22-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-08-2026

ਪਾਤੜਾਂ ਦੇ ਭਗਤ ਸਿੰਘ ਚੌਕ ’ਚ ਲਾਇਆ ਧਰਨਾ

ਪਾਤੜਾਂ, 21 ਅਗਸਤ (ਗੁਰੂਇਕਬਾਲ ਸਿੰਘ ਖਾਲਸਾ, ਜਗਦੀਸ਼ ਸਿੰਘ ਕੰਬੋਜ)-ਕੌਮੀ ਇਨਸਾਫ ਮੋਰਚੇ ਵਲੋਂ ਪੰਜਾਬ ਬੰਦ ਦੀ ਦਿੱਤੀ ਕਾਲ ਤੋਂ ਬਾਅਦ ਪਾਤੜਾਂ ਅੰਦਰ ਬੰਦ ਨੂੰ ਰਲਵਾਂ ਮਿਲਵਾਂ ਹੁੰਗਾਰਾ ਮਿਲਿਆ ਅਤੇ ਸਿੱਖ ਜਥੇਬੰਦੀਆਂ ਸਮੇਤ ਵੱਖ-ਵੱਖ ਕਿਸਾਨ ਯੂਨੀਅਨਾਂ ਤੇ ਹੋਰ ਜਥੇਬੰਦੀਆਂ ਵੱਲੋਂ ਪਾਤਰਾਂ ਦੇ ਭਗਤ ਸਿੰਘ ਚੌਕ ਵਿਖੇ ਰੋਸ ਧਰਨਾ ਦਿੱਤਾ। ਰੋਸ ਧਰਨੇ ਵਿੱਚ ਵੱਖ ਵੱਖ ਸਿੱਖ ਜਥੇਬੰਦੀਆਂ ਸਮੇਤ ਭਾਰਤੀ ਕਿਸਾਨ ਯੂਨੀਅਨ ਏਕਤਾ ਆਜ਼ਾਦ, ਕਿਰਤੀ ਕਿਸਾਨ ਯੂਨੀਅਨ, ਕ੍ਰਾਂਤੀਕਾਰੀ ਕਿਸਾਨ ਯੂਨੀਅਨ ਬੁੱਟਰ, ਨੌਜਵਾਨ ਭਾਰਤ ਸਭਾ, ਜ਼ਮੀਨ ਪ੍ਰਾਪਤੀ ਸੰਘਰਸ਼ ਕਮੇਟੀ, ਵਾਰਸ ਪੰਜਾਬ ਦੇ, ਅਕਾਲੀ ਦਲ ਅੰਮ੍ਰਿਤਸਰ, ਜਥੇਬੰਦੀਆਂ ਤੇ ਰਾਜਨੀਤਿਕ ਪਾਰਟੀਆਂ ਵਲੋਂ ਸ਼ਮੂਲੀਅਤ ਕਰਦਿਆਂ ਭਗਤ ਸਿੰਘ ਚੌਕ ਪਾਤੜਾਂ ਵਿਖੇ ਲਗਾਏ ਧਰਨੇ ਨੂੰ ਵੱਖ-ਵੱਖ ਆਗੂਆਂ ਨੇ ਸੰਬੋਧਨ ਕਰਦਿਆਂ ਕਿਹਾ ਕਿ ਸਿੱਖ ਨੌਜਵਾਨਾਂ ਨੂੰ ਕਈ ਸਾਲਾਂ ਤੋਂ ਜੇਲ੍ਹਾਂ ਵਿਚ ਗੈਰ ਸੰਵਿਧਾਨਿਕ ਤਰੀਕੇ ਨਾਲ ਰੱਖਿਆ ਜਾ ਰਿਹਾ ਜਦਕਿ ਉਨ੍ਹਾਂ ਦੀਆਂ ਸਜ਼ਾਵਾਂ ਬਹੁਤ ਸਾਲ ਪਹਿਲਾਂ ਪੂਰੀਆਂ ਹੋ ਚੁੱਕੀਆਂ ਹਨ।

Ad Position 21
No active advertisement
