19-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 19-08-2026

ਨਿਡਰ ਮਿਹਨਤੀ ਅਤੇ ਦਲੇਰ ਅਫਸਰ ਬਰਾੜ ਨੇ ਸੰਭਾਲੀ ਸ਼ਹਿਰ ਦੀ ਕਮਾਨ

ਰਾਜਪੁਰਾ, 18 ਅਗਸਤ (ਰਣਜੀਤ ਸਿੰਘ)-ਪੰਜਾਬ ਪੁਲਿਸ ਵਿਚ ਆਪਣੀ ਇਮਾਨਦਾਰੀ, ਦਲੇਰੀ ਅਤੇ ਅਣਥੱਕ ਮਿਹਨਤ ਦੀ ਬਦੌਲਤ ਨਿਵੇਕਲੀ ਪਹਿਚਾਣ ਵਾਲੀ ਸ਼ਖਸ਼ੀਅਤ ਐਸ. ਪੀ.

Ad Position 21
No active advertisement
ਅਜੀਤ ਡੈਸਕ 19-08-2026
ਰਾਜਪੁਰਾ, 18 ਅਗਸਤ (ਰਣਜੀਤ ਸਿੰਘ)-ਪੰਜਾਬ ਪੁਲਿਸ ਵਿਚ ਆਪਣੀ ਇਮਾਨਦਾਰੀ, ਦਲੇਰੀ ਅਤੇ ਅਣਥੱਕ ਮਿਹਨਤ ਦੀ ਬਦੌਲਤ ਨਿਵੇਕਲੀ ਪਹਿਚਾਣ ਵਾਲੀ ਸ਼ਖਸ਼ੀਅਤ ਐਸ.ਪੀ. ਬਿਕਰਮਜੀਤ ਸਿੰਘ ਬਰਾੜ ਨੇ ਸ਼ਹਿਰ ਦੀ ਕਮਾਨ ਸੰਭਾਲ ਲਈ ਹੈ। ਇਸ ਨਾਲ ਹਲਕੇ ਦੀ ਹਵਾ ਵਿਚ ਇਕ ਦਮ ਤਬਦੀਲੀ ਆ ਗਈ ਹੈ ਅਤੇ ਸ਼ਹਿਰ ਵਿਚ ਲੋਕੀ ਅਮਨ ਅਤੇ ਸ਼ਾਂਤੀ ਦੀਆਂ ਦੀਆਂ ਗੱਲਾਂ ਕਰਨ ਲਈ ਮਜਬੂਰ ਹੋ ਗਏ ਹਨ। ਇਸ ਸੰਬੰਧੀ ਪੱਤਰਕਾਰਾਂ ਨੂੰ ਜਾਣਕਾਰੀ ਦਿੰਦੇ ਹੋਏ ਐਸ.ਪੀ. ਬਿਕਰਮਜੀਤ ਸਿੰਘ ਬਰਾੜ ਨੇ ਕਿਹਾ ਕਿ ਆਮ ਲੋਕਾਂ ਦੀਆਂ ਸਮੱਸਿਆਵਾਂ ਨੂੰ ਪਹਿਲ ਅਤੇ ਮੌਕੇ ’ਤੇ ਹੱਲ ਕਰਨਾ ਉਨ੍ਹਾਂ ਦੀ ਜਿੰਦਗੀ ਦਾ ਪਲੇਠਾ ਅਸੂਲ ਹੈ। ਉਨ੍ਹਾਂ ਨੇ ਕਿਹਾ ਕਿ ਪੁਲਿਸ ਦਾ ਕੰਮ ਸ਼ਹਿਰ ਵਿਚ ਅਮਨ ਕਾਨੂੰਨ ਦੀ ਸਥਿਤੀ ਨੂੰ ਬਹਾਲ ਰੱਖਣਾ ਅਤੇ ਹਰ ਨਾਗਰਿਕ ਨੂੰ ਸੁਰਿਖਿਅਤ ਮਾਹੌਲ ਦੇਣਾ ਹੁੰਦਾ ਹੈ। ਉਨ੍ਹਾਂ ਨੇ ਕਿਹਾ ਕਿ ਜਿਸ ਕਿਸੇ ਨੂੰ ਵੀ ਕੋਈ ਸਮੱਸਿਆ ਹੈ ਉਹ ਆ ਕੇ ਸਿੱਧਾ ਮਿਲ ਸਕਦਾ ਹੈ ਇਸ ਲਈ ਕਿਸੇ ਵੀ ਵਿਚੋਲੇ ਦੀ ਲੋੜ ਨਹੀ ਹੈ। ਉਨ੍ਹਾਂ ਨੇ ਕਿਹਾ ਕਿ ਅਪਰਾਧੀਆਂ ਨੂੰ ਬਖਸ਼ਿਆ ਨਹੀਂ ਜਾਵੇਗਾ ਅਤੇ ਆਮ ਲੋਕਾਂ ਨੂੰ ਪੂਰਾ ਮਾਣ ਸਤਿਕਾਰ ਦਿੱਤਾ ਜਾਵੇਗਾ। ਉਨ੍ਹਾਂ ਨੇ ਕਿਹਾ ਕਿ ਸਮਜ ਵਿਰੋਧੀ ਕਾਰਵਾਈਆਂ ਕਰਨ ਵਾਲੇ ਅਨਸਰਾਂ ਦੇ ਦੰਦ ਹਰ ਹਾਲ ਖੱਟੇ ਕੀਤੇ ਜਾਣਗੇ ਅਤੇ ਸ਼ਹਿਰ ਵਾਸੀਆਂ ਨੂੰ ਕਿਸੇ ਵੀ ਕਿਸਮ ਦੀ ਪੇ੍ਰੇਸ਼ਾਨੀ ਨਹੀ ਆਉਣ ਦਿਤੀ ਜਾਵੇਗੀ।
Ad Position 22
No active advertisement
ਪਿਛਲੀ ਖ਼ਬਰ ਸਬ-ਡਵੀਜ਼ਨ ਪਾਤੜਾਂ ਦੇ ਵੱਖ-ਵੱਖ ਪਿੰਡਾਂ ’ਚ ਸ੍ਰੀ ਗੁਰੂ ਰਵਿਦਾਸ ਦੀ ਵਿਸ਼ੇਸ਼ ਦਸਤਾਵੇਜ਼ੀ ਫਿਲਮ ਦਿਖਾਈ ਅਗਲੀ ਖ਼ਬਰ ਗੁ: ਗੁਰਬਾਣੀ ਗਿਆਨ ਕੇਂਦਰ ਰੱਖੜਾ ਵਿਖੇ ਕਰਵਾਇਆ ਸਾਲਾਨਾ ਬਰਸੀ ਸਮਾਗਮ
Ad Position 24