22-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-08-2026

ਬਹਾਦਰਗੜ੍ਹ ਦੇ ਇਲਾਕੇ ਵਿਚ ਬੰਦ ਨੂੰ ਭਰਵਾਂ ਹੁੰਗਾਰਾ

ਬਹਾਦਰਗੜ੍ਹ, 21 ਅਗਸਤ (ਕੁਲਵੀਰ ਸਿੰਘ ਧਾਲੀਵਾਲ)-ਕੌਮੀ ਇਨਸਾਫ ਮੋਰਚੇ ਵਲੋਂ ਪੰਜਾਬ ਬੰਦ ਦੇ ਸੱਦੇ ਤਹਿਤ ਬਹਾਦਰਗੜ੍ਹ ਤੇ ਇਸ ਦੇ ਨਾਲ ਲੱਗਦੇ ਇਲਾਕਿਆਂ ਵਿਚ ਮੁਕੰਮਲ ਬੰਦ ਰਿਹਾ। ਜਿਸ ਤਹਿਤ ਕਿਸਾਨ ਜਥੇਬੰਦੀਆਂ ਭਾਰਤੀ ਕਿਸਾਨ ਯੂਨੀਅਨ ਸਿੱਧੂਪੁਰ ਏਕਤਾ, ਭਾਰਤੀ ਕਿਸਾਨ ਯੂਨੀਅਨ ਕ੍ਰਾਂਤੀਕਾਰੀ, ਭਾਰਤੀ ਕਿਸਾਨ ਯੂਨੀਅਨ ਭਟੇੜੀ ਤੇ ਸਿੱਖ ਜਥੇਬੰਦੀਆਂ ਵਲੋਂ ਬਠਿੰਡਾ ਜੀਰਕਪੁਰ ਨੈਸ਼ਨਲ ਹਾਈਵੇ ’ਤੇ ਪਿੰਡ ਧਰੇੜੀ ਜੱਟਾਂ ਵਿਖੇ ਸਥਿਤ ਟੋਲ ਪਲਾਜ਼ਾ ਸਵੇਰੇ 8 ਵਜੇ ਤੋਂ ਲੈ ਕੇ ਬਾਅਦ ਦੁਪਹਿਰ 2 ਵਜੇ ਤੱਕ ਮੁਕੰਮਲ ਬੰਦ ਰੱਖਿਆ ਗਿਆ।

Ad Position 21
No active advertisement
ਅਜੀਤ ਡੈਸਕ 22-08-2026
ਬਹਾਦਰਗੜ੍ਹ, 21 ਅਗਸਤ (ਕੁਲਵੀਰ ਸਿੰਘ ਧਾਲੀਵਾਲ)-ਕੌਮੀ ਇਨਸਾਫ ਮੋਰਚੇ ਵਲੋਂ ਪੰਜਾਬ ਬੰਦ ਦੇ ਸੱਦੇ ਤਹਿਤ ਬਹਾਦਰਗੜ੍ਹ ਤੇ ਇਸ ਦੇ ਨਾਲ ਲੱਗਦੇ ਇਲਾਕਿਆਂ ਵਿਚ ਮੁਕੰਮਲ ਬੰਦ ਰਿਹਾ। ਜਿਸ ਤਹਿਤ ਕਿਸਾਨ ਜਥੇਬੰਦੀਆਂ ਭਾਰਤੀ ਕਿਸਾਨ ਯੂਨੀਅਨ ਸਿੱਧੂਪੁਰ ਏਕਤਾ, ਭਾਰਤੀ ਕਿਸਾਨ ਯੂਨੀਅਨ ਕ੍ਰਾਂਤੀਕਾਰੀ, ਭਾਰਤੀ ਕਿਸਾਨ ਯੂਨੀਅਨ ਭਟੇੜੀ ਤੇ ਸਿੱਖ ਜਥੇਬੰਦੀਆਂ ਵਲੋਂ ਬਠਿੰਡਾ ਜੀਰਕਪੁਰ ਨੈਸ਼ਨਲ ਹਾਈਵੇ ’ਤੇ ਪਿੰਡ ਧਰੇੜੀ ਜੱਟਾਂ ਵਿਖੇ ਸਥਿਤ ਟੋਲ ਪਲਾਜ਼ਾ ਸਵੇਰੇ 8 ਵਜੇ ਤੋਂ ਲੈ ਕੇ ਬਾਅਦ ਦੁਪਹਿਰ 2 ਵਜੇ ਤੱਕ ਮੁਕੰਮਲ ਬੰਦ ਰੱਖਿਆ ਗਿਆ। ਇਸ ਦੌਰਾਨ ਜ਼ਰੂਰੀ ਸੇਵਾਵਾਂ ਨੂੰ ਬਹਾਲ ਰੱਖਿਆ। ਬੰਦ ਦੇ ਚਲਦਿਆਂ ਅਰਬਨ ਅਸਟੇਟ ਪਟਿਆਲਾ, ਬਹਾਦਰਗੜ੍ਹ ਤੇ ਹੋਰਨਾਂ ਇਲਾਕਿਆਂ ਵਿਚ ਜ਼ਰੂਰੀ ਸੇਵਾਵਾਂ ਨੂੰ ਛੱਡ ਕੇ ਹੋਰ ਦੁਕਾਨਾਂ, ਬਾਜ਼ਾਰਾਂ ਤੇ ਸਕੂਲਾਂ ਆਦਿ ਨੂੰ ਬੰਦ ਰੱਖਿਆ ਗਿਆ। ਇਸ ਮੌਕੇ ਰਣਜੀਤ ਸਿੰਘ ਸਵਾਜਪੁਰ, ਬਲਾਕ ਪ੍ਰਧਾਨ ਹਰਮੇਲ ਸਿੰਘ ਨੂਰਖੇੜੀਆਂ, ਸਵਰਨ ਸਿੰਘ ਧਰੇੜੀ, ਸਤਪਾਲ ਸਿੰਘ ਮਹਿਮਦਪੁਰ, ਗੁਰਪ੍ਰੀਤ ਸਿੰਘ ਸੀਲ, ਜਗਦੀਪ ਸਿੰਘ ਕਰਨਪੁਰ, ਰਾਮ ਸਿੰਘ ਲੰਗ, ਰਾਮਆਸਰਾ ਸਿੰਘ ਤੇ ਵੱਡੀ ਗਿਣਤੀ ਵਿਚ ਲੋਕ ਮੌਜੂਦ ਸਨ।
Ad Position 22
No active advertisement
ਪਿਛਲੀ ਖ਼ਬਰ ਚੋਰੀ ਦੇ ਮਾਮਲੇ ਵਿਚ ਤਿੰਨ ਕਾਬੂ ਅਗਲੀ ਖ਼ਬਰ ਸੁਖਬੀਰ ਸਿੰਘ ਬਾਦਲ ’ਤੇ ਹੋਏ ਹਮਲੇ ਦੀ ਉੱਚ ਪੱਧਰੀ ਜਾਂਚ ਕਰਵਾਈ ਜਾਵੇ-ਸੀਨੀਅਰ ਅਕਾਲੀ ਆਗੂਆਂ ਵਲੋਂ ਮੰਗ
Ad Position 24