ਸੁਖਬੀਰ ’ਤੇ ਹਮਲਾ ਮੰਦਭਾਗਾ ਤੇ ਚਿੰਤਾਜਨਕ-ਬੀਬੀ ਮੁਖਮੈਲਪੁਰ
ਘਨੌਰ, 13 ਅਗਸਤ (ਸਰਦਾਰਾ ਸਿੰਘ ਲਾਛੜੂ)-ਹਲਕਾ ਘਨੌਰ ਦੇ ਸਾਬਕਾ ਵਿਧਾਇਕ ਤੇ ਅਕਾਲੀ ਦਲ ਦੇ ਸੀਨੀਅਰ ਆਗੂ ਬੀਬੀ ਹਰਪ੍ਰੀਤ ਕੌਰ ਮੁਖਮੈਲਪੁਰ ਨੇ ਮਹਾਰਾਸ਼ਟਰ ਦੇ ਨਾਂਦੇੜ ਸਾਹਿਬ ਵਿਖੇ ਗੁਰਦੁਆਰਾ ਮਾਤਾ ਸਾਹਿਬ ਜੀ ਵਿਖੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਤੇ ਪੰਜਾਬ ਦੇ ਸਾਬਕਾ ਉਪ ਮੁੱਖ ਮੰਤਰੀ ਸੁਖਬੀਰ ਸਿੰਘ ਬਾਦਲ ’ਤੇ ਹੋਏ ਹਮਲੇ ਦੀ ਸਖ਼ਤ ਸ਼ਬਦਾਂ ਵਿਚ ਨਿਖੇਧੀ ਕੀਤੀ ਹੈ। ਉਨ੍ਹਾਂ ਆਖਿਆ ਕਿ ਸਿਆਸੀ ਆਗੂਆਂ ’ਤੇ ਇਸ ਤਰ੍ਹਾਂ ਦੇ ਹਿੰਸਕ ਹਮਲੇ ਲੋਕਤੰਤਰਿਕ ਕਦਰਾਂ-ਕੀਮਤਾਂ ’ਤੇ ਵੱਡਾ ਧੱਬਾ ਹਨ।
ਅਜੀਤ ਡੈਸਕ
14-08-2026