ਸੈਕੰਡਰੀ ਸਕੂਲ ਦੰਦਰਾਲਾ ਢੀਂਡਸਾ ਵਿਖੇ ਤੀਆਂ ਤੇ ਆਜ਼ਾਦੀ ਦਿਹਾੜਾ ਮਨਾਇਆ
ਭਾਦਸੋਂ, 18 ਅਗਸਤ (ਪ੍ਰਦੀਪ ਦੰਦਰਾਲਾ)-ਸਕੂਲ ਦੇ ਪ੍ਰੋਗਰਾਮ ਵਿਚ ਮੁੱਖ ਮਹਿਮਾਨ ਵਜੋਂ ਇਲਾਕੇ ਦੀ ਪ੍ਰਮੁੱਖ ਸ਼ਖ਼ਸੀਅਤ ਜੱਸੀ ਸੋਹੀਆਂ ਵਾਲਾ ਚੇਅਰਮੈਂਨ ਇੰਪਰੂਵਮੈਂਟ ਟਰੱਸਟ ਨਾਭਾ ਵਲੋਂ ਉਚੇਚੇ ਤੌਰ ’ਤੇ ਸ਼ਿਰਕਤ ਕੀਤੀ ਗਈ। ਉਨ੍ਹਾਂ ਦੇ ਨਾਲ ਆਲੇ-ਦੁਆਲੇ ਦੇ ਪਿੰਡਾਂ ਦੇ ਪੰਚ ਸਰਪੰਚ ਤੇ ਹੋਰ ਪ੍ਰਮੁੱਖ ਸ਼ਖ਼ਸੀਅਤਾਂ ਵੀ ਪਹੁੰਚੀਆਂ।
ਭਾਦਸੋਂ, 18 ਅਗਸਤ (ਪ੍ਰਦੀਪ ਦੰਦਰਾਲਾ)-ਸਕੂਲ ਦੇ ਪ੍ਰੋਗਰਾਮ ਵਿਚ ਮੁੱਖ ਮਹਿਮਾਨ ਵਜੋਂ ਇਲਾਕੇ ਦੀ ਪ੍ਰਮੁੱਖ ਸ਼ਖ਼ਸੀਅਤ ਜੱਸੀ ਸੋਹੀਆਂ ਵਾਲਾ ਚੇਅਰਮੈਂਨ ਇੰਪਰੂਵਮੈਂਟ ਟਰੱਸਟ ਨਾਭਾ ਵਲੋਂ ਉਚੇਚੇ ਤੌਰ ’ਤੇ ਸ਼ਿਰਕਤ ਕੀਤੀ ਗਈ। ਉਨ੍ਹਾਂ ਦੇ ਨਾਲ ਆਲੇ-ਦੁਆਲੇ ਦੇ ਪਿੰਡਾਂ ਦੇ ਪੰਚ ਸਰਪੰਚ ਤੇ ਹੋਰ ਪ੍ਰਮੁੱਖ ਸ਼ਖ਼ਸੀਅਤਾਂ ਵੀ ਪਹੁੰਚੀਆਂ। ਸਕੂਲ ਪਹੁੰਚਣ ’ਤੇ ਸਟਾਫ਼, ਪੰਚਾਇਤ ਤੇ ਐਸ. ਐਮ. ਸੀ. ਕਮੇਟੀ ਦੁਆਰਾ ਉਨ੍ਹਾਂ ਦਾ ਨਿੱਘਾ ਸਵਾਗਤ ਕੀਤਾ। ਉਪਰੰਤ ਵਿਦਿਆਰਥੀਆਂ ਨੇ ਗਿੱਧਾ, ਫੋਕ ਡਾਂਸ, ਕੋਰੀਓਗਰਾਫੀ ਤੇ ਦੇਸ਼ ਭਗਤੀ ਦੇ ਗੀਤ ਆਦਿ ਆਈਟਮਾਂ ਪੇਸ਼ ਕੀਤੀਆਂ ਗਈਆਂ, ਜਿਸ ਦਾ ਸਭ ਨੇ ਖ਼ੂਬ ਆਨੰਦ ਮਾਣਿਆ। ਉਪਰੰਤ ਸਕੂਲ ਦੇ ਇੰਚਾਰਜ ਦਲਜੀਤ ਕੌਰ ਤੇ ਸਟਾਫ਼ ਨੇ ਜੱਸੀ ਸੋਹੀਆਂ ਵਾਲਾ ਚੇਅਰਮੈਨ ਕਮੇਟੀ ਦੇ ਚੇਅਰਮੈਨ ਜਸਪ੍ਰੀਤ ਸਿੰਘ ਤੇ ਸਰਪੰਚ ਸੰਦੀਪ ਸਿੰਘ ਨੂੰ ਉਨ੍ਹਾਂ ਵਲੋਂ ਸਕੂਲ ਦੇ ਵਿਕਾਸ ਕਾਰਜਾਂ ਵਿਚ ਪਾਏ ਯੋਗਦਾਨ ਲਈ ਸਨਮਾਨਿਤ ਕੀਤਾ। ਇਸ ਸਮੇਂ ਉਨ੍ਹਾਂ ਸਕੂਲ ਵਿਚ ਬਣਾਏ ਗਏ ਨਵੇਂ ਸ਼ੈੱਡ ਤੇ ਨਵੀਂ ਲੈਬ ਦਾ ਉਦਘਾਟਨ ਵੀ ਕੀਤਾ। ਉਨ੍ਹਾਂ ਆਪਣੇ ਸੰਬੋਧਨ ’ਚ ਕਿਹਾ ਕਿ ਪੰਜਾਬ ਸਰਕਾਰ ਦੁਆਰਾ ਸਿੱਖਿਆ ਕ੍ਰਾਂਤੀ ਰਾਹੀ ਸਕੂਲਾਂ ਦੀ ਬਦਲ ਰਹੀ ਨੁਹਾਰ ਬਾਰੇ ਚਾਨਣਾ ਪਾਇਆ ਗਿਆ ਅਤੇ ਇਲਾਕੇ ਵਿਚ ਚੱਲ ਰਹੇ ਵਿਕਾਸ ਕਾਰਜਾਂ ਬਾਰੇ ਵੀ ਜਾਣਕਾਰੀ ਦਿੱਤੀ ਗਈ, ਜਿਸ ਲਈ ਉਨ੍ਹਾਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦਾ ਵਿਸ਼ੇਸ਼ ਤੌਰ ’ਤੇ ਧੰਨਵਾਦ ਕੀਤਾ ਤੇ ਆਉਣ ਵਾਲੇ ਸਮੇਂ ਵਿਚ ਵੀ ਅਜਿਹੇ ਵਿਕਾਸ ਕਾਰਜਾਂ ਨੂੰ ਜਾਰੀ ਰੱਖਣ ਦਾ ਵਾਅਦਾ ਕੀਤਾ। ਇਸ ਮੌਕੇ ਵੱਖ-ਵੱਖ ਸਕੂਲਾਂ ਦੇ ਪੰਚ ਸਰਪੰਚ ਤੇ ਇਲਾਕੇ ਦੀਆਂ ਮੁਹਤਬਰ ਸ਼ਖ਼ਸੀਅਤਾਂ ਮੌਜੂਦ ਸਨ।