24-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 24-08-2026

ਹਲਕਾ ਸ਼ੁਤਰਾਣਾ ਦੇ ਸਰਪੰਚ ਆਪਣੀਆਂ ਮੰਗਾਂ ਮੁੱਖ ਮੰਤਰੀ ਤੱਕ ਪਹੁੰਚਾਉਣ ਲਈ ਡੀ. ਟੀ. ਓ. ਕਰਨ ਸਿੰਘ ਨੂੰ ਮਿਲੇ

ਪਾਤੜਾਂ, 23 ਅਗਸਤ (ਜਗਦੀਸ਼ ਸਿੰਘ ਕੰਬੋਜ)-ਹਲਕਾ ਸ਼ੁਤਰਾਣਾ ਦੇ ਸਰਪੰਚਾਂ ਨੇ ਪਾਤੜਾਂ ਦੇ ਗੁਰਦੁਆਰਾ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਵਿਖੇ ਮੀਟਿੰਗ ਕਰਕੇ ਆਪਣੀਆਂ ਮੰਗਾਂ ਸੰਬੰਧੀ ਇਕ ਮੰਗ-ਪੱਤਰ ਤਿਆਰ ਕੀਤਾ ਤੇ ਖੇਡ ਸਟੇਡੀਅਮ ਦੇਧਨਾ ਦਾ ਉਦਘਾਟਨ ਕਰਨ ਆ ਰਹੇ ਮੁੱਖ ਮੰਤਰੀ ਭਗਵੰਤ ਮਾਨ ਤੱਕ ਪੁੱਜਦਾ ਕਰਨ ਲਈ ਇਹ ਮੰਗ ਮੰਤਰ ਡੀ. ਟੀ.

