20-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 20-08-2026

ਫਰਦ ਕੇਂਦਰ ਨਾਭਾ ਦੇ ਕੰਪਿਊਟਰ ਆਪਰੇਟਰਾਂ ਨੇ ਕੀਤੀ ਕਲਮਛੋੜ ਹੜਤਾਲ

ਨਾਭਾ, 19 ਅਗਸਤ (ਵਰਿੰਦਰ ਵਰਮਾ)-ਫਰਦ ਕੇਂਦਰ ਨਾਭਾ ਦੇ ਕੰਪਿਊਟਰ ਆਪਰੇਟਰਾਂ ਵਲੋਂ ਆਪਣੀਆਂ ਮੰਗਾਂ ਨੂੰ ਲੈ ਕੇ ਕਲਮ ਛੋੜ ਹੜਤਾਲ ਕੀਤੀ ਗਈ। ਫਰਦ ਕੇਂਦਰ ਕੰਪਿਊਟਰ ਆਪਰੇਟਰ ਨਾਭਾ ਦੇ ਸਿਮਰਨਜੀਤ ਸਿੰਘ, ਪਰਮਿੰਦਰ ਕੁਮਾਰ, ਅੰਜੂ ਰਾਣਾ, ਅਸ਼ਵਨੀ ਕੁਮਾਰ, ਖੁਸ਼ਪ੍ਰੀਤ ਸ਼ਰਮਾ ਨੇ ਸਾਂਝੇ ਤੌਰ ’ਤੇ ਦੱਸਿਆ ਕਿ ਪੰਜਾਬ ਦੀ ਸਰਕਾਰ ਤੋਂ ਫਰਦ ਕੇਂਦਰ ਕੰਪਿਊਟਰ ਆਪਰੇਟਰਾਂ ਦੀਆਂ ਲੰਬੇ ਸਮੇਂ ਤੋਂ ਲਟਕ ਰਹੀਆਂ ਮੰਗਾਂ ਦਾ ਤੁਰੰਤ ਹੱਲ ਕਰਨ ਦੀ ਮੰਗ ਕੀਤੀ ਗਈ ਹੈ।

