18-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 19-08-2026

ਸਬ-ਡਵੀਜ਼ਨ ਪਾਤੜਾਂ ਦੇ ਵੱਖ-ਵੱਖ ਪਿੰਡਾਂ ’ਚ ਸ੍ਰੀ ਗੁਰੂ ਰਵਿਦਾਸ ਦੀ ਵਿਸ਼ੇਸ਼ ਦਸਤਾਵੇਜ਼ੀ ਫਿਲਮ ਦਿਖਾਈ

ਪਾਤੜਾਂ, 18 ਅਗਸਤ (ਗੁਰਇਕਬਾਲ ਸਿੰਘ ਖਾਲਸਾ)-ਪੰਜਾਬ ਸਰਕਾਰ ਵਲੋਂ ਸ੍ਰੀ ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਚਲਾਈ ਜਾ ਰਹੀ ਵਿਸ਼ੇਸ਼ ਡਾਕੂਮੈਂਟਰੀ ਮੁਹਿੰਮ ਤਹਿਤ ਪਟਿਆਲਾ ਜ਼ਿਲ੍ਹੇ ਦੇ ਵੱਖ-ਵੱਖ ਪਿੰਡਾਂ ਵਿਚ ਐਲ. ਈ.

Ad Position 21
No active advertisement
ਅਜੀਤ ਡੈਸਕ 19-08-2026
ਪਾਤੜਾਂ, 18 ਅਗਸਤ (ਗੁਰਇਕਬਾਲ ਸਿੰਘ ਖਾਲਸਾ)-ਪੰਜਾਬ ਸਰਕਾਰ ਵਲੋਂ ਸ੍ਰੀ ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਚਲਾਈ ਜਾ ਰਹੀ ਵਿਸ਼ੇਸ਼ ਡਾਕੂਮੈਂਟਰੀ ਮੁਹਿੰਮ ਤਹਿਤ ਪਟਿਆਲਾ ਜ਼ਿਲ੍ਹੇ ਦੇ ਵੱਖ-ਵੱਖ ਪਿੰਡਾਂ ਵਿਚ ਐਲ.ਈ.ਡੀ. ਸਕਰੀਨਾਂ ਰਾਹੀਂ 30 ਮਿੰਟ ਦੀ ਦਸਤਾਵੇਜ਼ੀ ਦਿਖਾਈ ਗਈ। ਜਿਸ ਦੇ ਤਹਿਤ ਅੱਜ ਪਾਤੜਾਂ ਬਲਾਕ ਦੇ ਪਿੰਡ ਲਾਲਵਾ ਅਤੇ ਢੰਡਿਆਲ ਰੋਡ ਵਿਖੇ ਵੀ ਇਹ ਫਿਲਮ ਦਿਖਾਈ ਗਈ। ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਤਿਆਰ ਕੀਤੀ ਗਈ ਇਹ ਦਸਤਾਵੇਜ਼ੀ ਫਿਲਮ ਸ੍ਰੀ ਗੁਰੂ ਰਵਿਦਾਸ ਜੀ ਦੇ ਜੀਵਨ, ਫਲਸਫ਼ੇ, ਸਮਾਨਤਾ, ਸਮਾਜਿਕ ਨਿਆਂ, ਪ੍ਰਭੂ ਭਗਤੀ ਅਤੇ ਸਰਬ ਸਾਂਝੀਵਾਲਤਾ ਦੇ ਸੰਦੇਸ਼ ਨੂੰ ਲੋਕਾਂ ਤੱਕ ਪਹੁੰਚਾਉਣ ਦਾ ਮਹੱਤਵਪੂਰਨ ਉਪਰਾਲਾ ਹੈ। ਇਸ ਮੁਹਿੰਮ ਤਹਿਤ ਜ਼ਿਲ੍ਹੇ ਦੇ ਹਰੇਕ ਪਿੰਡ ਵਿਚ ਇਹ ਦਸਤਾਵੇਜ਼ੀ ਦਿਖਾਈ ਜਾ ਰਹੀ ਹੈ ਤਾਂ ਜੋ ਖ਼ਾਸ ਕਰਕੇ ਨੌਜਵਾਨ ਪੀੜ੍ਹੀ ਗੁਰੂ ਸਾਹਿਬ ਦੀਆਂ ਸਿੱਖਿਆਵਾਂ ਤੋਂ ਜਾਣੂ ਹੋ ਸਕੇ। ਦਸਤਾਵੇਜ਼ੀ ਦੇਖਣ ਉਪਰੰਤ ਪਿੰਡ ਵਾਸੀਆਂ ਨੇ ਪੰਜਾਬ ਸਰਕਾਰ ਦੇ ਇਸ ਉਪਰਾਲੇ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਇਹ ਸ੍ਰੀ ਗੁਰੂ ਰਵਿਦਾਸ ਨੂੰ ਸੱਚੀ ਸ਼ਰਧਾਂਜਲੀ ਹੈ। ਪਿੰਡ ਵਾਸੀਆਂ ਨੇ ਕਿਹਾ ਕਿ ਗੁਰੂ ਸਾਹਿਬ ਦਾ ਸਮਾਨਤਾ, ਭਾਈਚਾਰੇ ਅਤੇ ਭੇਦਭਾਵ ਰਹਿਤ ਸਮਾਜ ਦਾ ਸੰਦੇਸ਼ ਅੱਜ ਵੀ ਉਨ੍ਹਾਂ ਹੀ ਪ੍ਰਸੰਗਿਕ ਹੈ ਅਤੇ ਅਜਿਹੀਆਂ ਪਹਿਲਕਦਮੀਆਂ ਨਵੀਂ ਪੀੜ੍ਹੀ ਨੂੰ ਉਨ੍ਹਾਂ ਦੇ ਆਦਰਸ਼ਾਂ ਨਾਲ ਜੋੜਨ ਵਿਚ ਅਹਿਮ ਭੂਮਿਕਾ ਨਿਭਾਉਣਗੀਆਂ। ਇਸ ਮੌਕੇ ਪਿੰਡਾਂ ਦੇ ਪ੍ਰਮੁੱਖ ਵਿਅਕਤੀ, ਸਮਾਜ ਸੇਵੀ, ਧਾਰਮਿਕ ਸ਼ਖ਼ਸੀਅਤਾਂ ਅਤੇ ਵੱਡੀ ਗਿਣਤੀ ਵਿਚ ਪਿੰਡ ਵਾਸੀ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਦਰੋਣਾਚਾਰੀਆ ਪ੍ਰਮੋਦ ਕੁਮਾਰ ਪੁੱਜੇ ਪਟਿਆਲਾ, ਖਿਡਾਰੀਆਂ ਨਾਲ ਕੀਤੇ ਨੁਕਤੇ ਸਾਂਝੇ ਅਗਲੀ ਖ਼ਬਰ ਨਿਡਰ ਮਿਹਨਤੀ ਅਤੇ ਦਲੇਰ ਅਫਸਰ ਬਰਾੜ ਨੇ ਸੰਭਾਲੀ ਸ਼ਹਿਰ ਦੀ ਕਮਾਨ
Ad Position 24