15-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 15-08-2026

ਸਨੌਰ ਥਾਣੇ ਨੂੰ ਮਿਲੇ ਨਵੇਂ ਥਾਣਾ ਮੁਖੀ ਅਵਤਾਰ ਸਿੰਘ

ਸਨੌਰ, 14 ਅਗਸਤ (ਸੋਖਲ)-ਪਟਿਆਲਾ ਅਧੀਨ ਥਾਣਾ ਸਨੌਰ ਵਿਚ ਨਵੇਂ ਥਾਣਾ ਮੁਖੀ ਵਜੋਂ ਅਵਤਾਰ ਸਿੰਘ ਨੇ ਆਪਣਾ ਅਹੁਦਾ ਸੰਭਾਲ ਲਿਆ ਹੈ। ਉਨ੍ਹਾਂ ਦੀ ਤਾਇਨਾਤੀ ਨਾਲ ਥਾਣਾ ਸਨੌਰ ਦੀ ਪੁਲਿਸ ਪ੍ਰਬੰਧਕੀ ਕਮਾਨ ਹੁਣ ਉਨ੍ਹਾਂ ਦੇ ਹੱਥਾਂ ਵਿਚ ਆ ਗਈ ਹੈ।

Ad Position 21
No active advertisement
ਥਾਣਾ ਸਨੌਰ ’ਚ ਅਹੁਦਾ ਸੰਭਾਲਣ ਤੋਂ ਬਾਅਦ ਨਵ ਨਿਯੁਕਤ ਥਾਣਾ ਮੁਖੀ ਅਵਤਾਰ ਸਿੰਘ। ਅਜੀਤ ਤਸਵੀਰ 15-08-2026
ਸਨੌਰ, 14 ਅਗਸਤ (ਸੋਖਲ)-ਪਟਿਆਲਾ ਅਧੀਨ ਥਾਣਾ ਸਨੌਰ ਵਿਚ ਨਵੇਂ ਥਾਣਾ ਮੁਖੀ ਵਜੋਂ ਅਵਤਾਰ ਸਿੰਘ ਨੇ ਆਪਣਾ ਅਹੁਦਾ ਸੰਭਾਲ ਲਿਆ ਹੈ। ਉਨ੍ਹਾਂ ਦੀ ਤਾਇਨਾਤੀ ਨਾਲ ਥਾਣਾ ਸਨੌਰ ਦੀ ਪੁਲਿਸ ਪ੍ਰਬੰਧਕੀ ਕਮਾਨ ਹੁਣ ਉਨ੍ਹਾਂ ਦੇ ਹੱਥਾਂ ਵਿਚ ਆ ਗਈ ਹੈ। ਅਵਤਾਰ ਸਿੰਘ ਪੁਲਿਸ ਵਿਭਾਗ ਵਿਚ ਆਪਣੀਆਂ ਸੇਵਾਵਾਂ ਨਿਭਾਉਂਦੇ ਹੋਏ ਵੱਖ-ਵੱਖ ਥਾਵਾਂ ’ਤੇ ਤਾਇਨਾਤ ਰਹਿ ਚੁੱਕੇ ਹਨ। ਜਾਣਕਾਰੀ ਅਨੁਸਾਰ ਨਵੇਂ ਥਾਣਾ ਮੁਖੀ ਅਵਤਾਰ ਸਿੰਘ ਇਸ ਤੋਂ ਪਹਿਲਾਂ ਥਾਣਾ ਕੋਤਵਾਲੀ ਸੰਗਰੂਰ ਵਿਖੇ ਤਾਇਨਾਤ ਸਨ। ਉਨ੍ਹਾਂ ਨੇ ਸਨੌਰ ਥਾਣੇ ਵਿਖੇ ਪਹੁੰਚ ਕੇ ਆਪਣਾ ਅਹੁਦਾ ਸੰਭਾਲਿਆ। ਅਹੁਦਾ ਸੰਭਾਲਣ ਉਪਰੰਤ ਉਨ੍ਹਾਂ ਪੁਲਿਸ ਅਧਿਕਾਰੀਆਂ ਤੇ ਕਰਮਚਾਰੀਆਂ ਨਾਲ ਮੁਲਾਕਾਤ ਕਰਕੇ ਥਾਣੇ ਦੇ ਕੰਮਕਾਜ ਸੰਬੰਧੀ ਜਾਣਕਾਰੀ ਹਾਸਿਲ ਕੀਤੀ। ਇਸ ਮੌਕੇ ਉਨ੍ਹਾਂ ਕਿਹਾ ਕਿ ਇਲਾਕੇ ਵਿਚ ਕਾਨੂੰਨ-ਵਿਵਸਥਾ ਨੂੰ ਬਰਕਰਾਰ ਰੱਖਣਾ, ਲੋਕਾਂ ਦੀਆਂ ਸਮੱਸਿਆਵਾਂ ਨੂੰ ਪਹਿਲ ਦੇ ਆਧਾਰ ’ਤੇ ਸੁਣਨਾ ਤੇ ਨਸ਼ਿਆਂ ਸਮੇਤ ਸਮਾਜਿਕ ਬੁਰਾਈਆਂ ਖ਼ਿਲਾਫ਼ ਪ੍ਰਭਾਵਸ਼ਾਲੀ ਕਾਰਵਾਈ ਕਰਨਾ ਪੁਲਿਸ ਦੀ ਮੁੱਖ ਤਰਜੀਹ ਰਹੇਗੀ। ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਕਿਸੇ ਵੀ ਅਪਰਾਧ ਜਾਂ ਗੈਰ-ਕਾਨੂੰਨੀ ਗਤੀਵਿਧੀ ਸੰਬੰਧੀ ਪੁਲਿਸ ਨੂੰ ਤੁਰੰਤ ਸੂਚਿਤ ਕਰਨ ਅਤੇ ਇਲਾਕੇ ਵਿਚ ਅਮਨ-ਸ਼ਾਂਤੀ ਬਣਾਈ ਰੱਖਣ ਲਈ ਪੁਲਿਸ ਦਾ ਸਹਿਯੋਗ ਕਰਨ।
Ad Position 22
No active advertisement
ਪਿਛਲੀ ਖ਼ਬਰ ਕਰਨਦੀਪ ਸਿੰਘ ਨੇ ਯੂਨੀਵਰਸਿਟੀ ’ਚੋਂ ਪਹਿਲਾ ਸਥਾਨ ਕੀਤਾ ਪ੍ਰਾਪਤ ਅਗਲੀ ਖ਼ਬਰ ਸਾਬਕਾ ਮੰਤਰੀ ਧਰਮਸੋਤ ਨੇ ਸੁਖਬੀਰ ’ਤੇ ਹੋਏ ਹਮਲੇ ਦੀ ਕੀਤੀ ਨਿੰਦਾ
Ad Position 24