15-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 15-08-2026

ਰਣਜੋਧ ਸਿੰਘ ਹਡਾਣਾ ਨੇ ਨਵ-ਨਿਯੁਕਤ ਆਂਗਣਵਾੜੀ ਵਰਕਰਾਂ ਨੂੰ ਵੰਡੇ ਨਿਯੁਕਤੀ ਪੱਤਰ

ਭੁੱਨਰਹੇੜੀ, 14 ਅਗਸਤ (ਧਨਵੰਤ ਸਿੰਘ)-ਆਮ ਆਦਮੀ ਪਾਰਟੀ ਦੇ ਹਲਕਾ ਸਨੌਰ ਇੰਚਾਰਜ ਰਣਜੋਧ ਸਿੰਘ ਹਡਾਣਾ ਵਲੋਂ ਮੈਰਿਟ ਦੇ ਆਧਾਰ ’ਤੇ ਚੁਣੀਆਂ ਗਈਆਂ ਨਵ-ਨਿਯੁਕਤ ਆਂਗਣਵਾੜੀ ਵਰਕਰਾਂ ਨੂੰ ਨਿਯੁਕਤੀ ਪੱਤਰ ਸੌਂਪੇ ਗਏ। ਇਸ ਮੌਕੇ ਹਡਾਣਾ ਨੇ ਨਵ-ਨਿਯੁਕਤ ਵਰਕਰਾਂ ਨੂੰ ਵਧਾਈ ਦਿੰਦਿਆਂ ਉਨ੍ਹਾਂ ਦੇ ਉੱਜਵਲ ਭਵਿੱਖ ਦੀ ਕਾਮਨਾ ਕੀਤੀ।

