14-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 14-08-2026

ਆਰ. ਜੀ. ਐੱਨ. ਯੂ. ਐੱਲ. ਵਿਚ ਅਧਿਆਪਕਾਂ ਤੇ ਮੁਲਾਜ਼ਮਾਂ ਵਲੋਂ ਕਲਮਛੋੜ ਹੜਤਾਲ ਤਰੱਕੀਆਂ ਸੰਬੰਧੀ ਕਥਿਤ ਭੇਦਭਾਵ ਦੇ ਦੋਸ਼, ਚਾਂਸਲਰ ਦੇ ਪ੍ਰਤੀਨਿਧ ਨਾਲ ਗੱਲਬਾਤ ਵੀ ਰਹੀ ਬੇਸਿੱਟਾ

ਪਟਿਆਲਾ, 13 ਅਗਸਤ (ਗੁਰਵਿੰਦਰ ਸਿੰਘ ਔਲਖ)-ਰਾਜੀਵ ਗਾਂਧੀ ਨੈਸ਼ਨਲ ਯੂਨੀਵਰਸਿਟੀ ਆਫ਼ ਲਾਅ (ਆਰ. ਜੀ.

Ad Position 21
No active advertisement
ਅਜੀਤ ਡੈਸਕ 14-08-2026
ਪਟਿਆਲਾ, 13 ਅਗਸਤ (ਗੁਰਵਿੰਦਰ ਸਿੰਘ ਔਲਖ)-ਰਾਜੀਵ ਗਾਂਧੀ ਨੈਸ਼ਨਲ ਯੂਨੀਵਰਸਿਟੀ ਆਫ਼ ਲਾਅ (ਆਰ. ਜੀ. ਐੱਨ. ਯੂ. ਐੱਲ.) ਵਿਚ ਤਰੱਕੀ ਪ੍ਰਕਿਰਿਆ ਤੇ ਪ੍ਰਸ਼ਾਸਨਿਕ ਮਾਮਲਿਆਂ ਨੂੰ ਲੈ ਕੇ ਅਧਿਆਪਕਾਂ ਤੇ ਗ਼ੈਰ-ਅਧਿਆਪਨ ਅਮਲੇ ਵਿਚ ਪੈਦਾ ਹੋਈ ਨਾਰਾਜ਼ਗੀ ਅੱਜ ਉਸ ਸਮੇਂ ਹੋਰ ਗੰਭੀਰ ਹੋ ਗਈ, ਜਦੋਂ ਫੈਕਲਟੀ ਮੈਂਬਰਾਂ ਅਤੇ ਗ਼ੈਰ-ਅਧਿਆਪਨ ਮੁਲਾਜ਼ਮਾਂ ਵਲੋਂ ਕਲਮਬੰਦ ਅਤੇ ਕੰਮ ਛੱਡੋ ਹੜਤਾਲ ਕੀਤੀ ਗਈ। ਹੜਤਾਲ ਕਾਰਨ ਯੂਨੀਵਰਸਿਟੀ ਦਾ ਸਿੱਖਿਆ ਅਤੇ ਪ੍ਰਸ਼ਾਸਨਿਕ ਕੰਮਕਾਜ ਪ੍ਰਭਾਵਿਤ ਹੋਇਆ। ਹੜਤਾਲ ਦੌਰਾਨ ਯੂਨੀਵਰਸਿਟੀ ਵਿਚ ਕਲਾਸਾਂ ਨਹੀਂ ਲੱਗੀਆਂ। ਸੁਰੱਖਿਆ ਅਤੇ ਸਫ਼ਾਈ ਨਾਲ ਸੰਬੰਧਿਤ ਅਮਲੇ ਵਲੋਂ ਵੀ ਕੰਮ ਤੋਂ ਦੂਰੀ ਬਣਾਏ ਜਾਣ ਕਾਰਨ ਕੈਂਪਸ ਦੀਆਂ ਰੋਜ਼ਾਨਾ ਗਤੀਵਿਧੀਆਂ ਪ੍ਰਭਾਵਿਤ ਹੋਈਆਂ ਹਨ ਅਤੇ ਵਿਦਿਆਰਥੀਆਂ ਦੀ ਪੜ੍ਹਾਈ ’ਤੇ ਵੀ ਅਸਰ ਪਿਆ। ਇਸ ਦੌਰਾਨ ਚਾਂਸਲਰ ਤੇ ਪੰਜਾਬ ਤੇ ਹਰਿਆਣਾ ਹਾਈ ਕੋਰਟ ਦੇ ਕਾਰਜਕਾਰੀ ਮੁੱਖ ਨਿਆਂਮੂਰਤੀ ਵਲੋਂ ਭੇਜੇ ਗਏ ਪ੍ਰਤੀਨਿਧ ਨੇ ਯੂਨੀਵਰਸਿਟੀ ਦਾ ਦੌਰਾ ਕਰਕੇ ਸਥਿਤੀ ਦਾ ਜਾਇਜ਼ਾ ਲਿਆ। ਉਨ੍ਹਾਂ ਪਹਿਲਾਂ ਡੀਨ ਅਤੇ ਰਜਿਸਟਰਾਰ ਨਾਲ ਮੀਟਿੰਗ ਕਰਕੇ ਮਾਮਲੇ ਸੰਬੰਧੀ ਜਾਣਕਾਰੀ ਹਾਸਲ ਕੀਤੀ ਅਤੇ ਬਾਅਦ ਵਿਚ ਹੜਤਾਲ ਕਰ ਰਹੇ ਫੈਕਲਟੀ ਮੈਂਬਰਾਂ ਤੇ ਮੁਲਾਜ਼ਮਾਂ ਨਾਲ ਵੀ ਗੱਲਬਾਤ ਕੀਤੀ। ਦੇਰ ਸ਼ਾਮ ਤੱਕ ਚੱਲੀ ਗੱਲਬਾਤ ਦੇ ਬਾਵਜੂਦ ਮਾਮਲੇ ਦਾ ਕੋਈ ਠੋਸ ਹੱਲ ਨਹੀਂ ਨਿਕਲ ਸਕਿਆ। ਹੜਤਾਲ ਕਰ ਰਹੇ ਫੈਕਲਟੀ ਮੈਂਬਰਾਂ ਨੇ ਯੂਨੀਵਰਸਿਟੀ ਪ੍ਰਸ਼ਾਸਨ ’ਤੇ ਤਰੱਕੀ ਪ੍ਰਕਿਰਿਆ ਵਿਚ ਕੁਝ ਅਧਿਆਪਕਾਂ ਨਾਲ ਕਥਿਤ ਤੌਰ ’ਤੇ ਭੇਦਭਾਵ ਕਰਨ ਦੇ ਦੋਸ਼ ਲਗਾਏ। ਉਨ੍ਹਾਂ ਕਿਹਾ ਕਿ ਇਸ ਮਾਮਲੇ ਸੰਬੰਧੀ ਵਾਈਸ ਚਾਂਸਲਰ ਨਾਲ ਪਹਿਲਾਂ ਵੀ ਗੱਲਬਾਤ ਕੀਤੀ ਜਾ ਚੁੱਕੀ ਹੈ, ਪਰ ਕੋਈ ਹੱਲ ਨਾ ਨਿਕਲਣ ਕਾਰਨ ਉਨ੍ਹਾਂ ਨੂੰ ਕਲਮਬੰਦ ਹੜਤਾਲ ਦਾ ਰਾਹ ਅਖ਼ਤਿਆਰ ਕਰਨਾ ਪਿਆ। ਫੈਕਲਟੀ ਮੈਂਬਰਾਂ ਨੇ ਇਹ ਦੋਸ਼ ਵੀ ਲਗਾਇਆ ਕਿ ਹਾਲ ਹੀ ਵਿਚ ਇਕ ਅਧਿਆਪਕ ਨੂੰ ਦਿੱਤੀ ਗਈ ਤਰੱਕੀ ਦੌਰਾਨ ਨਿਯਮਾਂ ਅਤੇ ਪਾਰਦਰਸ਼ਤਾ ਦੇ ਮਾਪਦੰਡਾਂ ਦੀ ਕਥਿਤ ਤੌਰ ’ਤੇ ਅਣਦੇਖੀ ਕੀਤੀ ਗਈ। ਉਨ੍ਹਾਂ ਮੰਗ ਕੀਤੀ ਕਿ ਤਰੱਕੀ ਪ੍ਰਕਿਰਿਆ ਪਾਰਦਰਸ਼ੀ ਬਣਾਈ ਜਾਵੇ ਅਤੇ ਉਨ੍ਹਾਂ ਵਲੋਂ ਉਠਾਏ ਗਏ ਇਤਰਾਜ਼ਾਂ ਦਾ ਢੁਕਵਾਂ ਹੱਲ ਕੀਤਾ ਜਾਵੇ। ਯੂਨੀਵਰਸਿਟੀ ਵਿਚ ਬਣੀ ਸਥਿਤੀ ਕਾਰਨ ਸਿੱਖਿਆ ਅਤੇ ਪ੍ਰਸ਼ਾਸਨਿਕ ਕੰਮਕਾਜ ਪ੍ਰਭਾਵਿਤ ਹੋ ਰਿਹਾ ਹੈ, ਜਦਕਿ ਵਿਦਿਆਰਥੀਆਂ ਅਤੇ ਮੁਲਾਜ਼ਮਾਂ ਨੂੰ ਮਾਮਲੇ ਦੇ ਜਲਦ ਹੱਲ ਦੀ ਉਡੀਕ ਹੈ।
Ad Position 22
No active advertisement
ਪਿਛਲੀ ਖ਼ਬਰ ‘ ਆਪ’ ਦੇ ਜ਼ਿਲ੍ਹਾ ਮੀਤ ਪ੍ਰਧਾਨ ਦੀ ਸੜਕ ਹਾਦਸੇ ’ਚ ਹੋਈ ਮੌਤ ਕਾਰਨ ਅਤਾਲਾਂ ਪਿੰਡ ’ਚ ਸੋਗ ਦੀ ਲਹਿਰ ਜ਼ਖ਼ਮੀ ਹੋਏ 2 ਸਾ... ਅਗਲੀ ਖ਼ਬਰ ਸਿਹਤ ਸਹੂਲਤਾਂ ਜ਼ਮੀਨੀ ਪੱਧਰ ਤੱਕ ਪਹੁੰਚਾਉਣਾ ਸਾਡਾ ਪਹਿਲਾ ਫਰਜ਼-ਡਾ. ਬ੍ਰਿਜੇਸ਼ ਸਿੰਘ ਸਿਹਤ ਪ੍ਰੋਗਰਾਮਾਂ ਸੰਬੰਧੀ ਸਮੂ...
Ad Position 24