Ad Position 21
No active advertisement
ਅਜੀਤ ਡੈਸਕ 20-08-2026
ਨਾਭਾ, 19 ਅਗਸਤ (ਵਰਿੰਦਰ ਵਰਮਾ)-ਫਰਦ ਕੇਂਦਰ ਨਾਭਾ ਦੇ ਕੰਪਿਊਟਰ ਆਪਰੇਟਰਾਂ ਵਲੋਂ ਆਪਣੀਆਂ ਮੰਗਾਂ ਨੂੰ ਲੈ ਕੇ ਕਲਮ ਛੋੜ ਹੜਤਾਲ ਕੀਤੀ ਗਈ। ਫਰਦ ਕੇਂਦਰ ਕੰਪਿਊਟਰ ਆਪਰੇਟਰ ਨਾਭਾ ਦੇ ਸਿਮਰਨਜੀਤ ਸਿੰਘ, ਪਰਮਿੰਦਰ ਕੁਮਾਰ, ਅੰਜੂ ਰਾਣਾ, ਅਸ਼ਵਨੀ ਕੁਮਾਰ, ਖੁਸ਼ਪ੍ਰੀਤ ਸ਼ਰਮਾ ਨੇ ਸਾਂਝੇ ਤੌਰ ’ਤੇ ਦੱਸਿਆ ਕਿ ਪੰਜਾਬ ਦੀ ਸਰਕਾਰ ਤੋਂ ਫਰਦ ਕੇਂਦਰ ਕੰਪਿਊਟਰ ਆਪਰੇਟਰਾਂ ਦੀਆਂ ਲੰਬੇ ਸਮੇਂ ਤੋਂ ਲਟਕ ਰਹੀਆਂ ਮੰਗਾਂ ਦਾ ਤੁਰੰਤ ਹੱਲ ਕਰਨ ਦੀ ਮੰਗ ਕੀਤੀ ਗਈ ਹੈ। ਐਸੋਸੀਏਸ਼ਨ ਅਨੁਸਾਰ ਆਪਰੇਟਰ ਸਾਲ 2007 ਤੋਂ ਪੰਜਾਬ ਦੇ ਵੱਖ-ਵੱਖ ਫਰਦ ਕੇਂਦਰਾਂ ਵਿਚ ਇਮਾਨਦਾਰੀ ਅਤੇ ਤਨਦੇਹੀ ਨਾਲ ਸੇਵਾਵਾਂ ਨਿਭਾ ਰਹੇ ਹਨ। ਐਸੋਸੀਏਸ਼ਨ ਦੀਆਂ ਮੁੱਖ ਮੰਗਾਂ ਵਿਚ ਫਰਦ ਕੇਂਦਰ ਕੰਪਿਊਟਰ ਆਪਰੇਟਰਾਂ ਨੂੰ ਪੰਜਾਬ ਰਾਜ ਆਊਟਸਰਸ ਪ੍ਰਸਨਲਾ ਬਿੱਲ 2026 ਅਤੇ ਪੰਜਾਬ ਕੰਟਰੈਕਚੁਅਲ ਪ੍ਰਸੋਨਲ ਬਿੱਲ-2026 ਵਿਚ ਸ਼ਾਮਲ ਕਰਨਾ, ਡੀ.ਸੀ. ਰੇਟ ਕੈਟਾਗਰੀ-3 ਅਧੀਨ ਪੇ-ਸਕੇਲ ਦੇਣਾ, ਪਿਛਲੀ ਬਕਾਇਆ ਰਾਸ਼ੀ ਜਾਰੀ ਕਰਵਾਉਣਾ ਅਤੇ ਆਪਰੇਟਰਾਂ ਦਾ ਡਾਟਾ ਪਰਸੋਨਲ ਵਿਭਾਗ ਨੂੰ ਭੇਜਣਾ ਸ਼ਾਮਲ ਹੈ। ਇਸ ਤੋਂ ਇਲਾਵਾ ਓਵਰ ਟਾਈਮ ਦਾ ਮਿਹਨਤਾਨਾਂ, ਠੇਕੇਦਾਰੀ ਪ੍ਰਣਾਲੀ ਖਤਮ ਕਰਕੇ ਸਰਕਾਰ ਅਧੀਨ ਸਿੱਧੇ ਕੰਟਰੈਕਟ ’ਤੇ ਲੈਣਾ, ਬੀਮਾ ਪਾਲਿਸੀ, ਸਰਕਾਰੀ ਛੁੱਟੀਆਂ, 58 ਸਾਲ ਤੱਕ ਨੌਕਰੀ ਦੀ ਸੁਰੱਖਿਆ ਅਤੇ ਘੱਟੋ-ਘੱਟ ਉਜਰਤ ਕਾਨੂੰਨ ਅਨੁਸਾਰ ਤਨਖਾਹ ਨਿਰਧਾਰਤ ਕਰਨ ਦੀਆਂ ਮੰਗਾਂ ਵੀ ਰੱਖੀਆਂ ਗਈਆਂ ਹਨ । ਉਂਨ੍ਹਾਂ ਦੱਸਿਆ ਕਿ ਇਨ੍ਹਾਂ ਮੰਗਾਂ ਸੰਬੰਧੀ ਪਹਿਲਾਂ ਵੀ ਸਰਕਾਰ ਨੂੰ ਮੰਗ-ਪੱਤਰ ਦਿੱਤਾ ਗਿਆ ਸੀ ਪਰੰਤੂ ਕੋਈ ਵਿਸ਼ਵਾਸ ਯੋਗ ਭਰੋਸਾ ਨਾ ਮਿਲਣ ਕਾਰਨ ਮੁੜ ਤੋਂ ਕਲਮ ਛੋੜ ਹੜਤਾਲ ਕੀਤੀ ਗਈ ਹੈ। ਉਨ੍ਹਾਂ ਨੇ ਪੰਜਾਬ ਸਰਕਾਰ ਤੋਂ ਮੰਗ ਕੀਤੀ ਹੈ ਕਿ ਕੇਂਦਰ ਆਊਟਸੋਰਸ ਫਰਦ ਵਰਕਰਾਂ ਨੂੰ ਵਿਭਾਗ ਵਿਚ ਮਰਜ ਕਰਕੇ ਪੱਕਾ ਅਤੇ ਸੁਰੱਖਿਅਤ ਰੁਜ਼ਗਾਰ ਦਿੱਤਾ ਜਾਵੇ ਅਤੇ ਸਾਰੀਆਂ ਮੰਗਾਂ ਦਾ ਤੁਰੰਤ ਨਿਪਟਾਰਾ ਕੀਤਾ ਜਾਵੇ।
Ad Position 22
No active advertisement
ਪਿਛਲੀ ਖ਼ਬਰ ਗੁਰੂ ਨਾਨਕ ਇੰਸਟੀਚਿਊਟ ਵਿਖੇ ਪ੍ਰੇਰਣਾਦਾਇਕ ਲੈਕਚਰ ਕਰਵਾਇਆ ਅਗਲੀ ਖ਼ਬਰ ਸਿਹਤ ਮੰਤਰੀ ਡਾ. ਬਲਬੀਰ ਸਿੰਘ ਵਲੋਂ ਪਿੰਡ ਵਾਸੀਆਂ ਨਾਲ ਲੋਕ ਮਿਲਣੀ
Ad Position 24