Ad Position 21
No active advertisement
ਅਜੀਤ ਡੈਸਕ 24-08-2026
ਪਾਤੜਾਂ, 23 ਅਗਸਤ (ਜਗਦੀਸ਼ ਸਿੰਘ ਕੰਬੋਜ)-ਹਲਕਾ ਸ਼ੁਤਰਾਣਾ ਦੇ ਸਰਪੰਚਾਂ ਨੇ ਪਾਤੜਾਂ ਦੇ ਗੁਰਦੁਆਰਾ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਵਿਖੇ ਮੀਟਿੰਗ ਕਰਕੇ ਆਪਣੀਆਂ ਮੰਗਾਂ ਸੰਬੰਧੀ ਇਕ ਮੰਗ-ਪੱਤਰ ਤਿਆਰ ਕੀਤਾ ਤੇ ਖੇਡ ਸਟੇਡੀਅਮ ਦੇਧਨਾ ਦਾ ਉਦਘਾਟਨ ਕਰਨ ਆ ਰਹੇ ਮੁੱਖ ਮੰਤਰੀ ਭਗਵੰਤ ਮਾਨ ਤੱਕ ਪੁੱਜਦਾ ਕਰਨ ਲਈ ਇਹ ਮੰਗ ਮੰਤਰ ਡੀ. ਟੀ. ਓ. ਕਰਨ ਨੂੰ ਸੌਂਪਿਆ ਗਿਆ। ਪਿੰਡਾਂ ਦੇ ਸਰਪੰਚਾਂ ਨੇ ਮੰਗ-ਪੱਤਰ ਡੀ. ਟੀ. ਓ. ਕਰਨ ਸਿੰਘ ਨੂੰ ਸੌਂਪਣ ਮਗਰੋਂ ਦੱਸਿਆ ਕਿ ਹਲਕਾ ਸ਼ੁਤਰਾਣਾ ਦੇ ਪਿੰਡਾਂ ਵਿਚ ਬਹੁਤ ਸਾਰੇ ਵਿਕਾਸ ਕਾਰਜ ਹੋਣ ਵਾਲੇ ਹਨ ਪਰ ਪੈਸਾ ਨਾ ਹੋਣ ਕਾਰਨ ਇਹ ਵਿਕਾਸ ਕਾਰਜ ਨਹੀਂ ਹੋ ਰਹੇ। ਇਸ ਲਈ ਹਲਕੇ ਦੇ ਸਰਪੰਚਾਂ ਨੇ ਇਕ ਮੰਗ ਪੱਤਰ ਤਿਆਰ ਕੀਤਾ ਹੈ, ਜਿਸ ਨੂੰ ਹਲਕਾ ਸ਼ੁਤਰਾਣਾ ਦੇ ਪਿੰਡ ਦੇਧਨਾਂ ਵਿਖੇ ਆ ਰਹੇ ਮੁੱਖ ਮੰਤਰੀ ਭਗਵੰਤ ਮਾਨ ਨੂੰ ਇਹ ਮੰਗ ਪੱਤਰ ਉਨ੍ਹਾਂ ਤੱਕ ਪੁੱਜਦਾ ਕਰਕੇ ਸਰਪੰਚਾਂ ਦੀਆਂ ਮੰਗਾਂ ਖੇਡ ਸਟੇਡੀਅਮ ਸੰਬੰਧੀ ਹੋ ਰਹੇ ਸਮਾਗਮ ਵਿਚ ਉਠਾਈਆਂ ਜਾਣ। ਸਰਪੰਚਾਂ ਦੀਆਂ ਮੰਗਾਂ ਧਿਆਨ ਨਾਲ ਸੁਣਨ ਮਗਰੋਂ ਡੀ. ਟੀ. ਓ. ਕਰਨ ਸਿੰਘ ਨੇ ਉਨ੍ਹਾਂ ਨੂੰ ਯਕੀਨ ਦਿਵਾਇਆ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ’ਚ ਆਮ ਆਦਮੀ ਪਾਰਟੀ ਦੀ ਸਰਕਾਰ ਵਲੋਂ ਪੰਜਾਬ ਦੇ ਵਿਚ ਵੱਡੇ ਪੱਧਰ ’ਤੇ ਵਿਕਾਸ ਚੱਲ ਰਹੇ ਹਨ ਤੇ ਜਿਨ੍ਹਾਂ ’ਚੋਂ ਬਹੁਤਿਆਂ ਨੂੰ ਨੇਪਰੇ ਚਾੜਿਆ ਜਾ ਚੁੱਕਾ ਹੈ ਅਤੇ ਪਿੰਡਾਂ ਦੇ ਵਿਕਾਸ ਕਾਰਜਾਂ ਨੂੰ ਸਰਕਾਰ ਵਲੋਂ ਛੇਤੀ ਹੀ ਆਰੰਭ ਕੀਤਾ ਜਾ ਰਿਹਾ ਹੈ ਅਤੇ ਸਰਪੰਚਾਂ ਦੀਆਂ ਮੰਗਾਂ ਸਾਰੀਆਂ ਜਾਇਜ਼ ਹਨ, ਜਿਨ੍ਹਾਂ ਨੂੰ ਸਮਾਗਮ ਦੌਰਾਨ ਮੁੱਖ ਮੰਤਰੀ ਦੇ ਧਿਆਨ ਵਿਚ ਲਿਆ ਕੇ ਪੂਰਾ ਕੀਤਾ ਜਾਵੇਗਾ।
Ad Position 22
No active advertisement
ਪਿਛਲੀ ਖ਼ਬਰ ਸਕਾਲਰਜ ਸਕੂਲ ’ਚ ਵਿਦਿਆਰਥੀਆਂ ਨੂੰ ਮੁੱਢਲੀ ਸਹਾਇਤਾ ਦੀ ਦਿੱਤੀ ਜਾਣਕਾਰੀ ਅਗਲੀ ਖ਼ਬਰ ਸੂਬੇ ’ਚ ਸਰਕਾਰੀ ਅਦਾਰੇ ਖਾਲੀ ਨੌਜਵਾਨ ਬੇਰੁਜ਼ਗਾਰ ਘੁੰਮ ਰਹੇ ਹਨ-ਸਾਬਕਾ ਵਿਧਾਇਕ ਚੰਦੂਮਾਜਰਾ
Ad Position 24