ਵਿਕਾਸ ਕਾਰਜਾਂ ਨੂੰ ਹੋਰ ਤੇਜ਼ ਕਰਨ ਅਤੇ ਲੋਕਾਂ ਦੀਆਂ ਸਮੱਸਿਆਵਾਂ ਦੇ ਹੱਲ ਲਈ ‘ਆਪ’ ਸਰਕਾਰ ਵਚਨਬੱਧ–ਬਰਸਟ
ਸਮਾਣਾ, 19 ਅਗਸਤ (ਹਰਵਿੰਦਰ ਸਿੰਘ ਟੋਨੀ)-ਮੰਡੀ ਬੋਰਡ ਦੇ ਚੇਅਰਮੈਨ ਅਤੇ ਆਮ ਆਦਮੀ ਪਾਰਟੀ ਦੇ ਸੂਬਾ ਜਨਰਲ ਸਕੱਤਰ ਹਰਚੰਦ ਸਿੰਘ ਬਰਸਟ ਵਲੋਂ ਸਮਾਣਾ ਦਫ਼ਤਰ ਵਿਖੇ ਲੋਕ-ਮਿਲਣੀ ਕੀਤੀ ਗਈ। ਇਸ ਵਿਚ ਹਲਕਾ ਸਮਾਣਾ ਦੇ ਵੱਖ-ਵੱਖ ਪਿੰਡਾਂ ਦੀਆਂ ਪੰਚਾਇਤਾਂ ਅਤੇ ਆਮ ਲੋਕਾਂ ਨੇ ਵੱਡੀ ਗਿਣਤੀ ਵਿਚ ਸ਼ਮੂਲੀਅਤ ਕੀਤੀ।
ਮ
ਮੰਡੀ ਬੋਰਡ ਦੇ ਚੇਅਰਮੈਨ ਅਤੇ ਆਮ ਆਦਮੀ ਪਾਰਟੀ ਦੇ ਸੂਬਾ ਜਨਰਲ ਸਕੱਤਰ ਹਰਚੰਦ ਸਿੰਘ ਬਰਸਟ ਸਮਾਣਾ ਦਫ਼ਤਰ ਵਿਖੇ ਲੋਕ-ਮਿਲਣੀ ਕਰਦੇ ਹੋਏ। ਅਜੀਤ ਤਸਵੀਰ
20-08-2026
ਸਮਾਣਾ, 19 ਅਗਸਤ (ਹਰਵਿੰਦਰ ਸਿੰਘ ਟੋਨੀ)-ਮੰਡੀ ਬੋਰਡ ਦੇ ਚੇਅਰਮੈਨ ਅਤੇ ਆਮ ਆਦਮੀ ਪਾਰਟੀ ਦੇ ਸੂਬਾ ਜਨਰਲ ਸਕੱਤਰ ਹਰਚੰਦ ਸਿੰਘ ਬਰਸਟ ਵਲੋਂ ਸਮਾਣਾ ਦਫ਼ਤਰ ਵਿਖੇ ਲੋਕ-ਮਿਲਣੀ ਕੀਤੀ ਗਈ। ਇਸ ਵਿਚ ਹਲਕਾ ਸਮਾਣਾ ਦੇ ਵੱਖ-ਵੱਖ ਪਿੰਡਾਂ ਦੀਆਂ ਪੰਚਾਇਤਾਂ ਅਤੇ ਆਮ ਲੋਕਾਂ ਨੇ ਵੱਡੀ ਗਿਣਤੀ ਵਿਚ ਸ਼ਮੂਲੀਅਤ ਕੀਤੀ। ਇਸ ਮੌਕੇ ਲੋਕਾਂ ਅਤੇ ਪੰਚਾਇਤਾਂ ਵਲੋਂ ਆਪਣੇ ਪਿੰਡਾਂ ਨਾਲ ਸੰਬੰਧਿਤ ਵਿਕਾਸ ਕਾਰਜਾਂ, ਸਮੱਸਿਆਵਾਂ, ਮੰਗਾਂ ਅਤੇ ਸੁਝਾਵਾਂ ਬਾਰੇ ਸ. ਬਰਸਟ ਨੂੰ ਜਾਣੂ ਕਰਵਾਇਆ ਗਿਆ। ਬਰਸਟ ਨੇ ਲੋਕਾਂ ਦੀਆਂ ਸਮੱਸਿਆਵਾਂ ਅਤੇ ਮੰਗਾਂ ਨੂੰ ਧਿਆਨ ਨਾਲ ਸੁਣਿਆ ਅਤੇ ਸੰਬੰਧਿਤ ਮਾਮਲਿਆਂ ਦਾ ਮੌਕੇ ’ਤੇ ਹੀ ਨਿਪਟਾਰਾ ਕੀਤਾ। ਇਸ ਦੌਰਾਨ ਹਲਕਾ ਸਮਾਣਾ ਦੇ ਸਰਵਪੱਖੀ ਵਿਕਾਸ ਨੂੰ ਹੋਰ ਤੇਜ਼ ਕਰਨ ਸੰਬੰਧੀ ਵੀ ਵਿਸਥਾਰ ਨਾਲ ਵਿਚਾਰ-ਵਟਾਂਦਰਾ ਕੀਤਾ ਗਿਆ। ਲੋਕ ਮਿਲਣੀ ਦੌਰਾਨ ਸੰਬੋਧਨ ਕਰਦਿਆਂ ਹਰਚੰਦ ਸਿੰਘ ਬਰਸਟ ਨੇ ਕਿਹਾ ਕਿ ਪੰਜਾਬ ਸਰਕਾਰ ਦਾ ਮੁੱਖ ਉਦੇਸ਼ ਪਿੰਡਾਂ ਦੀ ਨੁਹਾਰ ਬਦਲਣਾ ਅਤੇ ਹਰ ਨਾਗਰਿਕ ਤੱਕ ਸਰਕਾਰੀ ਯੋਜਨਾਵਾਂ ਅਤੇ ਲੋਕ ਭਲਾਈ ਸਕੀਮਾਂ ਦਾ ਲਾਭ ਪਹੁੰਚਾਉਣਾ ਹੈ। ਸੂਬਾ ਸਰਕਾਰ ਵਲੋਂ ਵਿਕਾਸ ਅਤੇ ਲੋਕ ਭਲਾਈ ਨੂੰ ਸਭ ਤੋਂ ਵੱਧ ਤਰਜੀਹ ਦਿੱਤੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵਲੋਂ ਲੋਕ ਹਿੱਤ ਵਿਚ ਕੀਤੇ ਜਾ ਰਹੇ ਵਿਕਾਸ ਕਾਰਜਾਂ ਅਤੇ ਲੋਕ ਭਲਾਈ ਦੇ ਕੰਮਾਂ ਤੋਂ ਸੂਬੇ ਦੇ ਲੋਕ ਬਹੁਤ ਖੁਸ਼ ਹਨ ਅਤੇ ਆਮ ਆਦਮੀ ਪਾਰਟੀ ਪ੍ਰਤੀ ਲੋਕਾਂ ਦਾ ਭਰੋਸਾ ਲਗਾਤਾਰ ਮਜ਼ਬੂਤ ਹੋ ਰਿਹਾ ਹੈ। ਪੰਜਾਬ ਸਰਕਾਰ ਇਮਾਨਦਾਰੀ, ਪਾਰਦਰਸ਼ਤਾ ਅਤੇ ਦ੍ਰਿੜ੍ਹਤਾ ਨਾਲ ਨਿਰੰਤਰ ਕਾਰਜ ਕਰ ਰਹੀ ਹੈ। ‘ਆਪ’ ਸਰਕਾਰ ਵਲੋਂ ਮਿਸਾਲੀ ਕਾਰਜ ਕਰਦਿਆਂ ਹੋਇਆ ਲੋਕਾਂ ਨੂੰ ਕੀਤੇ ਸਾਰੇ ਵਾਅਦੇ ਪੂਰੇ ਕੀਤੇ ਗਏ ਹਨ। ਪੰਜਾਬ ਸਰਕਾਰ ਵਲੋਂ ਬਿਨਾਂ ਕਿਸੇ ਰਿਸ਼ਵਤ ਜਾਂ ਸਿਫ਼ਾਰਸ਼ ਦੇ ਸਰਕਾਰੀ ਨੌਕਰੀਆਂ ਦਿੱਤੀਆਂ ਜਾ ਰਹੀਆਂ ਹਨ। ਲੋਕਾਂ ਨੂੰ 600 ਯੂਨਿਟ ਮੁਫ਼ਤ ਬਿਜਲੀ ਦਿੱਤੀ ਜਾ ਰਹੀ ਹੈ। ਜਿੱਥੇ ਸੂਬੇ ਭਰ ਵਿਚ ਆਮ ਆਦਮੀ ਕਲੀਨਿਕ ਸਥਾਪਤ ਕਰਕੇ ਲੋਕਾਂ ਨੂੰ ਘਰਾਂ ਦੇ ਨੇੜੇ ਚੰਗੀਆਂ ਸਿਹਤ ਸਹੂਲਤਾਂ ਪ੍ਰਦਾਨ ਕੀਤੀਆਂ ਜਾ ਰਹੀਆਂ ਹਨ, ਉੱਥੇ ਹੀ ਮੁੱਖ ਮੰਤਰੀ ਸਿਹਤ ਯੋਜਨਾ ਤਹਿਤ ਸਾਲਾਨਾ 10 ਲੱਖ ਰੁਪਏ ਤੱਕ ਦਾ ਮੁਫ਼ਤ ਅਤੇ ਕੈਸ਼ਲੈਸ ਇਲਾਜ ਦਿੱਤਾ ਜਾ ਰਿਹਾ ਹੈ। ਖੇਤਾਂ ਤੱਕ ਨਹਿਰਾਂ ਦਾ ਪਾਣੀ ਪਹੁੰਚਾਇਆ ਜਾ ਰਿਹਾ ਹੈ। ਪੰਜਾਬ ਸਰਕਾਰ ਵਲੋਂ ਨਸ਼ਿਆਂ ਦੇ ਖ਼ਾਤਮੇ ਲਈ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਚਲਾਈ ਜਾ ਰਹੀ ਹੈ। ਨੌਜਵਾਨਾਂ ਨੂੰ ਖੇਡਾਂ ਨਾਲ ਜੋੜਣ ਲਈ ਰਾਜ ਭਰ ਵਿਚ ਖੇਡ ਮੈਦਾਨ ਬਣਾਏ ਜਾ ਰਹੇ ਹਨ। ਸੂਬੇ ਦੇ ਸਰਕਾਰੀ ਸਕੂਲਾਂ ਵਿਚ ਕ੍ਰਾਂਤੀਕਾਰੀ ਸੁਧਾਰ ਕੀਤੇ ਗਏ ਹਨ। ਉਨ੍ਹਾਂ ਕਿਹਾ ਕਿ ਪੰਜਾਬ ਮੰਡੀ ਬੋਰਡ ਵਲੋਂ ਸੂਬੇ ਦੀਆਂ ਪੇਂਡੂ ਲਿੰਕ ਸੜਕਾਂ ਦੇ ਨਵੀਨੀਕਰਨ ਅਤੇ ਮੰਡੀਆਂ ਦੇ ਵਿਕਾਸ ਲਈ ਵੱਡੇ ਪੱਧਰ ’ਤੇ ਕੰਮ ਕੀਤੇ ਜਾ ਰਹੇ ਹਨ। ਵਿਧਾਨ ਸਭਾ ਹਲਕਾ ਸਮਾਣਾ ਵਿਚ ਵੀ ਵਿਕਾਸ ਕਾਰਜਾਂ ਨੂੰ ਗਤੀ ਦਿੱਤੀ ਜਾ ਰਹੀ ਹੈ। ਉਨ੍ਹਾਂ ਭਰੋਸਾ ਦਿਵਾਇਆ ਕਿ ਆਉਣ ਵਾਲੇ ਸਮੇਂ ਵਿਚ ਇਨ੍ਹਾਂ ਕਾਰਜਾਂ ਦੀ ਗਤੀ ਹੋਰ ਤੇਜ਼ ਕੀਤੀ ਜਾਵੇਗੀ ਅਤੇ ਹਲਕਾ ਵਾਸੀਆਂ ਦੀਆਂ ਜਾਇਜ਼ ਮੰਗਾਂ ਤੇ ਸਮੱਸਿਆਵਾਂ ਦੇ ਹੱਲ ਲਈ ਲਗਾਤਾਰ ਯਤਨ ਕੀਤੇ ਜਾਣਗੇ। ਸ. ਬਰਸਟ ਨੇ ਕਿਹਾ ਕਿ ਲੋਕਾਂ ਨਾਲ ਸਿੱਧਾ ਸੰਪਰਕ ਬਣਾਈ ਰੱਖਣ ਅਤੇ ਉਨ੍ਹਾਂ ਦੀਆਂ ਸਮੱਸਿਆਵਾਂ ਸੁਣਨ ਤੇ ਨਿਪਟਾਰੇ ਲਈ ਅਜਿਹੀਆਂ ਲੋਕ-ਮਿਲਣੀਆਂ ਭਵਿੱਖ ਵਿਚ ਵੀ ਆਯੋਜਿਤ ਕੀਤੀਆਂ ਜਾਣਗੀਆਂ। ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਸਰਕਾਰ ਵਲੋਂ ਚਲਾਈਆਂ ਜਾ ਰਹੀਆਂ ਲੋਕ ਭਲਾਈ ਸਕੀਮਾਂ ਦਾ ਵੱਧ ਤੋਂ ਵੱਧ ਲਾਭ ਲੈਣ।