ਪੰਜਾਬ ਦੇ ਸਰਬਪੱਖੀ ਵਿਕਾਸ ਲਈ ਮਾਨ ਸਰਕਾਰ ਵਲੋਂ ਲਗਾਤਾਰ ਉਪਰਾਲੇ-ਸੁਰਜੀਤ ਸਿੰਘ ਰੱਖੜਾ
ਸਮਾਣਾ, 18 ਅਗਸਤ (ਹਰਵਿੰਦਰ ਸਿੰਘ ਟੋਨੀ)-ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਮਾਨ ਸਰਕਾਰ ਸੂਬੇ ਦੇ ਸਰਬਪੱਖੀ ਵਿਕਾਸ ਅਤੇ ਹਰ ਵਰਗ ਦੇ ਕਲਿਆਣ ਲਈ ਪੂਰੀ ਤਰ੍ਹਾਂ ਵਚਨਬੱਧਤਾ ਨਾਲ ਕੰਮ ਕਰ ਰਹੀ ਹੈ। ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਸਾਬਕਾ ਕੈਬਨਿਟ ਮੰਤਰੀ ਅਤੇ ‘ਆਪ’ ਦੇ ਸੀਨੀਅਰ ਆਗੂ ਸੁਰਜੀਤ ਸਿੰਘ ਰੱਖੜਾ ਨੇ ਗੱਲਬਾਤ ਦੌਰਾਨ ਕੀਤਾ।
ਸਮਾਣਾ, 18 ਅਗਸਤ (ਹਰਵਿੰਦਰ ਸਿੰਘ ਟੋਨੀ)-ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਮਾਨ ਸਰਕਾਰ ਸੂਬੇ ਦੇ ਸਰਬਪੱਖੀ ਵਿਕਾਸ ਅਤੇ ਹਰ ਵਰਗ ਦੇ ਕਲਿਆਣ ਲਈ ਪੂਰੀ ਤਰ੍ਹਾਂ ਵਚਨਬੱਧਤਾ ਨਾਲ ਕੰਮ ਕਰ ਰਹੀ ਹੈ। ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਸਾਬਕਾ ਕੈਬਨਿਟ ਮੰਤਰੀ ਅਤੇ ‘ਆਪ’ ਦੇ ਸੀਨੀਅਰ ਆਗੂ ਸੁਰਜੀਤ ਸਿੰਘ ਰੱਖੜਾ ਨੇ ਗੱਲਬਾਤ ਦੌਰਾਨ ਕੀਤਾ। ਉਨ੍ਹਾਂ ਕਿਹਾ ਕਿ ਮਾਨ ਸਰਕਾਰ ਵਲੋਂ ਬਿਨਾਂ ਕਿਸੇ ਪੱਖਪਾਤ ਦੇ ਸਮਾਜ ਦੇ ਹਰ ਤਬਕੇ ਨੂੰ ਉੱਪਰ ਚੁੱਕਣ ਲਈ ਕ੍ਰਾਂਤੀਕਾਰੀ ਕਦਮ ਚੁੱਕੇ ਗਏ ਹਨ, ਜਿਸ ਦੇ ਸਾਰਥਿਕ ਨਤੀਜੇ ਹੁਣ ਜ਼ਮੀਨੀ ਪੱਧਰ ‘ਤੇ ਸਾਹਮਣੇ ਆ ਰਹੇ ਹਨ। ਉਨ੍ਹਾਂ ਦੱਸਿਆ ਕਿ ਸੂਬੇ ਵਿਚ ਬੇਰੁਜ਼ਗਾਰੀ ਨੂੰ ਖ਼ਤਮ ਕਰਨ ਲਈ ਮੁੱਖ ਮੰਤਰੀ ਮਾਨ ਨੇ ਵੱਡੀ ਮੁਹਿੰਮ ਵਿੱਢੀ ਹੋਈ ਹੈ। ਸਾਲ 2022 ਤੋਂ ਲੈ ਕੇ ਹੁਣ ਤੱਕ ਪੰਜਾਬ ਦੇ 69,093 ਤੋਂ ਵੱਧ ਨੌਜਵਾਨਾਂ ਨੂੰ ਪੂਰੀ ਪਾਰਦਰਸ਼ਤਾ ਅਤੇ ਯੋਗਤਾ ਦੇ ਆਧਾਰ ‘ਤੇ ਸਰਕਾਰੀ ਨੌਕਰੀਆਂ ਦੇ ਨਿਯੁਕਤੀ ਪੱਤਰ ਸੌਂਪੇ ਜਾ ਚੁੱਕੇ ਹਨ। ਉਨ੍ਹਾਂ ਕਿਹਾ ਕਿ ਸਰਕਾਰ ਨੇ ਆਮ ਲੋਕਾਂ ਨੂੰ ਵੱਡੀ ਰਾਹਤ ਦਿੰਦਿਆਂ ਬਿਜਲੀ ਦੇ ਬਿੱਲ ਜ਼ੀਰੋ ਕੀਤੇ ਹਨ ਅਤੇ ਸਿਹਤ ਸਹੂਲਤਾਂ ਵਿਚ ਮਿਸਾਲੀ ਸੁਧਾਰ ਕੀਤਾ ਹੈ। ਸੂਬੇ ਭਰ ਵਿਚ 1100 ਆਮ ਆਦਮੀ ਕਲੀਨਿਕ ਸਫ਼ਲਤਾਪੂਰਵਕ ਚੱਲ ਰਹੇ ਹਨ, ਜਿੱਥੇ ਲੋਕਾਂ ਨੂੰ ਮੁਫ਼ਤ ਇਲਾਜ ਅਤੇ ਦਵਾਈਆਂ ਮਿਲ ਰਹੀਆਂ ਹਨ ਅਤੇ 10 ਲੱਖ ਰੁਪਏ ਦਾ ਕੈਸਲੈੱਸ਼ ਇਲਾਜ ਮਿਲ ਰਿਹਾ ਹੈ। ਸੜਕ ਸੁਰੱਖਿਆ ਦੇ ਖੇਤਰ ਵਿਚ ਵਿਸ਼ੇਸ਼ ‘ਸੜਕ ਸੁਰੱਖਿਆ ਫੋਰਸ’ ਦੇ ਗਠਨ ਨਾਲ ਸੜਕੀ ਹਾਦਸਿਆਂ ਵਿਚ ਹੋਣ ਵਾਲੀਆਂ ਮੌਤਾਂ ਦੀ ਦਰ ਵਿਚ 50 ਫ਼ੀਸਦੀ ਦੀ ਵੱਡੀ ਗਿਰਾਵਟ ਦਰਜ ਕੀਤੀ ਗਈ ਹੈ। ਕਿਸਾਨੀ ਅਤੇ ਪੇਂਡੂ ਵਿਕਾਸ ਦਾ ਜ਼ਿਕਰ ਕਰਦਿਆਂ ਸ. ਰੱਖੜਾ ਨੇ ਦੱਸਿਆ ਕਿ ਪਿੰਡਾਂ ਅਤੇ ਸ਼ਹਿਰਾਂ ਦੇ ਬੁਨਿਆਦੀ ਢਾਂਚੇ ਨੂੰ ਮਜ਼ਬੂਤ ਕਰਨ ਲਈ 43,000 ਕਿਲੋਮੀਟਰ ਸੜਕਾਂ ਦਾ ਨਿਰਮਾਣ ਤੇ ਨਵੀਨੀਕਰਨ ਕੀਤਾ ਗਿਆ ਹੈ। ਉਨ੍ਹਾਂ ਦਾਅਵਾ ਕੀਤਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਿਚ ਪੰਜਾਬ ਜਲਦੀ ਹੀ ਦੇਸ਼ ਦਾ ਨੰਬਰ ਇਕ ਸੂਬਾ ਬਣੇਗਾ ਅਤੇ ‘ਰੰਗਲੇ ਪੰਜਾਬ’ ਦਾ ਸੁਪਨਾ ਹਕੀਕਤ ਵਿਚ ਬਦਲੇਗਾ।