24-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 23-08-2026

ਮਹਿੰਗਾਈ ਨੇ ਤੋੜੀ ਆਮ ਲੋਕਾਂ ਦੀ ਕਮਰ, ਸਰਕਾਰਾਂ ਦੀਆਂ ਨਾਕਸ ਨੀਤੀਆਂ ਜ਼ਿੰਮੇਵਾਰ-ਹਰਭਜਨ ਸਿੰਘ ਸੰਧੂ

ਖਨੌਰੀ, 22 ਅਗਸਤ (ਬਲਵਿੰਦਰ ਸਿੰਘ ਥਿੰਦ)-ਰੋਜ਼ਮਰ੍ਹਾ ਦੀਆਂ ਜ਼ਰੂਰੀ ਵਸਤਾਂ ਦੀਆਂ ਵਧਦੀਆਂ ਕੀਮਤਾਂ ਨੂੰ ਲੈ ਕੇ ਪੰਜਾਬ ਕਾਂਗਰਸ ਦੇ ਕਿਸਾਨ ਵਿੰਗ ਦੇ ਸੂਬਾ ਜਨਰਲ ਸਕੱਤਰ ਹਰਭਜਨ ਸਿੰਘ ਸੰਧੂ ਨੇ ਕੇਂਦਰ ਤੇ ਪੰਜਾਬ ਸਰਕਾਰ ਦੀਆਂ ਨੀਤੀਆਂ ’ਤੇ ਸਵਾਲ ਚੁੱਕੇ ਹਨ। ਉਨ੍ਹਾਂ ਕਿਹਾ ਕਿ ਮਹਿੰਗਾਈ ਕਾਰਨ ਆਮ ਅਤੇ ਮੱਧ ਵਰਗ ਦੇ ਪਰਿਵਾਰਾਂ ਦਾ ਘਰੇਲੂ ਬਜਟ ਬੁਰੀ ਤਰ੍ਹਾਂ ਪ੍ਰਭਾਵਿਤ ਹੋਇਆ ਹੈ ਅਤੇ ਲੋਕਾਂ ਲਈ ਰੋਜ਼ਾਨਾ ਦੀਆਂ ਬੁਨਿਆਦੀ ਲੋੜਾਂ ਪੂਰੀਆਂ ਕਰਨਾ ਮੁਸ਼ਕਿਲ ਹੁੰਦਾ ਜਾ ਰਿਹਾ ਹੈ।

