24-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 24-08-2026

ਕਿਰਤੀ ਕਿਸਾਨ ਯੂਨੀਅਨ ਦੀ ਜ਼ਿਲ੍ਹਾ ਤੇ ਬਲਾਕ ਕਮੇਟੀਆਂ ਦੀ ਮੀਟਿੰਗ

ਸਮਾਣਾ, 23 ਅਗਸਤ (ਹਰਵਿੰਦਰ ਸਿੰਘ ਟੋਨੀ)-ਕਿਰਤੀ ਕਿਸਾਨ ਯੂਨੀਅਨ ਜ਼ਿਲ੍ਹਾ ਤੇ ਬਲਾਕ ਕਮੇਟੀਆਂ ਦੀ ਵਿਸ਼ੇਸ਼ ਮੀਟਿੰਗ ਜਥੇਬੰਦੀ ਦੇ ਦਫ਼ਤਰ ਸਮਾਣਾ ਵਿਖੇ ਜ਼ਿਲ੍ਹਾ ਸੀਨੀਅਰ ਮੀਤ ਪ੍ਰਧਾਨ ਜਸਵੀਰ ਸਿੰਘ ਫਤਿਹਪੁਰ ਦੀ ਪ੍ਰਧਾਨਗੀ ਹੇਠ ਹੋਈ। ਮੀਟਿੰਗ ਦਾ ਮੁੱਖ ਏਜੰਡਾ 1 ਸਤੰਬਰ ਨੂੰ ਸੰਯੁਕਤ ਕਿਸਾਨ ਮੋਰਚੇ ਦੇ ਸੱਦੇ ‘ਤੇ ਚੰਡੀਗੜ੍ਹ ਵਿਖੇ ਲੱਗਣ ਵਾਲੇ ਵਿਸ਼ਾਲ ਮੋਰਚੇ ਦੀਆਂ ਤਿਆਰੀਆਂ ਨੂੰ ਅੰਤਿਮ ਰੂਪ ਦੇਣਾ ਸੀ।

Ad Position 21
No active advertisement
ਅਜੀਤ ਡੈਸਕ 24-08-2026
ਸਮਾਣਾ, 23 ਅਗਸਤ (ਹਰਵਿੰਦਰ ਸਿੰਘ ਟੋਨੀ)-ਕਿਰਤੀ ਕਿਸਾਨ ਯੂਨੀਅਨ ਜ਼ਿਲ੍ਹਾ ਤੇ ਬਲਾਕ ਕਮੇਟੀਆਂ ਦੀ ਵਿਸ਼ੇਸ਼ ਮੀਟਿੰਗ ਜਥੇਬੰਦੀ ਦੇ ਦਫ਼ਤਰ ਸਮਾਣਾ ਵਿਖੇ ਜ਼ਿਲ੍ਹਾ ਸੀਨੀਅਰ ਮੀਤ ਪ੍ਰਧਾਨ ਜਸਵੀਰ ਸਿੰਘ ਫਤਿਹਪੁਰ ਦੀ ਪ੍ਰਧਾਨਗੀ ਹੇਠ ਹੋਈ। ਮੀਟਿੰਗ ਦਾ ਮੁੱਖ ਏਜੰਡਾ 1 ਸਤੰਬਰ ਨੂੰ ਸੰਯੁਕਤ ਕਿਸਾਨ ਮੋਰਚੇ ਦੇ ਸੱਦੇ ‘ਤੇ ਚੰਡੀਗੜ੍ਹ ਵਿਖੇ ਲੱਗਣ ਵਾਲੇ ਵਿਸ਼ਾਲ ਮੋਰਚੇ ਦੀਆਂ ਤਿਆਰੀਆਂ ਨੂੰ ਅੰਤਿਮ ਰੂਪ ਦੇਣਾ ਸੀ। ਮੀਟਿੰਗ ਵਿਚ ਵਿਸ਼ੇਸ਼ ਤੌਰ ‘ਤੇ ਸ਼ਾਮਿਲ ਹੋਏ ਜਥੇਬੰਦੀ ਦੇ ਸੂਬਾਈ ਪ੍ਰੈੱਸ ਸਕੱਤਰ ਰਾਮਿੰਦਰ ਸਿੰਘ ਪਟਿਆਲਾ ਨੇ ਆਗੂਆਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਚੰਡੀਗੜ੍ਹ ਮੋਰਚੇ ਦੀ ਤਿਆਰੀ ਲਈ ਪਿੰਡਾਂ ਵਿਚ ਵਿਸ਼ੇਸ਼ ਮੁਹਿੰਮ ਚਲਾਈ ਜਾਵੇ ਅਤੇ ਸਰਕਾਰ ਦੀਆਂ ਕਿਸਾਨ ਵਿਰੋਧੀ ਨੀਤੀਆਂ ਖ਼ਿਲਾਫ਼ ਲੋਕਾਂ ਨੂੰ ਲਾਮਬੰਦ ਕੀਤਾ ਜਾਵੇ। ਉਨ੍ਹਾਂ ਦੱਸਿਆ ਕਿ ਇਸ ਮੋਰਚੇ ਦੌਰਾਨ ਕੇਂਦਰ ਤੇ ਸੂਬਾ ਸਰਕਾਰ ਨਾਲ ਸੰਬੰਧਿਤ ਲਗਪਗ 15 ਪ੍ਰਮੁੱਖ ਮੰਗਾਂ ਉਭਾਰੀਆਂ ਜਾਣਗੀਆਂ। ਉਨ੍ਹਾਂ ਕਿਹਾ ਕਿ ਸਾਲ 2023 ਦੇ ਤਿੰਨ ਦਿਨਾਂ ਚੰਡੀਗੜ੍ਹ ਮੋਰਚੇ ਦੌਰਾਨ ਮੁੱਖ ਮੰਤਰੀ ਭਗਵੰਤ ਮਾਨ ਵਲੋਂ ਜੋ ਮੰਗਾਂ ਮੰਨਣ ਦੇ ਵਾਅਦੇ ਕੀਤੇ ਗਏ ਸਨ, ਸਰਕਾਰ ਉਨ੍ਹਾਂ ਨੂੰ ਪੂਰਾ ਕਰਨ ਵਿਚ ਪੂਰੀ ਤਰ੍ਹਾਂ ਅਸਫ਼ਲ ਰਹੀ ਹੈ। ਮੀਟਿੰਗ ਵਿਚ ਜ਼ਿਲ੍ਹਾ ਸਕੱਤਰ ਦਲਜਿੰਦਰ ਸਿੰਘ ਹਰਿਆਊ, ਜ਼ਿਲ੍ਹਾ ਸੀਨੀਅਰ ਮੀਤ ਪ੍ਰਧਾਨ ਹਰਵਿੰਦਰ ਸਿੰਘ ਗਿੱਲ, ਜ਼ਿਲ੍ਹਾ ਵਿੱਤ ਸਕੱਤਰ ਕੁਲਬੀਰ ਸਿੰਘ ਟੋਡਰਪੁਰ ਤੇ ਜ਼ਿਲ੍ਹਾ ਪ੍ਰੈੱਸ ਸਕੱਤਰ ਗੁਰਵਿੰਦਰ ਸਿੰਘ ਦੇਧਨਾ ਦੀ ਅਗਵਾਈ ਹੇਠ ਵਿਚਾਰ-ਵਟਾਂਦਰਾ ਕੀਤਾ। ਆਗੂਆਂ ਨੇ ਫ਼ੈਸਲਾ ਕੀਤਾ ਕਿ ਹਰ ਪਿੰਡ ਵਿਚ ਟੀਮਾਂ ਬਣਾ ਕੇ ਲਾਮਬੰਦੀ ਕੀਤੀ ਜਾਵੇਗੀ ਅਤੇ ਪਿੰਡਾਂ ਦੀਆਂ ਇਕਾਈਆਂ ਦਾ ਮੀਟਿੰਗ ਚਾਰਟ ਤਿਆਰ ਕਰਕੇ ਸੁਨੇਹੇ ਲਗਾਏ ਜਾਣਗੇ। ਚੰਡੀਗੜ੍ਹ ਮੋਰਚੇ ਵਿਚ ਹਰ ਪਿੰਡ ਵਿਚੋਂ ਘੱਟੋ-ਘੱਟ ਇਕ ਟਰੈਕਟਰ-ਟਰਾਲੀ ਤੇ ਵੱਡੇ ਪਿੰਡਾਂ ਵਿਚੋਂ ਦੋ ਟਰੈਕਟਰ-ਟਰਾਲੀਆਂ ਸ਼ਾਮਿਲ ਕਰਨ ਦਾ ਟੀਚਾ ਮਿੱਥਿਆ ਗਿਆ ਹੈ। ਇਸ ਤੋਂ ਇਲਾਵਾ ਜ਼ਿਲ੍ਹੇ ਵਲੋਂ ਮੋਰਚੇ ਵਿਚ ਲੰਗਰ ਦਾ ਵਿਸ਼ੇਸ਼ ਪ੍ਰਬੰਧ ਵੀ ਕੀਤਾ ਜਾਵੇਗਾ। ਅੱਜ ਤੋਂ ਹੀ ਪਿੰਡਾਂ ਵਿਚ ਅਨਾਊਂਸਮੈਂਟਾਂ ਅਤੇ ਘਰ-ਘਰ ਸੁਨੇਹੇ ਦੇਣ ਦੀ ਮੁਹਿੰਮ ਸ਼ੁਰੂ ਕਰ ਦਿੱਤੀ ਜਾਵੇਗੀ। ਮੀਟਿੰਗ ਵਿਚ ਬਲਾਕ ਸਮਾਣਾ ਦੇ ਪ੍ਰਧਾਨ ਸ਼ੇਰ ਸਿੰਘ ਕਾਕੜਾ, ਬਲਾਕ ਪਾਤੜਾਂ ਦੇ ਪ੍ਰਧਾਨ ਮਹਿੰਦਰ ਸਿੰਘ ਖਾਂਗ, ਬਲਾਕ ਮੀਤ ਪ੍ਰਧਾਨ ਬਲਜੀਤ ਸਿੰਘ, ਸਮਾਣਾ ਬਲਾਕ ਸਕੱਤਰ ਜਰਨੈਲ ਸਿੰਘ ਅਤੇ ਕਮੇਟੀ ਮੈਂਬਰ ਜੋਗਾ ਸਿੰਘ, ਚਰਨ ਸਿੰਘ, ਸੁਖਚੈਨ ਸਿੰਘ, ਗਗਨਦੀਪ ਸਿੰਘ ਚੁਨਾਗਰਾ, ਹਰਜੀਤ ਸਿੰਘ ਅਤੇ ਸਾਧਾ ਸਿੰਘ ਸਮੇਤ ਵੱਡੀ ਗਿਣਤੀ ਵਿਚ ਆਗੂ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਟੈਗੋਰ ਇੰਟਰਨੈਸ਼ਨਲ ਸਕੂਲ ਵਿਖੇ ਲਗਾਇਆ ‘ਕੌਸ਼ਲ ਸੇ ਉਦਯਮ ਯੰਗ ਐਂਟਰਪ੍ਰਿਨਿਊਰਜ਼’ ਮੇਲਾ ਅਗਲੀ ਖ਼ਬਰ ਨਿਰੰਕਾਰੀ ਮਿਸ਼ਨ ਨੇ ਲਗਾਇਆ ਬੂਟਿਆਂ ਦਾ ਲੰਗਰ
Ad Position 24