਪੋਰਟ ਯੂਨੀਅਨ ਜ਼ਿਲ੍ਹਾ ਪਟਿਆਲਾ ਸਮੇਤ ਵੱਡੀ ਗਿਣਤੀ ਵਿਚ ਅਕਾਲੀ ਵਰਕਰ ਮੌਜੂਦ ਸਨ।
Ad Position 22
No active advertisement
ਪਿਛਲੀ ਖ਼ਬਰ ਜੱਜ ਮਾਡਰਨ ਸਕੂਲ ’ਚ ਤੀਆਂ ਦਾ ਤਿਉਹਾਰ ਮਨਾਇਆ ਅਗਲੀ ਖ਼ਬਰ ਐਸ.ਆਈ.ਆਰ.-2026 : ਡੀ. ਸੀ. ਵਲੋਂ ਸਿਆਸੀ ਪਾਰਟੀਆਂ ਨਾਲ ਮੀਟਿੰਗ
Ad Position 24