19-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 19-08-2026

ਢਕਾਨਸੂ ਕਲਾਂ ਸਕੂਲ ’ਚ ਆਜ਼ਾਦੀ ਦਿਵਸ ਤੇ ਹਰਿਆਲੀ ਤੀਜ ਦਾ ਤਿਉਹਾਰ ਮਨਾਇਆ

ਪਟਿਆਲਾ, 18 ਅਗਸਤ (ਧਰਮਿੰਦਰ ਸਿੰਘ ਸਿੱਧੂ)-ਸਰਕਾਰੀ ਐਲੀਮੈਂਟਰੀ ਸਕੂਲ ਢਕਾਨਸੂ ਕਲਾਂ ਬਲਾਕ ਰਾਜਪੁਰਾ-2 ਵਿਚ ਆਜ਼ਾਦੀ ਦਿਵਸ ਅਤੇ ਹਰਿਆਲੀ ਤੀਜ ਦਾ ਤਿਉਹਾਰ ਮਨਾਇਆ ਗਿਆ। ਇਸ ਮੌਕੇ ਪਿੰਡ ਦੇ ਪਤਵੰਤੇ ਸੱਜਣਾਂ ਨੇ ਪ੍ਰੋਗਰਾਮ ਵਿਚ ਸ਼ਿਰਕਤ ਕੀਤੀ।

Ad Position 21
No active advertisement
ਅਜੀਤ ਡੈਸਕ 19-08-2026
ਪਟਿਆਲਾ, 18 ਅਗਸਤ (ਧਰਮਿੰਦਰ ਸਿੰਘ ਸਿੱਧੂ)-ਸਰਕਾਰੀ ਐਲੀਮੈਂਟਰੀ ਸਕੂਲ ਢਕਾਨਸੂ ਕਲਾਂ ਬਲਾਕ ਰਾਜਪੁਰਾ-2 ਵਿਚ ਆਜ਼ਾਦੀ ਦਿਵਸ ਅਤੇ ਹਰਿਆਲੀ ਤੀਜ ਦਾ ਤਿਉਹਾਰ ਮਨਾਇਆ ਗਿਆ। ਇਸ ਮੌਕੇ ਪਿੰਡ ਦੇ ਪਤਵੰਤੇ ਸੱਜਣਾਂ ਨੇ ਪ੍ਰੋਗਰਾਮ ਵਿਚ ਸ਼ਿਰਕਤ ਕੀਤੀ। ਇਸ ਮੌਕੇ ਪਿੰਡ ਦੇ ਪੰਚਾਇਤ ਮੈਂਬਰ ਮਹਿੰਦਰ ਸਿੰਘ, ਵਿਦਿਅਕ ਮਾਹਿਰ ਬਲਜਿੰਦਰ ਸਿੰਘ ਧੀਮਾਨ ਤੇ ਐੱਸ.ਐੱਮ.ਸੀ. ਚੇਅਰਮੈਨ ਬਬੀਤਾ ਦੇਵੀ ਅਤੇ ਹੋਰ ਪੰਚਾਇਤ ਮੈਂਬਰਾਂ ਨੇ ਪਹੁੰਚ ਕੇ ਪ੍ਰੋਗਰਾਮ ਦੀ ਸ਼ੋਭਾ ਵਧਾਈ। ਪ੍ਰੋਗਰਾਮ ਦੀ ਸ਼ੁਰੂਆਤ ਝੰਡਾ ਲਹਿਰਾਉਣ ਨਾਲ ਕੀਤੀ ਗਈ। ਸਕੂਲੀ ਵਿਦਿਆਰਥੀਆਂ ਵਲੋਂ ਪਰੇਡ ਕੱਢੀ ਗਈ ਅਤੇ ਰੰਗਾਰੰਗ ਪ੍ਰੋਗਰਾਮ ਪੇਸ਼ ਕੀਤਾ ਗਿਆ। ਸਾਰਿਆਂ ਨੇ ਪ੍ਰੋਗਰਾਮ ਦਾ ਅਨੰਦ ਮਾਣਿਆ। ਸਕੂਲ ਮੁਖੀ ਹਰਜੀਤ ਕੌਰ ਅਤੇ ਸਮੂਹ ਸਟਾਫ਼ ਨੇ ਆਏ ਮਹਿਮਾਨਾਂ ਦਾ ਧੰਨਵਾਦ ਕੀਤਾ।
Ad Position 22
No active advertisement
ਪਿਛਲੀ ਖ਼ਬਰ ਪੰਜਾਬ ਦੇ ਸਰਬਪੱਖੀ ਵਿਕਾਸ ਲਈ ਮਾਨ ਸਰਕਾਰ ਵਲੋਂ ਲਗਾਤਾਰ ਉਪਰਾਲੇ-ਸੁਰਜੀਤ ਸਿੰਘ ਰੱਖੜਾ ਅਗਲੀ ਖ਼ਬਰ ਭਾਦਸੋਂ ਜ਼ੋਨ ਦੀਆਂ 70ਵੀਆਂ ਗਰਮ ਰੁੱਤ ਖੇਡਾਂ ਦਾ ਆਗਾਜ਼
Ad Position 24