ਕੌਮੀ ਇਨਸਾਫ ਮੋਰਚੇ ਵਲੋਂ ਪੰਜਾਬ ਬੰਦ ਦੇ ਦਿੱਤੇ ਗਏ ਸੱਦੇ ਦੇ ਤਹਿਤ ਭਗਤ ਸਿੰਘ ਚੌਕ ਪਾਤੜਾਂ ਵਿਖੇ ਜਥੇਬੰਦੀਆਂ ਵਲੋਂ ਲਗਾਇਆ ਧਰਨਾ। ਤਸਵੀਰ : ਗੁਰਇਕਬਾਲ ਸਿੰਘ ਖਾਲਸਾ 22-08-2026
ਪਾਤੜਾਂ, 21 ਅਗਸਤ (ਗੁਰੂਇਕਬਾਲ ਸਿੰਘ ਖਾਲਸਾ, ਜਗਦੀਸ਼ ਸਿੰਘ ਕੰਬੋਜ)-ਕੌਮੀ ਇਨਸਾਫ ਮੋਰਚੇ ਵਲੋਂ ਪੰਜਾਬ ਬੰਦ ਦੀ ਦਿੱਤੀ ਕਾਲ ਤੋਂ ਬਾਅਦ ਪਾਤੜਾਂ ਅੰਦਰ ਬੰਦ ਨੂੰ ਰਲਵਾਂ ਮਿਲਵਾਂ ਹੁੰਗਾਰਾ ਮਿਲਿਆ ਅਤੇ ਸਿੱਖ ਜਥੇਬੰਦੀਆਂ ਸਮੇਤ ਵੱਖ-ਵੱਖ ਕਿਸਾਨ ਯੂਨੀਅਨਾਂ ਤੇ ਹੋਰ ਜਥੇਬੰਦੀਆਂ ਵੱਲੋਂ ਪਾਤਰਾਂ ਦੇ ਭਗਤ ਸਿੰਘ ਚੌਕ ਵਿਖੇ ਰੋਸ ਧਰਨਾ ਦਿੱਤਾ। ਰੋਸ ਧਰਨੇ ਵਿੱਚ ਵੱਖ ਵੱਖ ਸਿੱਖ ਜਥੇਬੰਦੀਆਂ ਸਮੇਤ ਭਾਰਤੀ ਕਿਸਾਨ ਯੂਨੀਅਨ ਏਕਤਾ ਆਜ਼ਾਦ, ਕਿਰਤੀ ਕਿਸਾਨ ਯੂਨੀਅਨ, ਕ੍ਰਾਂਤੀਕਾਰੀ ਕਿਸਾਨ ਯੂਨੀਅਨ ਬੁੱਟਰ, ਨੌਜਵਾਨ ਭਾਰਤ ਸਭਾ, ਜ਼ਮੀਨ ਪ੍ਰਾਪਤੀ ਸੰਘਰਸ਼ ਕਮੇਟੀ, ਵਾਰਸ ਪੰਜਾਬ ਦੇ, ਅਕਾਲੀ ਦਲ ਅੰਮ੍ਰਿਤਸਰ, ਜਥੇਬੰਦੀਆਂ ਤੇ ਰਾਜਨੀਤਿਕ ਪਾਰਟੀਆਂ ਵਲੋਂ ਸ਼ਮੂਲੀਅਤ ਕਰਦਿਆਂ ਭਗਤ ਸਿੰਘ ਚੌਕ ਪਾਤੜਾਂ ਵਿਖੇ ਲਗਾਏ ਧਰਨੇ ਨੂੰ ਵੱਖ-ਵੱਖ ਆਗੂਆਂ ਨੇ ਸੰਬੋਧਨ ਕਰਦਿਆਂ ਕਿਹਾ ਕਿ ਸਿੱਖ ਨੌਜਵਾਨਾਂ ਨੂੰ ਕਈ ਸਾਲਾਂ ਤੋਂ ਜੇਲ੍ਹਾਂ ਵਿਚ ਗੈਰ ਸੰਵਿਧਾਨਿਕ ਤਰੀਕੇ ਨਾਲ ਰੱਖਿਆ ਜਾ ਰਿਹਾ ਜਦਕਿ ਉਨ੍ਹਾਂ ਦੀਆਂ ਸਜ਼ਾਵਾਂ ਬਹੁਤ ਸਾਲ ਪਹਿਲਾਂ ਪੂਰੀਆਂ ਹੋ ਚੁੱਕੀਆਂ ਹਨ। ਇਹ ਮਨੁੱਖੀ ਅਧਿਕਾਰਾਂ ਦਾ ਘਾਣ ਹੈ। ਉਨ੍ਹਾਂ ਕਿਹਾ ਕਿ ਜੇਲ੍ਹਾਂ ਵਿਚ ਬੰਦ ਸਿੱਖ ਕੈਦੀਆਂ ਨੂੰ ਤੁਰੰਤ ਰਿਹਾਅ ਕੀਤਾ ਜਾਵੇ। ਇਸ ਸਮੇਂ ਮਨਜੀਤ ਸਿੰਘ ਨਿਆਲ, ਯਾਦਵਿੰਦਰ ਸਿੰਘ ਬੁਰੜ, ਦਲਜੀਤ ਸਿੰਘ ਹਰਿਆਊ, ਕਿਰਤੀ ਕਿਸਾਨ ਯੂਨੀਅਨ ਤੋਂ ਗੁਰਵਿੰਦਰ ਸਿੰਘ ਦੇਧਨਾ ਜ਼ਿਲ੍ਹਾ ਪ੍ਰੈੱਸ ਸਕੱਤਰ, ਦਿਲਜਿੰਦਰ ਸਿੰਘ ਹਰਿਆਊ ਜਿਲ੍ਹਾ ਜਰਨਲ, ਮਹਿੰਦਰ ਸਿੰਘ ਖਾਂਗ, ਬਲਜੀਤ ਸਿੰਘ ਦੇਦੜਾਂ, ਸੁਖਚੈਨ ਸਿੰਘ ਹਰਿਆਊ, ਸਾਧਾ ਸਿੰਘ ਪਾਤੜਾਂ, ਗੁਰਜੰਟ ਸਿੰਘ, ਨੌਨਿਹਾਲ ਸਿੰਘ, ਸ਼ਿਵ ਕੁਮਾਰ, ਬਲਵਿੰਦਰ ਸਿੰਘ ਪਾਤੜਾ, ਵਿੰਦਰ ਸਿੰਘ ਛਬੀਲਪੁਰ, ਧਰਮਵੀਰ ਹਰੀਗੜ੍ਹ, ਵਾਰਿਸ ਪੰਜਾਬ ਤੋਂ ਗੁਰਜੰਟ ਸਿੰਘ ਦੁਗਾਲ, ਸ੍ਰੋ. ਅ. ਦਲ ਅੰਮ੍ਰਿਤਸਰ ਤੋਂ ਹਲਕਾ ਇੰਚਾਰਜ ਸੁਖਵਿੰਦਰ ਸਿੰਘ ਦੁਗਾਲ, ਨਿਰਮਲ ਸਿੰਘ ਘੱਗਾ, ਪਿਆਰਾ ਸਿੰਘ ਬਾਈ, ਗੁਰਚਰਨ ਸਿੰਘ ਗੁਰਾਇਆ, ਜਥੇ.ਸੱਤਪਾਲ ਸਿੰਘ ਗਰੇਵਾਲ, ਸਾਹਿਬ ਸਿੰਘ ਦੁਤਾਲ, ਜਲੰਧਰ ਸਿੰਘ ਅੱਡਾ ਸ਼ੁਤਰਾਣਾ, ਅਮਰਿੰਦਰ ਸਿੰਘ ਘੱਗਾ, ਗੁਰਜਿੰਦਰ ਸਿੰਘ ਸਧਾਰਨਪੁਰ ਆਦ ਆਗੂ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਡਾ. ਬੀ. ਐੱਸ. ਸੰਧੂ ਸਕੂਲ ਦੇ ਖਿਡਾਰੀਆਂ ਨੇ ਜ਼ੋਨਲ ਤਾਇਕਵਾਂਡੋ ਮੁਕਾਬਲਿਆਂ ’ਚ ਗੱਡਿਆ ਝੰਡਾ ਅਗਲੀ ਖ਼ਬਰ ਸੀ. ਬੀ. ਐਸ. ਈ. ਕਲਸਟਰ-17 ਵਿਚ ਮਾਤਾ ਗੁਜਰੀ ਸਕੂਲ ਦੇਵੀਗੜ੍ਹ ਦਾ ਦਬਦਬਾ, ਅੰਡਰ-14 ਟੀਮ ਦੀ ਨੈਸ਼ਨਲ ਲਈ ਹੋਈ ਚੋਣ
Ad Position 24