ਇਸ ਮੌਕੇ ਅਸ਼ੋਕ ਸਿਰਸਵਾਲ ਚੇਅਰਮੈਨ ਮਾਰਕੀਟ ਕਮੇਟੀ ਪਟਿਆਲਾ, ਗੁਰਮੀਤ ਸਿੰਘ ਬਲਾਕ ਸੰਮਤੀ ਮੈਂਬਰ, ਬਲਵਿੰਦਰ ਸਿੰਘ ਬਲਾਕ ਸੰਮਤੀ ਮੈਂਬਰ, ਹਰਪਾਲ ਸਿੰਘ ਬਲਾਕ ਸੰਮਤੀ ਮੈਂਬਰ, ਸੋਨੂੰ ਸਰਪੰਚ ਗੁਰੂ ਨਾਨਕ ਨਗਰ, ਜਗਸੀਰ ਸਿੰਘ ਸਰਪੰਚ ਗੁਰੂ ਤੇਗ ਬਹਾਦਰ ਨਗਰ, ਰਾਮ ਸਿੰਘ ਸਰਪੰਚ ਫਤਿਹਪੁਰ, ਗੁਰਵਿੰਦਰ ਸਿੰਘ ਸਰਪੰਚ ਕਾਕੜਾ, ਵਰਿੰਦਰ ਸਿੰਘ ਸਰਪੰਚ ਸੈਦੀਪੁਰ, ਯਾਦਵਿੰਦਰ ਸਿੰਘ ਸਰਪੰਚ ਬਸਤੀ ਗੋਬਿੰਦ ਨਗਰ, ਚਰਨਜੀਤ ਸਿੰਘ ਸਰਪੰਚ ਮਹਿਜਪੁਰ ਕਲਾਂ, ਜਗਤਾਰ ਸਿੰਘ ਸਰਪੰਚ ਬੁਜ਼ਰਕ, ਮੱਖਣ ਸਿੰਘ ਸਰਪੰਚ ਸਪਰਹੇੜੀ ਛੰਨਾ, ਗਿੰਨੀ ਖੰਗੂੜਾ ਹਲਕਾ ਵਾਇਸ ਕੁਆਰਡੀਨੇਟਰ ਯੁੱਧ ਨਸ਼ਿਆਂ ਵਿਰੁੱਧ, ਜੱਸੀ ਫਤਿਹਪੁਰ ਬਲਾਕ ਪ੍ਰਧਾਨ, ਪਲਵਿੰਦਰ ਸਿੰਘ ਸਾਬਕਾ ਸਰਪੰਚ ਵੜੈਚਾਂ ਪੱਤੀ, ਗੁਰਦੀਪ ਸਿੰਘ ਸਾਬਕਾ ਸਰੰਪਚ ਧਨੌਰੀ, ਨੈਬ ਸਿੰਘ ਸਾਬਕਾ ਸਰਪੰਚ ਕਾਦਰਾਬਾਦ, ਲਖਵਿੰਦਰ ਸਿੰਘ ਸਾਬਕਾ ਸਰਪੰਚ ਲਲੋਛੀ, ਸ਼ੇਰ ਸਿੰਘ ਸਾਬਕਾ ਸਰਪੰਚ ਤਲਵੰਡੀ ਮਲਿਕ, ਕੁਲਦੀਪ ਸਿੰਘ ਸਾਬਕਾ ਸਰਪੰਚ ਨਵਾਂ ਗਾਓ, ਹਰਪਿੰਦਰ ਸਿੰਘ ਰਾਠੀ ਗੱਜੂਮਾਜਰਾ, ਸ਼ਾਮ ਲਾਲ ਦੱਤ, ਹਜ਼ਾਰੀ ਲਾਲ ਜੋਹਰੀ, ਐਡਵੋਕੇਟ ਹਰਤੇਜ਼ ਸੰਧੂ, ਜੈਂਕੀ ਮਹਿਰਾ, ਬਿੰਦਰ ਨਾਗਰ, ਅੰਗਰੇਜ਼ ਭੁੱਲਰ, ਬਲਵਿੰਦਰ ਸਿੰਘ ਪਹਾੜਪੁਰ ਪੰਚ, ਕੁਲਦੀਪ ਸਿੰਘ ਫ਼ਤਿਹਗੜ੍ਹ ਛੰਨਾ, ਅਮਰਜੀਤ ਸਿੰਘ ਕਾਕੜਾ ਪੰਜਾਬ ਯੂਨੀਅਨ, ਸੁਖੀ ਰੱਖੜਾ ਸਮੇਤ ਵੱਡੀ ਗਿਣਤੀ ਵਿਚ ਲੋਕ ਮੌਜੂਦ ਰਹੇ।