19-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 20-08-2026

ਖੇਡ ਮੈਦਾਨਾਂ ਰਾਹੀਂ ਨੌਜਵਾਨਾਂ ਨੂੰ ਨਸ਼ਿਆਂ ਦੀ ਦਲਦਲ ’ਚੋਂ ਕੱਢਣ ਲਈ ਯਤਨ ਕੀਤੇ ਜਾਣਗੇ : ਰਾਕੇਸ਼ ਬੱਗਾ

ਸਨੌਰ, 19 ਅਗਸਤ (ਸੋਖਲ)-ਸਨੌਰ ਦੇ ਅਨਾਜ਼ ਮੰਡੀ ’ਚ ਕਰਵਾਏ ਗਏ ਕ੍ਰਿਕਟ ਟੂਰਨਾਮੈਂਟ ਵਿਚ ਉਸ ਸਮੇਂ ਸਮਾਜਿਕ ਸਰੋਕਾਰਾਂ ਦੀ ਝਲਕ ਦੇਖਣ ਨੂੰ ਮਿਲੀ, ਜਦੋਂ ਨੌਜਵਾਨਾਂ ਨੂੰ ਖੇਡਾਂ ਨਾਲ ਜੋੜ ਕੇ ਨਸ਼ਿਆਂ ਤੋਂ ਦੂਰ ਰੱਖਣ ਦਾ ਸੰਦੇਸ਼ ਦਿੱਤਾ ਗਿਆ। ਇਸ ਮੌਕੇ ਸਮਾਜ ਸੇਵੀ ਤੇ ਆਜ਼ਾਦ ਉਮੀਦਵਾਰ ਵਜੋਂ ਉਭਰ ਰਹੇ ਰਾਕੇਸ਼ ਬੱਗਾ ਨੇ ਕਿਹਾ ਕਿ ਨੌਜਵਾਨ ਕਿਸੇ ਵੀ ਸਮਾਜ ਦੀ ਸਭ ਤੋਂ ਵੱਡੀ ਤਾਕਤ ਹੁੰਦੇ ਹਨ ਅਤੇ ਉਨ੍ਹਾਂ ਦੀ ਊਰਜਾ ਨੂੰ ਸਹੀ ਦਿਸ਼ਾ ਦੇਣਾ ਸਮੇਂ ਦੀ ਮੁੱਖ ਲੋੜ ਹੈ।

Ad Position 21
No active advertisement
ਸਨੌਰ ਦੀ ਅਨਾਜ਼ ਮੰਡੀ ’ਚ ਖੇਡ ਕਰਵਾਉਣ ਤੋਂ ਬਾਅਦ ਪ੍ਰਬੰਧਕ ਆਜ਼ਾਦ ਉਮੀਦਵਾਰ ਵਜੋਂ ਉਭਰ ਰਹੇ ਰਾਕੇਸ਼ ਬੱਗਾ ਦਾ ਸਨਮਾਨ ਕਰਦੇ ਹੋਏ। ਅਜੀਤ ਤਸਵੀਰ 20-08-2026
ਸਨੌਰ, 19 ਅਗਸਤ (ਸੋਖਲ)-ਸਨੌਰ ਦੇ ਅਨਾਜ਼ ਮੰਡੀ ’ਚ ਕਰਵਾਏ ਗਏ ਕ੍ਰਿਕਟ ਟੂਰਨਾਮੈਂਟ ਵਿਚ ਉਸ ਸਮੇਂ ਸਮਾਜਿਕ ਸਰੋਕਾਰਾਂ ਦੀ ਝਲਕ ਦੇਖਣ ਨੂੰ ਮਿਲੀ, ਜਦੋਂ ਨੌਜਵਾਨਾਂ ਨੂੰ ਖੇਡਾਂ ਨਾਲ ਜੋੜ ਕੇ ਨਸ਼ਿਆਂ ਤੋਂ ਦੂਰ ਰੱਖਣ ਦਾ ਸੰਦੇਸ਼ ਦਿੱਤਾ ਗਿਆ। ਇਸ ਮੌਕੇ ਸਮਾਜ ਸੇਵੀ ਤੇ ਆਜ਼ਾਦ ਉਮੀਦਵਾਰ ਵਜੋਂ ਉਭਰ ਰਹੇ ਰਾਕੇਸ਼ ਬੱਗਾ ਨੇ ਕਿਹਾ ਕਿ ਨੌਜਵਾਨ ਕਿਸੇ ਵੀ ਸਮਾਜ ਦੀ ਸਭ ਤੋਂ ਵੱਡੀ ਤਾਕਤ ਹੁੰਦੇ ਹਨ ਅਤੇ ਉਨ੍ਹਾਂ ਦੀ ਊਰਜਾ ਨੂੰ ਸਹੀ ਦਿਸ਼ਾ ਦੇਣਾ ਸਮੇਂ ਦੀ ਮੁੱਖ ਲੋੜ ਹੈ। ਰਾਕੇਸ਼ ਬੱਗਾ ਨੇ ਕਿਹਾ ਕਿ ਖੇਡਾਂ ਸਿਰਫ਼ ਸਰੀਰਕ ਤੰਦਰੁਸਤੀ ਦਾ ਸਾਧਨ ਨਹੀਂ, ਸਗੋਂ ਨੌਜਵਾਨਾਂ ਵਿਚ ਅਨੁਸ਼ਾਸਨ, ਆਤਮ-ਵਿਸ਼ਵਾਸ ਅਤੇ ਟੀਮ ਭਾਵਨਾ ਪੈਦਾ ਕਰਨ ਦਾ ਵੀ ਪ੍ਰਭਾਵਸ਼ਾਲੀ ਮਾਧਿਅਮ ਹਨ। ਉਨ੍ਹਾਂ ਕਿਹਾ ਕਿ ਪਿੰਡਾਂ ਅਤੇ ਸ਼ਹਿਰਾਂ ਵਿਚ ਵੱਧ ਤੋਂ ਵੱਧ ਖੇਡ ਮੁਕਾਬਲੇ ਕਰਵਾਏ ਜਾਣੇ ਚਾਹੀਦੇ ਹਨ ਤਾਂ ਜੋ ਨੌਜਵਾਨਾਂ ਨੂੰ ਨਸ਼ਿਆਂ ਅਤੇ ਹੋਰ ਸਮਾਜਿਕ ਬੁਰਾਈਆਂ ਤੋਂ ਦੂਰ ਰੱਖਿਆ ਜਾ ਸਕੇ। ਉਨ੍ਹਾਂ ਕਿਹਾ ਕਿ ਪੰਜਾਬ ਵਿਚ ਨਸ਼ਿਆਂ ਦੀ ਸਮੱਸਿਆ ਅਜੇ ਵੀ ਗੰਭੀਰ ਚੁਣੌਤੀ ਬਣੀ ਹੋਈ ਹੈ। ਸਰਕਾਰਾਂ ਵੱਲੋਂ ਨਸ਼ਿਆਂ ਖ਼ਿਲਾਫ਼ ਸਮੇਂ-ਸਮੇਂ ’ਤੇ ਵੱਡੇ ਦਾਅਵੇ ਅਤੇ ਵਾਅਦੇ ਕੀਤੇ ਜਾਂਦੇ ਰਹੇ ਹਨ ਪਰ ਇਸ ਸਮੱਸਿਆ ਦੇ ਮੁਕੰਮਲ ਖਾਤਮੇ ਲਈ ਸਰਕਾਰ ਦੇ ਨਾਲ-ਨਾਲ ਸਮਾਜ ਨੂੰ ਵੀ ਆਪਣੀ ਜ਼ਿੰਮੇਵਾਰੀ ਨਿਭਾਉਣੀ ਪਵੇਗੀ। ਉਨ੍ਹਾਂ ਨੌਜਵਾਨਾਂ ਨੂੰ ਅਪੀਲ ਕੀਤੀ ਕਿ ਉਹ ਖੇਡਾਂ, ਸਿੱਖਿਆ ਅਤੇ ਉਸਾਰੂ ਗਤੀਵਿਧੀਆਂ ਨੂੰ ਆਪਣੀ ਜ਼ਿੰਦਗੀ ਦਾ ਹਿੱਸਾ ਬਣਾਉਣ। ਟੂਰਨਾਮੈਂਟ ਦੌਰਾਨ ਪ੍ਰਬੰਧਕ ਕਮੇਟੀ ਵਲੋਂ ਰਾਕੇਸ਼ ਬੱਗਾ ਦੇ ਸਮਾਜਿਕ ਅਤੇ ਖੇਡ ਖੇਤਰ ਵਿਚ ਯੋਗਦਾਨ ਦੀ ਸ਼ਲਾਘਾ ਕਰਦਿਆਂ ਉਨ੍ਹਾਂ ਨੂੰ ਵਿਸ਼ੇਸ਼ ਸਨਮਾਨ ਦਿੱਤਾ ਗਿਆ। ਇਸ ਮੌਕੇ ਸਤਪਾਲ ਸਿੰਘ, ਸਵਰਨ ਸਿੰਘ, ਅਮਨਦੀਪ ਸਿੰਘ, ਜਗਜੀਤ ਸਿੰਘ ਜੱਗੀ ਅਤੇ ਰਿੰਕੀ ਨੂੰ ਵੀ ਸਨਮਾਨ ਚਿੰਨ੍ਹ ਅਤੇ ਸਿਰੋਪਾਓ ਭੇਟ ਕੀਤੇ ਗਏ। ਆਯੋਜਕਾਂ ਨੇ ਕਿਹਾ ਕਿ ਰਾਕੇਸ਼ ਬੱਗਾ ਵਲੋਂ ਨੌਜਵਾਨਾਂ ਨੂੰ ਖੇਡਾਂ ਨਾਲ ਜੋੜਨ ਅਤੇ ਸਮਾਜਿਕ ਕਾਰਜਾਂ ਵਿਚ ਯੋਗਦਾਨ ਪਾਉਣ ਲਈ ਕੀਤੇ ਜਾ ਰਹੇ ਉਪਰਾਲੇ ਸ਼ਲਾਘਾਯੋਗ ਹਨ। ਉਨ੍ਹਾਂ ਕਿਹਾ ਕਿ ਅਜਿਹੇ ਉਪਰਾਲੇ ਨੌਜਵਾਨ ਪੀੜ੍ਹੀ ਨੂੰ ਸਹੀ ਰਾਹ ਦਿਖਾਉਣ ਵਿਚ ਅਹਿਮ ਭੂਮਿਕਾ ਨਿਭਾਉਂਦੇ ਹਨ। ਸਨਮਾਨ ਪ੍ਰਾਪਤ ਕਰਨ ਉਪਰੰਤ ਰਾਕੇਸ਼ ਬੱਗਾ ਨੇ ਟੂਰਨਾਮੈਂਟ ਪ੍ਰਬੰਧਕਾਂ ਅਤੇ ਖੇਡ ਪ੍ਰੇਮੀਆਂ ਦਾ ਧੰਨਵਾਦ ਕੀਤਾ। ਉਨ੍ਹਾਂ ਖਿਡਾਰੀਆਂ ਨੂੰ ਖੇਡ ਨੂੰ ਖੇਡ ਭਾਵਨਾ ਨਾਲ ਖੇਡਣ ਅਤੇ ਜਿੱਤ-ਹਾਰ ਤੋਂ ਉੱਪਰ ਉੱਠ ਕੇ ਆਪਣੀ ਪ੍ਰਤਿਭਾ ਨੂੰ ਨਿਖਾਰਨ ਲਈ ਪ੍ਰੇਰਿਤ ਕੀਤਾ। ਟੂਰਨਾਮੈਂਟ ਵਿਚ ਵੱਖ-ਵੱਖ ਟੀਮਾਂ ਦਰਮਿਆਨ ਦਿਲਚਸਪ ਅਤੇ ਰੋਮਾਂਚਕ ਮੁਕਾਬਲੇ ਹੋਏ। ਵੱਡੀ ਗਿਣਤੀ ਵਿਚ ਖੇਡ ਪ੍ਰੇਮੀਆਂ ਨੇ ਮੈਦਾਨ ਵਿਚ ਪਹੁੰਚ ਕੇ ਖਿਡਾਰੀਆਂ ਦੀ ਹੌਸਲਾ-ਅਫਜ਼ਾਈ ਕੀਤੀ। ਅੰਤ ਵਿਚ ਜੇਤੂ ਟੀਮਾਂ ਨੂੰ ਇਨਾਮ ਦੇ ਕੇ ਸਨਮਾਨਿਤ ਕੀਤਾ ਗਿਆ। ਇਸ ਮੌਕੇ ਸੁਰਿੰਦਰ ਸਿੰਘ, ਪ੍ਰਭਜੋਤ ਸਿੰਘ, ਸਿਮਰਨ, ਵੀਰਜੋਤ ਸਮੇਤ ਹੋਰ ਪਤਵੰਤੇ ਅਤੇ ਖੇਡ ਪ੍ਰੇਮੀ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਵੀਹ ਸਾਲਾਂ ਤੋਂ ਲਟਕਦੀ ਨੈਣ ਕਲਾਂ,ਅਕੌਤ ਸੜਕ ਦੀ ਮੰਗ ਨੂੰ ਪਿਆ ਬੂਰ ਅਗਲੀ ਖ਼ਬਰ ਪਹਿਲੀ ਵਾਰ ਗੌਰਮਿੰਟ ਸਕੂਲ ’ਚ ਤੀਆਂ ਦਾ ਤਿਉਹਾਰ ਸਮਾਜਿਕ ਜਾਗ੍ਰਿਤੀ ਫ਼ਰੰਟ ਵਲੋਂ ਬੜੀ ਧੂਮਧਾਮ ਨਾਲ ਮਨਾਇਆ ਗਿਆ
Ad Position 24