Ad Position 21
No active advertisement
ਅਜੀਤ ਡੈਸਕ 15-08-2026
ਭੁੱਨਰਹੇੜੀ, 14 ਅਗਸਤ (ਧਨਵੰਤ ਸਿੰਘ)-ਆਮ ਆਦਮੀ ਪਾਰਟੀ ਦੇ ਹਲਕਾ ਸਨੌਰ ਇੰਚਾਰਜ ਰਣਜੋਧ ਸਿੰਘ ਹਡਾਣਾ ਵਲੋਂ ਮੈਰਿਟ ਦੇ ਆਧਾਰ ’ਤੇ ਚੁਣੀਆਂ ਗਈਆਂ ਨਵ-ਨਿਯੁਕਤ ਆਂਗਣਵਾੜੀ ਵਰਕਰਾਂ ਨੂੰ ਨਿਯੁਕਤੀ ਪੱਤਰ ਸੌਂਪੇ ਗਏ। ਇਸ ਮੌਕੇ ਹਡਾਣਾ ਨੇ ਨਵ-ਨਿਯੁਕਤ ਵਰਕਰਾਂ ਨੂੰ ਵਧਾਈ ਦਿੰਦਿਆਂ ਉਨ੍ਹਾਂ ਦੇ ਉੱਜਵਲ ਭਵਿੱਖ ਦੀ ਕਾਮਨਾ ਕੀਤੀ। ਇਸ ਮੌਕੇ ਰਣਜੋਧ ਸਿੰਘ ਹਡਾਣਾ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਵੱਲੋਂ ਨੌਜਵਾਨਾਂ ਨੂੰ ਯੋਗਤਾ ਅਤੇ ਮੈਰਿਟ ਦੇ ਆਧਾਰ ’ਤੇ ਰੁਜ਼ਗਾਰ ਦੇ ਮੌਕੇ ਪ੍ਰਦਾਨ ਕੀਤੇ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ‘ਆਮ ਘਰਾਂ ਦੇ ਯੋਗ ਧੀਆਂ-ਪੁੱਤਾਂ ਨੂੰ ਉਨ੍ਹਾਂ ਦੀ ਮਿਹਨਤ ਦਾ ਫ਼ਲ ਮਿਲ ਰਿਹਾ ਹੈ।’ ਉਨ੍ਹਾਂ ਨੇ ਇਹ ਵੀ ਦਾਅਵਾ ਕੀਤਾ ਕਿ ਸਰਕਾਰੀ ਭਰਤੀਆਂ ਵਿੱਚ ਪਾਰਦਰਸ਼ਤਾ ਨੂੰ ਤਰਜੀਹ ਦਿੱਤੀ ਜਾ ਰਹੀ ਹੈ। ਨੌਜਵਾਨਾਂ ਨੂੰ ਬਿਨਾਂ ਕਿਸੇ ਸਿਫ਼ਾਰਸ਼ ਜਾਂ ਰਿਸ਼ਵਤ ਦੇ ਆਪਣੀ ਯੋਗਤਾ ਦੇ ਆਧਾਰ ’ਤੇ ਅੱਗੇ ਵਧਣ ਦਾ ਮੌਕਾ ਮਿਲ ਰਿਹਾ ਹੈ। ਉਨ੍ਹਾਂ ਨਵ-ਨਿਯੁਕਤ ਆਂਗਣਵਾੜੀ ਵਰਕਰਾਂ ਨੂੰ ਆਪਣੀ ਡਿਊਟੀ ਪੂਰੀ ਤਨਦੇਹੀ, ਇਮਾਨਦਾਰੀ ਅਤੇ ਜ਼ਿੰਮੇਵਾਰੀ ਨਾਲ ਨਿਭਾਉਣ ਲਈ ਪ੍ਰੇਰਿਤ ਕੀਤਾ। ਉਨ੍ਹਾਂ ਕਿਹਾ ਕਿ ਆਂਗਣਵਾੜੀ ਵਰਕਰ ਬੱਚਿਆਂ ਤੇ ਮਹਿਲਾਵਾਂ ਦੀ ਭਲਾਈ ਨਾਲ ਜੁੜੀਆਂ ਸਰਕਾਰੀ ਸੇਵਾਵਾਂ ਨੂੰ ਜ਼ਮੀਨੀ ਪੱਧਰ ’ਤੇ ਪਹੁੰਚਾਉਣ ਵਿੱਚ ਅਹਿਮ ਭੂਮਿਕਾ ਨਿਭਾਉਂਦੀਆਂ ਹਨ। ਇਸ ਮੌਕੇ ਹਰਪ੍ਰੀਤ ਕੌਰ, ਵਰਿੰਦਰ ਕੌਰ , ਰਵਜੀਤ ਕੌਰ, ਮਨਪ੍ਰੀਤ ਕੌਰ, ਨਸਨੀਤ ਕੌਰ, ਰਮਨਪ੍ਰੀਤ ਕੌਰ, ਮਨਪ੍ਰੀਤ ਕੌਰ, ਕਰਨਜੀਤ ਕੌਰ, ਪ੍ਰਭਜੋਤ ਕੌਰ, ਹਰਮਨਜੋਤ ਕੌਰ, ਰਜਨੀ, ਰਮਨਦੀਪ ਕੌਰ, ਰਿਤੂ ਰਾਣੀ ਤੇ ਜੋਤੀ ਦੇਵੀ ਸਮੇਤ ਵੱਖ-ਵੱਖ ਪਿੰਡਾਂ ਤੋਂ ਨਵ-ਨਿਯੁਕਤ ਆਂਗਣਵਾੜੀ ਵਰਕਰ ਨੂੰ ਨਿਯੁਕਤੀ ਪੱਤਰ਼ ਸੌਪੇ ਗਏ। ਇਸ ਮੌਕੇ ਚਰਨਜੀਤ ਸਿੰਘ ਨੈਣਾ ਚੇਅਰਮੈਨ, ਹੈਪੀ ਪਹਾੜੀਪੁਰ, ਬਲਦੇਵ ਸਿੰਘ, ਹਰਪ੍ਰੀਤ ਸਿੰਘ ਘੁੰਮਣ ਵਾਈਸ ਚੇਅਰਮੈਨ, ਸਿਮਰਜੀਤ ਸਿੰਘ ਸੋਹਲ ਵਾਈਸ ਚੇਅਰਮੈਨ, ਮੇਜਰ ਸਿੰਘ ਮੈਂਬਰ ਬਲਾਕ ਸੰਮਤੀ ਤੇ ਯੁਵਰਾਜ ਸਿੰਘ ਸੀਨੀਅਰ ਉਪ ਪ੍ਰਧਾਨ ਤੋਂ ਇਲਾਵਾ ਸੀ. ਡੀ. ਪੀ. ਓ. ਭੁਨਰਹੇੜੀ ਹਰਵਿੰਦਰ ਕੌਰ, ਵਿਭਾਗੀ ਸਟਾਫ, ਨਵ-ਨਿਯੁਕਤ ਵਰਕਰਾਂ ਤੇ ਉਨ੍ਹਾਂ ਦੇ ਪਰਿਵਾਰਕ ਮੈਂਬਰ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਪਾਰਟੀ ਪ੍ਰਧਾਨ ਸੁਖਬੀਰ ’ਤੇ ਹੋਏ ਹਮਲੇ ਦੀ ਹੋਵੇ ਪੜਤਾਲ-ਲਾਲਕਾ, ਬੀਬੀ ਰਾਮਗੜ੍ਹ ਅਗਲੀ ਖ਼ਬਰ ਰਣਜੋਧ ਸਿੰਘ ਹਡਾਣਾ ਨੇ ਬੀਬੀਪੁਰ ’ਚ “ਆਪ” ਦਾ ਗੜ੍ਹ ਕੀਤਾ ਮਜ਼ਬੂਤ
Ad Position 24