Ad Position 21
No active advertisement
ਅਜੀਤ ਡੈਸਕ 23-08-2026
ਖਨੌਰੀ, 22 ਅਗਸਤ (ਬਲਵਿੰਦਰ ਸਿੰਘ ਥਿੰਦ)-ਰੋਜ਼ਮਰ੍ਹਾ ਦੀਆਂ ਜ਼ਰੂਰੀ ਵਸਤਾਂ ਦੀਆਂ ਵਧਦੀਆਂ ਕੀਮਤਾਂ ਨੂੰ ਲੈ ਕੇ ਪੰਜਾਬ ਕਾਂਗਰਸ ਦੇ ਕਿਸਾਨ ਵਿੰਗ ਦੇ ਸੂਬਾ ਜਨਰਲ ਸਕੱਤਰ ਹਰਭਜਨ ਸਿੰਘ ਸੰਧੂ ਨੇ ਕੇਂਦਰ ਤੇ ਪੰਜਾਬ ਸਰਕਾਰ ਦੀਆਂ ਨੀਤੀਆਂ ’ਤੇ ਸਵਾਲ ਚੁੱਕੇ ਹਨ। ਉਨ੍ਹਾਂ ਕਿਹਾ ਕਿ ਮਹਿੰਗਾਈ ਕਾਰਨ ਆਮ ਅਤੇ ਮੱਧ ਵਰਗ ਦੇ ਪਰਿਵਾਰਾਂ ਦਾ ਘਰੇਲੂ ਬਜਟ ਬੁਰੀ ਤਰ੍ਹਾਂ ਪ੍ਰਭਾਵਿਤ ਹੋਇਆ ਹੈ ਅਤੇ ਲੋਕਾਂ ਲਈ ਰੋਜ਼ਾਨਾ ਦੀਆਂ ਬੁਨਿਆਦੀ ਲੋੜਾਂ ਪੂਰੀਆਂ ਕਰਨਾ ਮੁਸ਼ਕਿਲ ਹੁੰਦਾ ਜਾ ਰਿਹਾ ਹੈ। ਉਨ੍ਹਾਂ ਦੋਸ਼ ਲਾਇਆ ਕਿ ਸਰਕਾਰਾਂ ਵਲੋਂ ਮੁਫ਼ਤ ਸਹੂਲਤਾਂ ਤੇ ਐਲਾਨਾਂ ਦੀ ਰਾਜਨੀਤੀ ਦੀ ਥਾਂ ਮਹਿੰਗਾਈ ’ਤੇ ਕਾਬੂ ਪਾਉਣ, ਰੋਜ਼ਗਾਰ ਦੇ ਮੌਕੇ ਪੈਦਾ ਕਰਨ ਅਤੇ ਲੋਕਾਂ ਦੀ ਆਮਦਨ ਵਧਾਉਣ ਵੱਲ ਧਿਆਨ ਦੇਣਾ ਚਾਹੀਦਾ ਹੈ। ਕਾਂਗਰਸ ਆਗੂ ਨੇ ਸਰਕਾਰਾਂ ਤੋਂ ਮੰਗ ਕੀਤੀ ਕਿ ਜ਼ਰੂਰੀ ਵਸਤਾਂ ਦੀਆਂ ਕੀਮਤਾਂ ਨੂੰ ਕਾਬੂ ਵਿਚ ਰੱਖਣ ਲਈ ਪ੍ਰਭਾਵਸ਼ਾਲੀ ਕਦਮ ਚੁੱਕੇ ਜਾਣ ਅਤੇ ਆਮ ਲੋਕਾਂ ਨੂੰ ਆਰਥਿਕ ਰਾਹਤ ਦਿੱਤੀ ਜਾਵੇ। ਉਨ੍ਹਾਂ ਕਿਹਾ ਕਿ ਮਹਿੰਗਾਈ ਨੂੰ ਕਾਬੂ ਕਰਨਾ ਅਤੇ ਲੋਕਾਂ ਲਈ ਰੋਜ਼ਗਾਰ ਤੇ ਆਮਦਨ ਦੇ ਮੌਕੇ ਵਧਾਉਣਾ ਸਰਕਾਰਾਂ ਦੀ ਮੁੱਖ ਤਰਜੀਹ ਹੋਣੀ ਚਾਹੀਦੀ ਹੈ।
Ad Position 22
No active advertisement
ਪਿਛਲੀ ਖ਼ਬਰ ਹਲਕਾ ਸਨੌਰ ਦੇ ਵੱਖ ਵੱਖ ਪਿੰਡਾਂ ਤੋਂ ‘ਲੋਕ ਮਿਲਣੀ’ ਪ੍ਰੋਗਰਾਮ ਤਹਿਤ ਵੱਡੀ ਗਿਣਤੀ ’ਚ ਪਰਿਵਾਰ ‘ਆਪ’ ’ਚ ਸ਼ਾਮਿਲ ਅਗਲੀ ਖ਼ਬਰ ਆਮ ਆਦਮੀ ਪਾਰਟੀ ਵਲੋਂ ਐਡਵੋਕੇਟ ਬਿਕਰਮਜੀਤ ਪਾਸੀ ਨੂੰ ਤੀਜੀ ਵਾਰ ਲਾਇਆ ਸਪੋਕਸਮੈਨ
Ad Position 24