19-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 20-08-2026

ਕੇਂਦਰ ਸਰਕਾਰ ਦੀਆਂ ਗ਼ਲਤ ਨੀਤੀਆਂ ਕਾਰਨ ਆਮ ਲੋਕਾਂ ’ਤੇ ਚੱਲਿਆ ਮਹਿੰਗਾਈ ਦਾ ਘੁਲਾੜਾ-ਅਰਨੋਂ

ਪਾਤੜਾਂ, 19 ਅਗਸਤ (ਜਗਦੀਸ਼ ਸਿੰਘ ਕੰਬੋਜ)-ਹਲਕਾ ਸ਼ੁਤਰਾਣਾ ਤੋਂ ਕਾਂਗਰਸ ਪਾਰਟੀ ਦੀ ਟਿਕਟ ਦੇ ਦਾਅਵੇਦਾਰ ਕੁਲਵਿੰਦਰ ਸਿੰਘ ਅਰਨੋਂ ਨੇ ਕਿਹਾ ਕਿ ਕੇਂਦਰ ਸਰਕਾਰ ਨੇ ਕਾਰਪੋਰੇਟ ਘਰਾਨਿਆਂ ਨੂੰ ਖ਼ੁਸ਼ ਕਰਨ ਲਈ ਰਸੋਈ ਵਿਚ ਵਰਤੋਂ ਆਉਣ ਵਾਲੇ ਰਾਸ਼ਨ ਨੂੰ ਮਹਿੰਗਾ ਕਰਕੇ ਆਮ ਲੋਕਾਂ ਦੇ ਮਹਿੰਗਾਈ ਦਾ ਜੋ ਘੁਲਾੜਾ ਚਲਾਇਆ ਹੈ ਉਸ ਦੀ ਮਾਰ ਉਨ੍ਹਾਂ ਲਈ ਸਹਿਣੀ ਬਹੁਤ ਔਖੀ ਹੈ। ਉਨ੍ਹਾਂ ਕਿਹਾ ਕਿ ਰੋਜ਼ਾਨਾ ਵਰਤੋਂ ਦੀਆਂ ਵਸਤੂਆਂ ਦੀਆਂ ਵਧਦੀਆਂ ਕੀਮਤਾਂ ਨੇ ਆਮ ਅਤੇ ਗ਼ਰੀਬ ਪਰਿਵਾਰਾਂ ਦੀ ਰਸੋਈ ਦਾ ਬਜਟ ਬੁਰੀ ਤਰ੍ਹਾਂ ਵਿਗਾੜ ਦਿੱਤਾ ਹੈ।

Ad Position 21
No active advertisement
ਅਜੀਤ ਡੈਸਕ 20-08-2026
ਪਾਤੜਾਂ, 19 ਅਗਸਤ (ਜਗਦੀਸ਼ ਸਿੰਘ ਕੰਬੋਜ)-ਹਲਕਾ ਸ਼ੁਤਰਾਣਾ ਤੋਂ ਕਾਂਗਰਸ ਪਾਰਟੀ ਦੀ ਟਿਕਟ ਦੇ ਦਾਅਵੇਦਾਰ ਕੁਲਵਿੰਦਰ ਸਿੰਘ ਅਰਨੋਂ ਨੇ ਕਿਹਾ ਕਿ ਕੇਂਦਰ ਸਰਕਾਰ ਨੇ ਕਾਰਪੋਰੇਟ ਘਰਾਨਿਆਂ ਨੂੰ ਖ਼ੁਸ਼ ਕਰਨ ਲਈ ਰਸੋਈ ਵਿਚ ਵਰਤੋਂ ਆਉਣ ਵਾਲੇ ਰਾਸ਼ਨ ਨੂੰ ਮਹਿੰਗਾ ਕਰਕੇ ਆਮ ਲੋਕਾਂ ਦੇ ਮਹਿੰਗਾਈ ਦਾ ਜੋ ਘੁਲਾੜਾ ਚਲਾਇਆ ਹੈ ਉਸ ਦੀ ਮਾਰ ਉਨ੍ਹਾਂ ਲਈ ਸਹਿਣੀ ਬਹੁਤ ਔਖੀ ਹੈ। ਉਨ੍ਹਾਂ ਕਿਹਾ ਕਿ ਰੋਜ਼ਾਨਾ ਵਰਤੋਂ ਦੀਆਂ ਵਸਤੂਆਂ ਦੀਆਂ ਵਧਦੀਆਂ ਕੀਮਤਾਂ ਨੇ ਆਮ ਅਤੇ ਗ਼ਰੀਬ ਪਰਿਵਾਰਾਂ ਦੀ ਰਸੋਈ ਦਾ ਬਜਟ ਬੁਰੀ ਤਰ੍ਹਾਂ ਵਿਗਾੜ ਦਿੱਤਾ ਹੈ। ਉਨ੍ਹਾਂ ਕਿਹਾ ਕਿ ਸਰਕਾਰ ਦੀ ਜ਼ਿੰਮੇਵਾਰੀ ਸਿਰਫ਼ ਮਹਿੰਗਾਈ ਬਾਰੇ ਬਿਆਨ ਦੇਣਾ ਨਹੀਂ, ਸਗੋਂ ਬਾਜ਼ਾਰ ਵਿੱਚ ਕੀਮਤਾਂ ਨੂੰ ਕਾਬੂ ਕਰਨਾ ਅਤੇ ਜਮ੍ਹਾਂਖੋਰੀ ਤੇ ਕਾਲਾਬਾਜ਼ਾਰੀ ਖ਼ਿਲਾਫ਼ ਸਖ਼ਤ ਕਾਰਵਾਈ ਕਰਨਾ ਵੀ ਹੈ। ਸਰਕਾਰੀ ਅੰਕੜੇ ਵੀ ਦੱਸਦੇ ਹਨ ਕਿ ਖਾਣ-ਪੀਣ ਦੀਆਂ ਕੀਮਤਾਂ ਮਹਿੰਗਾਈ ਉੱਤੇ ਦਬਾਅ ਪਾ ਰਹੀਆਂ ਹਨ; ਜੁਲਾਈ 2026 ਵਿੱਚ ਭਾਰਤ ਦੀ ਖ਼ੁਰਾਕੀ ਮਹਿੰਗਾਈ 5.52 ਫ਼ੀਸਦੀ ਰਹੀ। ਉਨ੍ਹਾਂ ਨੇ ਕਿਹਾ ਕਿ ‘‘ਗ਼ਰੀਬ ਅੱਜ ਮਹਿੰਗਾਈ ਦੀ ਚੱਕੀ ਵਿਚ ਪਿਸ ਰਿਹਾ ਹੈ। ਆਮਦਨ ਉਸੇ ਤਰ੍ਹਾਂ ਖੜ੍ਹੀ ਹੈ, ਪਰ ਰਸੋਈ ਦਾ ਖ਼ਰਚਾ ਵਧ ਰਿਹਾ ਹੈ। ਜੇ ਇਹੀ ਹਾਲਾਤ ਰਹੇ ਤਾਂ ਆਮ ਪਰਿਵਾਰ ਲਈ ਦੋ ਵਕਤ ਦੀ ਰੋਟੀ ਦਾ ਪ੍ਰਬੰਧ ਕਰਨਾ ਔਖਾ ਹੋ ਜਾਵੇਗਾ। ਉਨ੍ਹਾਂ ਕਿਹਾ ਕਿ ਸਰਕਾਰ ਨੂੰ ਲੋਕਾਂ ਦੀ ਰਸੋਈ ਦੀ ਚਿੰਤਾ ਕਰਨੀ ਚਾਹੀਦੀ ਹੈ, ਕਿਉਂਕਿ ਮਹਿੰਗਾਈ ਸਿਰਫ਼ ਅੰਕੜਾ ਨਹੀਂ, ਇਹ ਹਰ ਗ਼ਰੀਬ ਪਰਿਵਾਰ ਦੀ ਰੋਜ਼ਾਨਾ ਜ਼ਿੰਦਗੀ ਦਾ ਦਰਦ ਹੈ।
Ad Position 22
No active advertisement
ਪਿਛਲੀ ਖ਼ਬਰ ਹਰਿੰਦਰ ਸਿੰਘ ਦਾ ਦਰਦਨਾਕ ਹਾਦਸਾ, ਸੂਬਾ ਸਰਕਾਰ ਦੀ ਲਾਪਰਵਾਹੀ ਦਾ ਨਤੀਜੇ, ਨਹਿਰਾਂ ਦੀ ਸੁਰੱਖਿਆ ਯਕੀਨੀ ਬਣਾਏ ਮਾਨ ਸਰਕਾਰ... ਅਗਲੀ ਖ਼ਬਰ ਯੂਨੀਵਰਸਿਟੀ ਕਾਲਜ ਮੀਰਾਂਪੁਰ ਦੇ ਵਿਦਿਆਰਥੀ ਨੇ ਰੈੱਡ ਰਨ ਮੈਰਾਥਨ ਵਿੱਚ ਬਾਜ਼ੀ ਮਾਰੀ
Ad Position 24