24-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 24-08-2026

ਬਲਾਕ ਭਾਦਸੋਂ-2 ਦੇ ਅਧਿਆਪਕਾਂ ਦੇ ਟੀ. ਐੱਲ. ਐੱਮ. ਮੁਕਾਬਲੇ ਕਰਵਾਏ

ਭਾਦਸੋਂ, 23 ਅਗਸਤ (ਪ੍ਰਦੀਪ ਦੰਦਰਾਲਾ)-ਜ਼ਿਲ੍ਹਾ ਸਿੱਖਿਆ ਤੇ ਸਿਖਲਾਈ ਸੰਸਥਾ ਨਾਭਾ ਦੇ ਪ੍ਰਿੰਸੀਪਲ ਸੰਦੀਪ ਨਾਗਰ ਦੇ ਦਿਸ਼ਾ ਨਿਰਦੇਸ਼ ਤਹਿਤ ਦਫ਼ਤਰ ਬਲਾਕ ਪ੍ਰਾਇਮਰੀ ਸਿੱਖਿਆ ਅਫਸਰ ਭਾਦਸੋਂ-2 ਦੇ ਅਧੀਨ ਆਉਂਦੇ ਕਲੱਸਟਰਾਂ ਦੇ ਅਧਿਆਪਕਾਂ ਵਲੋਂ ਤਿਆਰ ਕੀਤੇ ਟੀਚਰ ਲਰਨਿੰਗ ਮਟੀਰੀਅਲ ਦੇ ਬਲਾਕ ਪੱਧਰੀ ਮੁਕਾਬਲੇ ਸੈਂਟਰ ਮਟੋਰੜਾ ਵਿਖੇ ਕਰਵਾਏ ਗਏ। ਜਿਸ ਵਿਚ ਅਧਿਆਪਕਾਂ ਵਲੋਂ ਬਹੁਤ ਵਧੀਆ ਤਰੀਕੇ ਨਾਲ ਟੀ.

