28 ਨੂੰ ਜ਼ਿਲ੍ਹਾ ਹੈਡਕੁਆਰਟਰਾਂ ਤੇ ਭਲਾਈ ਮੰਤਰੀ, ਸਕੱਤਰ ਭਲਾਈ ਵਿਭਾਗ, ਸਿੱਖਿਆ ਮੰਤਰੀ, ਸਿੱਖਿਆ ਸਕੱਤਰ ਦੇ ਪੁਤਲੇ ਫੂਕੇ ਜਾਣਗੇ-ਐੱਸ. ਸੀ/ਬੀ. ਸੀ ਅਧਿਆਪਕ ਯੂਨੀਅਨ
ਮਲੌਦ, 23 ਅਗਸਤ (ਸਹਾਰਨ ਮਾਜਰਾ)- ਐੱਸ. ਸੀ/ਬੀ.
ਮਲੌਦ, 23 ਅਗਸਤ (ਸਹਾਰਨ ਮਾਜਰਾ)- ਐੱਸ. ਸੀ/ਬੀ. ਸੀ ਅਧਿਆਪਕ ਯੂਨੀਅਨ ਪੰਜਾਬ ਦੇ ਆਗੂਆਂ ਦੀ ਅਹਿਮ ਮੀਟਿੰਗ ਸੂਬਾ ਪ੍ਰਧਾਨ ਕਰਿਸ਼ਨ ਸਿੰਘ ਦੁੱਗਾਂ ਦੀ ਅਗਵਾਈ ਵਿੱਚ ਹੋਈ। ਮੀਟਿੰਗ ਵਿਚ ਸੂਬਾ ਪੱਧਰੀ ਕਮੇਟੀ ਵਲੋਂ ਐਲਾਨ ਕੀਤਾ ਗਿਆ ਕਿ 28 ਅਗਸਤ ਦਿਨ ਸ਼ੁੱਕਰਵਾਰ ਨੂੰ ਪੂਰੇ ਪੰਜਾਬ ਦੇ ਜ਼ਿਲ੍ਹਾ ਹੈਡਕੁਆਰਟਰਾਂ ਤੇ ਭਲਾਈ ਮੰਤਰੀ ਡਾ. ਬਲਜੀਤ ਕੌਰ, ਸਕੱਤਰ ਭਲਾਈ ਵਿਭਾਗ ਵੀ. ਕੇ. ਮੀਣਾ, ਸਿੱਖਿਆ ਮੰਤਰੀ ਹਰਜੋਤ ਬੈਂਸ, ਸਿੱਖਿਆ ਸਕੱਤਰ ਸੋਨਾਲੀ ਗਿਰੀ ਦੇ ਪੁਤਲੇ ਫੂਕੇ ਜਾਣਗੇ। ਜਾਣਕਾਰੀ ਸਾਂਝੀ ਕਰਦਿਆਂ ਸਕੱਤਰ ਜਨਰਲ ਪੰਜਾਬ ਸਾਥੀ ਬਲਵਿੰਦਰ ਸਿੰਘ ਲਤਾਲਾ ਨੇ ਦੱਸਿਆ ਕਿ ਜਥੇਬੰਦੀ ਵਲੋਂ 1013 ਲੈਕਚਰਾਰਾਂ ਦੀ ਸਿੱਧੀ ਭਰਤੀ ਵਿਚ ਸਰਕਾਰ ਵਲੋਂ ਰਾਖਵਾਂਕਰਨ ਨਾ ਦੇਣ ਦੇ ਮੁੱਦੇ ਤੇ ਆਪਣਾ ਹੱਕ ਲੈਣ ਲਈ ਸੰਘਰਸ਼ ਕਰਨ ਦੀ ਰਣਨੀਤੀ ਤੈਅ ਕੀਤੀ ਗਈ ਅਤੇ ਫੈਸਲਾ ਕੀਤਾ ਗਿਆ ਕਿ ਜੱਥੇਬੰਦੀ ਇਸ ਸੰਘਰਸ਼ ਦੀ ਅਗਵਾਈ ਆਪਣੇ ਹੱਥਾਂ ਵਿੱਚ ਰੱਖੇਗੀ ਅਤੇ ਐਸ. ਸੀ/ਬੀ. ਸੀ ਭਾਈਚਾਰਿਆਂ ਦੇ ਮੁਹੱਲਿਆਂ ਵਿਚ ਪਹੁੰਚ ਕਰਕੇ ਲੋਕਾਂ ਦਾ ਸਾਥ ਲਵੇਗੀ। ਇਸਨੂੰ ਲੋਕ ਲਹਿਰ ਬਣਾਵੇਗੀ ਤਾਂ ਜੋ ਮੌਜ਼ੂਦਾ ਆਪ ਸਰਕਾਰ ਨੂੰ ਦਲਿਤ ਭਾਈਚਾਰੇ ਦੇ ਲੋਕਾਂ ਦੀਆਂ ਨੌਕਰੀਆਂ ਨੂੰ ਖੋਹਣ ਦਾ ਖਮਿਆਜ਼ਾ 2027 ਦੀਆਂ ਵਿਧਾਨ ਸਭਾ ਚੋਣਾਂ ਵਿਚ ਭੁਗਤਣਾ ਪਵੇ। ਉਨ੍ਹਾਂ ਕਿਹਾ ਕਿ ਪੰਜਾਬ ਦੇ ਐਸ. ਸੀ .ਬੀ. ਸੀ ਜਾਗਦੀ ਜਮੀਰ ਵਾਲੇ ਲੋਕ ਆਪਣੇ ਨੌਕਰੀਆਂ ਦੇ ਸੰਵਿਧਾਨਕ ਹੱਕ ਜਾਂ ਹਿੱਸੇ ਨੂੰ ਕਿਸੇ ਵੀ ਕੀਮਤ ਤੇ ਖ਼ਤਮ ਨਹੀਂ ਹੋਣ ਦੇਣਗੇ। ਇਸ ਲਈ 28 ਅਗਸਤ ਨੂੰ 3 ਵਜੇ ਡੀ. ਸੀ ਫ਼ਰੀਦਕੋਟ ਵਿਖੇ ਸੈਂਕੜਿਆਂ ਦੀ ਗਿਣਤੀ ਵਿੱਚ ਇਕੱਠੇ ਹੋ ਕੇ ਇਸ ਗੁੰਗੀ ਬੋਲੀ ਸਰਕਾਰ ਦੇ ਕੰਨ ਖੋਲ੍ਹੇ ਜਾਣਗੇ।