Ad Position 21
No active advertisement
ਅਜੀਤ ਡੈਸਕ 24-08-2026
ਭਾਦਸੋਂ, 23 ਅਗਸਤ (ਪ੍ਰਦੀਪ ਦੰਦਰਾਲਾ)-ਜ਼ਿਲ੍ਹਾ ਸਿੱਖਿਆ ਤੇ ਸਿਖਲਾਈ ਸੰਸਥਾ ਨਾਭਾ ਦੇ ਪ੍ਰਿੰਸੀਪਲ ਸੰਦੀਪ ਨਾਗਰ ਦੇ ਦਿਸ਼ਾ ਨਿਰਦੇਸ਼ ਤਹਿਤ ਦਫ਼ਤਰ ਬਲਾਕ ਪ੍ਰਾਇਮਰੀ ਸਿੱਖਿਆ ਅਫਸਰ ਭਾਦਸੋਂ-2 ਦੇ ਅਧੀਨ ਆਉਂਦੇ ਕਲੱਸਟਰਾਂ ਦੇ ਅਧਿਆਪਕਾਂ ਵਲੋਂ ਤਿਆਰ ਕੀਤੇ ਟੀਚਰ ਲਰਨਿੰਗ ਮਟੀਰੀਅਲ ਦੇ ਬਲਾਕ ਪੱਧਰੀ ਮੁਕਾਬਲੇ ਸੈਂਟਰ ਮਟੋਰੜਾ ਵਿਖੇ ਕਰਵਾਏ ਗਏ। ਜਿਸ ਵਿਚ ਅਧਿਆਪਕਾਂ ਵਲੋਂ ਬਹੁਤ ਵਧੀਆ ਤਰੀਕੇ ਨਾਲ ਟੀ. ਐੱਲ. ਐੱਮ. ਤਿਆਰ ਕਰਕੇ ਲਿਆਂਦੀ ਗਈ ਅਤੇ ਉਸ ਬਾਰੇ ਵਿਸਥਾਰ ਨਾਲ ਜਾਣਕਾਰੀ ਦਿੱਤੀ ਗਈ। ਜੱਜਮੈਂਟ ਸਤਵੀਰ ਸਿੰਘ, ਰਾਜਵੀਰ ਕੌਰ ਵਲੋਂ ਕੀਤੀ ਗਈ। ਮੁਕਾਬਲੇ ’ਚੋਂ ਜੇਤੂ ਅਧਿਆਪਕਾਂ ਦੀ ਜ਼ਿਲ੍ਹਾ ਪੱਧਰ ’ਤੇ ਹੋਣ ਵਾਲੇ ਮੁਕਾਬਲੇ ਲਈ ਚੋਣ ਕੀਤੀ ਗਈ। ਇਸ ਸਮੇਂ ਬੀ. ਪੀ. ਈ. ਓ. ਜਗਜੀਤ ਸਿੰਘ ਨੌਹਰਾ ਨੇ ਅਧਿਆਪਕਾਂ ਦੀ ਪ੍ਰਸ਼ੰਸਾ ਕਰਦੇ ਹੋਏ ਉਨ੍ਹਾਂ ਨੂੰ ਬੱਚਿਆਂ ਲਈ ਵਧੀਆ ਟੀਚਿੰਗ ਏਡ ਤਿਆਰ ਕਰਦੇ ਰਹਿਣ ਲਈ ਉਤਸ਼ਾਹਿਤ ਕੀਤਾ ਤਾਂ ਜੋ ਸਕੂਲਾਂ ਵਿਚ ਬੱਚਿਆਂ ਨੂੰ ਹੋਰ ਵਧੇਰੇ ਸਿੱਖਣ ਵਿਚ ਲਾਹੇਵੰਦ ਹੋਵੇ। ਇਸ ਮੌਕੇ ਬਲਾਕ ਪੱਧਰ ’ ਤੇ ਪੁਜੀਸ਼ਨਾਂ ਪ੍ਰਾਪਤ ਕਰਨ ਵਾਲੇ ਅਧਿਆਪਕਾਂ ਨੂੰ ਸਨਮਾਨ ਪੱਤਰ ਤੇ ਸਨਮਾਨ ਚਿੰਨ੍ਹ ਨਾਲ ਸਨਮਾਨਿਤ ਕੀਤਾ ਗਿਆ। ਪ੍ਰੋਗਰਾਮ ਨੂੰ ਨੇਪਰੇ ਚਾੜ੍ਹਨ ਲਈ ਸਰਕਾਰੀ ਐਲੀਮੈਂਟਰੀ ਸਕੂਲ ਮਟੋਰੜਾ ਦੇ ਸਕੂਲ ਮੁਖੀ ਸੁਰਿੰਦਰ ਕੌਰ, ਨਵਨੀਤ ਕੌਰ ਤੇ ਰਾਜਵੀਰ ਕੌਰ ਨੇ ਅਹਿਮ ਭੂਮਿਕਾ ਨਿਭਾਈ। ਇਸ ਸਮੇਂ ਸੀ. ਐੱਚ. ਟੀ. ਸਤਨਾਮ ਸਿੰਘ, ਜਸਪ੍ਰੀਤ ਸਿੰਘ, ਸਤਵੀਰ ਸਿੰਘ, ਹਰੀਸ਼ ਕੁਮਾਰ, ਜਗਦੀਪ ਸਿੰਘ, ਗੁਰਦੀਪ ਸਿੰਘ, ਗੁਰਮੀਤ ਸਿੰਘ ਨਿਰਮਾਣ, ਸਿਮਰਨਜੀਤ ਸਿੰਘ, ਸੰਦੀਪ ਸਿੰਘ, ਪ੍ਰਿਅੰਕਾ ਤਿਵਾੜੀ, ਨਵਜੋਤ ਕੌਰ, ਯਾਦਵਿੰਦਰ ਕੌਰ ਆਦਿ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਘੱਗਾ ਨੇ ਹਲਕੇ ਦੇ ਲੋਕਾਂ ਦੀਆਂ ਸਮੱਸਿਆਵਾਂ ਧਿਆਨ ’ਚ ਲਿਆਉਣ ਲਈ ਮੁੱਖ ਮੰਤਰੀ ਤੋਂ ਮੰਗਿਆ ਸਮਾਂ ਅਗਲੀ ਖ਼ਬਰ ਸਕਾਲਰਜ ਸਕੂਲ ’ਚ ਵਿਦਿਆਰਥੀਆਂ ਨੂੰ ਮੁੱਢਲੀ ਸਹਾਇਤਾ ਦੀ ਦਿੱਤੀ ਜਾਣਕਾਰੀ
Ad Position 24